BREAKING NEWS
Search

ਅਖੀਰ ਸੱਚ ਆਇਆ ਸਾਹਮਣੇ ਦੇਖੋ ਕਿਓਂ ਵਧਾਈ ਜਾ ਰਹੀ ਹੈ ਸਿੱਧੂ ਦੀ ਸੁਰੱਖਿਆ,ਇਹ ਹੈ ਵੱਡਾ ਕਾਰਨ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪ੍ਰਸਿੱਧੀ ਨੂੰ ਵੇਖਦੇ ਹੋਏ ਉਨ੍ਹਾਂ ਦੀ ਸੁਰੱਖਿਆ ਬਾਰੇ ਵੀ ਚਿੰਤਾ ਵਧ ਗਈ ਹੈ। ਤਿੰਨ ਰਾਜਾਂ ਛੱਤੀਸਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼ ਵਿਚ ਕੀਤੇ ਚੋਣ ਪ੍ਰਚਾਰ ਤੇ ਇਸ ਸਬੰਧੀ ਮਿਲੇ ਚੰਗੇ ਨਤੀਜਿਆਂ ਤੋਂ ਇਲਾਵਾ ਕਰਤਾਰਪੁਰ ਲਾਂਘੇ ਲਈ ਕੀਤੀਆਂ ਕੋਸ਼ਿਸ਼ਾਂ ਪਿੱਛੋਂ ਸਿੱਧੂ ਦਾ ਨਾਂ ਦੇਸ਼ ਦੇ ਹਰਮਨ ਪਿਆਰੇ ਆਗੂ ਵਜੋਂ ਉੱਭਰਿਆ ਹੈ।

ਸੂਤਰਾਂ ਦਾ ਦੱਸਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਪੁਲਿਸ ਵੱਲੋਂ ਇਸ ਮੰਤਰੀ ਨੂੰ ਬੁਲੇਟ ਪਰੂਫ ਗੱਡੀਆਂ ਸਮੇਤ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਸੀ.ਆਈ.ਐਸ.ਐਫ. ਦੀ ਸੁਰੱਖਿਆ ਛਤਰੀ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਕਾਂਗਰਸ ਹਾਈ ਕਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਪੱਤਰ ਰਾਹੀਂ ਵੀ ਸਿੱਧੂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਗਈ ਸੀ। ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਅਤੇ ਡੀਜੀਪੀ (ਇੰਟੈਲੀਜੈਂਸ) ਦਿਨਕਰ ਗੁਪਤਾ ਵੱਲੋਂ ਸ੍ਰੀ ਸਿੱਧੂ ਨਾਲ ਮੀਟਿੰਗ ਵੀ ਕੀਤੀ ਗਈ ਹੈ।

ਇਸ ਤੋਂ ਇਲਾਵਾ ਤਿੰਨ ਸੂਬਿਆਂ ਵਿਚ ਤਿੱਖੇ ਚੋਣ ਪ੍ਰਚਾਰ ਕਾਰਨ ਹਿੰਦੂ ਜਥੇਬੰਦੀਆਂ ਦੇ ਕਾਰਕੁਨਾਂ ਦੀਆਂ ਧਮਕੀਆਂ ਦੇ ਮੱਦੇਨਜ਼ਰ ਵੀ ਸੁਰੱਖਿਆ ਨੂੰ ਲੈ ਕੇ ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸਿੱਧੂ ਨੂੰ ਸਾਵਧਾਨੀ ਵਰਤਣ ਲਈ ਕਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਛੱਤੀਸਗੜ੍ਹ ਦੇ 15 ਵਿਧਾਨ ਸਭਾ ਹਲਕਿਆਂ ਵਿਚ ਰੈਲੀਆਂ ਕੀਤੀਆਂ। ਇਨ੍ਹਾਂ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਹੀ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ।

ਸੂਤਰਾਂ ਮੁਤਾਬਕ ਹੁਣ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਲਈ ਮੰਗਵਾਈ ਜਾ ਰਹੀ ਵਿਸ਼ੇਸ਼ ਬਖ਼ਤਰਬੰਦ ਰੇਂਜ ਰੋਵਰ ਕਾਰ ਵਰਗੀ ਸਵਾਰੀ ਮਿਲ ਸਕਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਵਿੱਚ ਸ਼ਾਮਲ ਹੋਣ ਵਾਲੇ ਜਵਾਨਾਂ ਵੀ ਆਧੁਨਿਕ ਹਥਿਆਰਾਂ ਨਾਲ ਲੈਸ ਹੋਣਗੇ।



error: Content is protected !!