=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਚਾਨਕ ਇਸ ਮਸ਼ਹੂਰ ਗਾਇਕ ਦੀ ਵਿਗੜੀ ਸਿਹਤ – ਪ੍ਰੀਵਾਰ ਨੇ ਕਿਹਾ ਦੁਆਵਾਂ ਕਰੋ

ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੁਨੀਆਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਨੂੰ ਲੈ ਕੇ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਹੀ ਜਾਂਦੀ ਹੈ। ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਇਕ ਪਾਸੇ ਕਰੋਨਾ ਦੇ ਕਾਰਨ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਗਈਆਂ ਹਨ। ਉੱਥੇ ਹੀ ਬਹੁਤ ਸਾਰੇ ਲੋਕ ਬਿਮਾਰੀਆਂ ਦੀ ਚਪੇਟ ਵਿੱਚ ਤੇ ਕੁੱਝ ਵੱਖ ਵੱਖ ਹੋਣ ਵਾਲੇ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਅਜਿਹੀਆਂ ਸਖਸ਼ੀਅਤਾਂ ਜਿਨ੍ਹਾਂ ਨੇ ਆਪਣੇ ਦਮ ਤੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ,

ਉਨ੍ਹਾਂ ਵਿਚੋਂ ਬਹੁਤ ਸਾਰੀਆਂ ਸਖਸ਼ੀਅਤਾ ਅੱਜ ਬਿਮਾਰੀ ਨਾਲ ਲੜਦੇ ਹੋਏ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ। ਜਿਨ੍ਹਾਂ ਦੀ ਵੱਖ ਵੱਖ ਖੇਤਰਾਂ ਨੂੰ ਅਣਮੁਲੀ ਦੇਣ ਹੈ। ਹੁਣ ਅਚਾਨਕ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਵਿਗੜੀ ਸਿਹਤ , ਉਨ੍ਹਾਂ ਦੇ ਪ੍ਰੀਵਾਰ ਨੇ ਲੋਕਾਂ ਨੂੰ ਦੁਆਵਾਂ ਕਰਨ ਲਈ ਕਿਹਾ ਹੈ। ਪਾਕਿਸਤਾਨ ਅਤੇ ਪੰਜਾਬ ਦੀ ਵੰਡ ਦੌਰਾਨ ਹੱਦਾਂ- ਸਰਹੱਦਾਂ ਵੰਡੀਆਂ ਗਈਆਂ, ਪਰ ਗੀਤ-ਸੰਗੀਤ ਦੇ ਲੋਕਾਂ ਦੇ ਦਿਲਾਂ ਵਿੱਚ ਵਸਦਾ ਹੋਇਆ ਪਿਆਰ ਕਦੇ ਵੀ ਨਹੀਂ ਵੰਡਿਆ ਗਿਆ।

ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਗਾਇਕ ਹਮੇਸ਼ਾ ਦੁਨੀਆ ਵਿੱਚ ਆਪਣੀ ਗਾਇਕੀ ਲਈ ਜਾਣੇ ਜਾਂਦੇ ਹਨ। ਭਾਰਤ ਦੇ ਲੋਕਾਂ ਵੱਲੋਂ ਵੀ ਪਾਕਿਸਤਾਨੀ ਗਾਇਕਾਂ ਦੇ ਗੀਤਾਂ ਨੂੰ ਬੇਹੱਦ ਪਿਆਰ ਦਿੱਤਾ ਜਾਂਦਾ ਹੈ। ਹੁਣ ਪਾਕਿਸਤਾਨ ਵੱਸਦੇ ਪੰਜਾਬੀ ਗਾਇਕ ਸ਼ੌਕਤ ਅਲੀ ਦੀ ਸਿਹਤ ਇਸ ਸਮੇਂ ਬੇਹੱਦ ਗੰਭੀਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੇ ਬਿਮਾਰ ਹੋਣ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਇਮਰਾਨ ਵੱਲੋਂ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਹੈ। ਪੰਜਾਬੀ ਗਾਇਕ ਸ਼ੌਕਤ ਅਲੀ ਦੇ ਫੈਨਜ਼ ਵੱਲੋਂ ਲਗਾਤਾਰ ਉਹਨਾਂ ਦੇ ਜਲਦ ਠੀਕ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

ਸ਼ੌਕਤ ਅਲੀ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਇਮਰਾਨ ਨੇ ਕਿਹਾ ਕਿ ਇਸ ਵੇਲੇ ਸਿਰਫ਼ ਅਰਦਾਸ ਤੇ ਦੁਆ ਹੀ ਉਨ੍ਹਾਂ ਦੇ ਪਿਤਾ ਜੀ ਨੂੰ ਬਚਾ ਸਕਦੀ ਹੈ। ਇਮਰਾਨ ਨੇ ਦੱਸਿਆ ਕਿ ਸ਼ੌਕਤ ਅਲੀ ਇਸ ਸਮੇਂ ਲਾਹੌਰ ਵਿੱਚ ਹਨ ,ਜਿੱਥੇ ਉਹ ਜ਼ੇਰੇ ਇਲਾਜ ਹਨ, ਤੇ ਉਨ੍ਹਾਂ ਦੀ ਸਥਿਤੀ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਰਿਵਾਰ ਵੱਲੋਂ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਕਰਨ ਦੀ ਅਪੀਲ ਕੀਤੀ ਗਈ ਹੈ।




error: Content is protected !!