ਆਈ ਤਾਜ਼ਾ ਵੱਡੀ ਖਬਰ
ਵਿਦੇਸ਼ਾਂ ਵਿੱਚ ਸ਼ੁੱਧ ਅਤੇ ਸ਼ਾਂਤਮਈ ਵਾਤਾਵਰਣ ਅਤੇ ਪ੍ਰਦੂਸ਼ਣ ਤੋਂ ਰਹਿਤ ਰਹਿਣ ਸਹਿਣ ਲੋਕਾਂ ਦੀ ਜ਼ਿੰਦਗੀ ਨੂੰ ਤੰਦਰੁਸਤ ਰੱਖਦਾ ਹੈ। ਉੱਥੇ ਹੀ ਵਿਦੇਸ਼ਾਂ ਵਿੱਚ ਬਿਨਾ ਮਿਲਾਵਟ ਤੋਂ ਮਿਲਣ ਵਾਲੀਆਂ ਚੀਜ਼ਾਂ ਲੋਕਾਂ ਨੂੰ ਸਿਹਤ ਸਬੰਧੀ ਪੇਸ਼ ਹੋਣ ਵਾਲੀਆਂ ਸਮੱਸਿਆਵਾਂ ਨੂੰ ਵੀ ਖ਼ਤਮ ਕਰ ਦਿੰਦੀਆ ਹਨ। ਵਿਦੇਸ਼ਾਂ ਦੀ ਧਰਤੀ ਤੇ ਜਿੱਥੇ ਲੋਕਾਂ ਵੱਲੋਂ ਬਹੁਤ ਜ਼ਿਆਦਾ ਮਿਹਨਤ ਕੀਤੀ ਜਾਂਦੀ ਹੈ। ਅਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੀ ਭਰਪੂਰ ਫਾਇਦਾ ਚੁੱਕਿਆ ਜਾਂਦਾ ਹੈ। ਉੱਥੇ ਹੀ ਵਿਦੇਸ਼ਾਂ ਦੇ ਵਿੱਚ ਲੋਕਾਂ ਨੂੰ ਅਚਾਨਕ ਪੈਦਾ ਹੋਣ ਵਾਲੀਆਂ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਜਿਸ ਦਾ ਅਸਰ ਉਹਨਾਂ ਲੋਕਾਂ ਦੀ ਜਿੰਦਗੀ ਉੱਪਰ ਪੈਂਦਾ ਹੈ ਅਤੇ ਦੇਸ਼ ਦੇ ਹਲਾਤਾ ਉੱਪਰ ਵੀ ਪੈਂਦਾ ਹੈ।
ਹੁਣ ਅਚਾਨਕ ਕੈਨੇਡਾ ਦੇ ਸ਼ਹਿਰ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਉਤਰੀ ਖੇਤਰ ਦੇ ਸ਼ਹਿਰ ਇਕਾਲੁਇਟ ਲੋਕਾਂ ਨੂੰ ਪਾਣੀ ਨੂੰ ਲੈ ਕੇ ਭਾਰੀ ਸਮੱਸਿਆ ਪੇਸ਼ ਆ ਰਹੀ ਹੈ ਜਿੱਥੇ ਲੋਕਾਂ ਦੇ ਘਰਾਂ ਵਿਚ ਸਪਲਾਈ ਹੋਣ ਵਾਲੇ ਪਾਣੀ ਵਿਚ ਤੇਲ ਦੀ ਮਾਤਰਾ ਮਿਲੀ ਹੋਈ ਹੈ। ਜਿਸ ਕਾਰਨ ਲੋਕਾਂ ਨੂੰ ਪੀਣ ਵਾਲੇ ਇਸ ਪਾਣੀ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਅਗਰ ਲੋਕਾਂ ਵੱਲੋਂ ਇਸ ਪਾਣੀ ਨੂੰ ਉਬਾਲ ਕੇ ਵੀ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ ਉਸ ਨੂੰ ਵੀ ਸਹੀ ਨਹੀਂ ਦੱਸਿਆ ਜਾ ਰਿਹਾ।
ਜਿਸਦੇ ਚਲਦੇ ਹੋਏ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਾਣੀ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਲੋਕਾਂ ਨੂੰ ਪੀਣ ਅਤੇ ਖਾਣਾ ਬਣਾਉਣ ਲਈ ਐਮਰਜੈਂਸੀ ਦੇ ਵਿੱਚ ਪਾਣੀ ਮੁਹਈਆ ਕਰਵਾਇਆ ਜਾ ਰਿਹਾ ਹੈ। ਇਸ ਖੇਤਰ ਵਿੱਚ ਲੋਕਾਂ ਵੱਲੋਂ ਲੱਗੀਆਂ ਲਾਈਨਾਂ ਵਿਚ ਲੱਗ ਕੇ ਵਰਤੋਂ ਵਿਚ ਲਿਆਂਦਾ ਜਾਣ ਵਾਲਾ ਪਾਣੀ ਪ੍ਰਾਪਤ ਕੀਤਾ ਜਾ ਰਿਹਾ ਹੈ। ਸੱਤ ਹਜ਼ਾਰ ਦੇ ਕਰੀਬ ਆਬਾਦੀ ਵਾਲੇ ਸ਼ਹਿਰ ਵਿੱਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।
ਉੱਥੇ ਹੀ ਧਰਤੀ ਹੇਠਲੇ ਪਾਣੀ ਵਿੱਚ ਹੋਈ ਮਿਲਾਵਟ ਨੂੰ ਲੈ ਕੇ ਕਈ ਤਰਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਸ਼ਹਿਰ ਅੰਦਰ ਜਾਣ ਵਾਲੀ ਪਾਣੀ ਦੀ ਸਪਲਾਈ ਵਾਲੀਆਂ ਟੈਂਕੀਆਂ ਨੂੰ ਵੀ ਖਾਲੀ ਕੀਤਾ ਜਾ ਰਿਹਾ ਹੈ। ਤਾਂ ਜੋ ਪਾਣੀ ਵਿਚ ਹੋਣ ਵਾਲੀ ਇਸ ਮਿਲਾਵਟ ਦਾ ਪਤਾ ਲਗਾਇਆ ਜਾ ਸਕੇ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਲਈ ਇਹ ਮਾਮਲਾ ਇੱਕ ਹੋਰ ਚੁਣੌਤੀ ਬਣ ਗਿਆ ਹੈ।
ਤਾਜਾ ਜਾਣਕਾਰੀ