ਦੇਖੋ ਇਸ ਵੇਲੇ ਦੀ ਵੱਡੀ ਖਬਰ
ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ‘ਚ ਸ਼ਿਰੱਕਤ ਕਰਨ ਲਈ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਤੀਜੀ ਵਾਰ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ ਅਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ। ਨਵਜੋਤ ਸਿੱਧੂ ਨੇ ਆਪਣੀ ਚਿੱਠੀ ‘ਚ ਲਿਖਿਆ ਕਿ ਵਾਰ-ਵਾਰ ਯਾਦ ਕਰਵਾਉਣ ‘ਤੇ ਵੀ ਉਨ੍ਹਾਂ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਰੋਹ ਸਬੰਧੀ ਪਾਕਿਸਤਾਨ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਨਵਜੋਤ ਸਿੱਧੂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਪਾਕਿਸਤਾਨ ਜਾਣ ਨਾਲ ਕੋਈ ਪਰੇਸ਼ਾਨੀ ਖੜ੍ਹੀ ਹੋ ਸਕਦੀ ਹੈ
ਤਾਂ ਉਹ ਦੇਸ਼ ਦਾ ਕਾ ਨੂੰ ਨ ਮੰਨਣ ਵਾਲੇ ਨਾਗਰਿਕ ਵਜੋਂ ਪਾਕਿਸਤਾਨ ਨਹੀਂ ਜਾਣਗੇ ਪਰ ਜੇਕਰ ਸਰਕਾਰ ਨੇ ਉਨ੍ਹਾਂ ਦੀ ਲਿਖੀ ਤੀਜੀ ਚਿੱਠੀ ਦਾ ਵੀ ਕੋਈ ਜਵਾਬ ਨਹੀਂ ਦਿੱਤਾ ਤਾਂ ਉਹ ਵੀ ਹਜ਼ਾਰਾਂ ਸਿੱਖ ਸ਼ਰਧਾਲੂਆਂ ਦੀ ਤਰ੍ਹਾਂ ਕਾ ਨੂੰ ਨੀ ਵੀਜ਼ੇ ਦੇ ਆਧਾਰ ‘ਤੇ ਪਾਕਿਸਤਾਨ ਚਲੇ ਜਾਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ
ਪਾਕਿਸਤਾਨ ਜਾਣ ਲਈ ਕੇਂਦਰ ਸਰਕਾਰ ਤੋਂ ਆਗਿਆ ਲੈਣ ਸਬੰਧੀ 2 ਵਾਰ ਚਿੱਠੀ ਲਿਖ ਚੁੱਕੇ ਹਨ, ਜਿਸ ਦਾ ਕੇਂਦਰ ਸਰਕਾਰ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ, ਹਾਲਾਂਕਿ ਪਾਕਿਸਤਾਨ ਹਾਈ ਕਮਿਸ਼ਨ ਵਲੋਂ ਨਵਜੋਤ ਸਿੱਧੂ ਨੂੰ ਪਾਕਿਸਤਾਨ ਦਾ ਵੀਜ਼ਾ ਦੇ ਦਿੱਤਾ ਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ