BREAKING NEWS
Search

ਅਚਾਨਕ ਹੁਣੇ ਹੁਣੇ ਮੈਡਮ ਸਿੱਧੂ ਵਲੋਂ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਕਾਂਗਰਸ ਪਾਰਟੀ ਵਿੱਚ ਇੱਕ ਦੂਜੇ ਉਪਰ ਲਗਾਏ ਜਾਣ ਵਾਲੇ ਦੋਸ਼ਾਂ ਦੀ ਝੜੀ ਖਤਮ ਨਹੀਂ ਹੋ ਰਹੀ ਹੈ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਪਾਰਟੀ ਦਾ ਸਾਥ ਛੱਡ ਦਿੱਤਾ ਹੈ। ਉਥੇ ਹੀ ਉਨ੍ਹਾਂ ਬਾਰੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ। ਪਰ ਬੀਤੇ ਦਿਨੀਂ ਇਨ੍ਹਾਂ ਕਿਆਸ-ਆਈਆਂ ਨੂੰ ਖਤਮ ਕਰਦੇ ਹੋਏ ਆਪਣੀ ਵੱਖਰੀ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਜਿੱਥੇ ਉਨਾਂ ਵੱਲੋਂ ਪਿਛਲੇ ਦਿਨਾਂ ਦੌਰਾਨ ਤਿੰਨ ਵਾਰੀ ਦਿੱਲੀ ਦੀ ਫੇਰੀ ਲਗਾਈ ਗਈ ਹੈ ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਵੀ ਰੱਦ ਕੀਤੇ ਜਾਣ ਦੀ ਅਪੀਲ ਕੀਤੀ ਗਈ ਸੀ।

ਹੁਣ ਮੈਡਮ ਸਿੱਧੂ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਜਿੱਥੇ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ। ਉੱਥੇ ਹੀ ਉਹਨਾਂ ਵੱਲੋਂ ਹੁਣ ਅਰੂਸਾ ਆਲਮ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਉੱਪਰ ਤੰਜ਼ ਕੱਸੇ ਗਏ ਹਨ। ਅਰੂਸਾ ਆਲਮ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਟਿਪਣੀ ਕਰਦਿਆਂ ਹੋਇਆ ਨਵਜੋਤ ਕੌਰ ਸਿੱਧੂ ਨੇ ਆਖਿਆ ਹੈ ਕਿ ਕੈਪਟਨ ਸਰਕਾਰ ਦੇ ਸਮੇਂ ਕਿਸੇ ਦੀ ਭਰਤੀ ਨਹੀਂ ਕੀਤੀ ਜਾ ਸਕਦੀ ਸੀ।

ਪੰਜਾਬ ਵਿੱਚ ਉਚ ਅਹੁਦਿਆਂ ਤੇ ਲੱਗਣ ਵਾਲੇ ਮੰਤਰੀ-ਸੰਤਰੀ ,ਐਸਐਚਓ ਅਤੇ ਐਸ ਐਸ ਪੀ ਵੀ ਅਰੂਸਾ ਦੀ ਸਹਿਮਤੀ ਤੋਂ ਬਿਨਾਂ ਨਹੀਂ ਲੱਗ ਸਕਦੇ ਸਨ। ਉਥੇ ਹੀ ਅਰੂਸਾ ਨੂੰ ਖੁਸ਼ ਕਰਨ ਅਤੇ ਗਿਫਟ ਦੇਣ ਬਦਲੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਡੇ ਅਫਸਰਾਂ ਦੇ ਤਬਾਦਲੇ ਕਰਵਾ ਕੇ ਉਨ੍ਹਾਂ ਤੋਂ ਭਾਰੀ ਪੈਸਾ ਵਸੂਲ ਕੀਤਾ ਜਾਂਦਾ ਸੀ। ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦੇ ਗਠਨ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ ਕੋਈ ਵੀ ਫਰਕ ਨਹੀਂ ਪਵੇਗਾ। ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਵੱਲੋਂ ਹੀ ਚੋਣ ਲੜੀ ਜਾਵੇਗੀ।

ਜੋ ਵਿਕਾਸ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਨਹੀਂ ਕੀਤੇ ਗਏ ਉਹ ਹੁਣ ਕੀਤੇ ਜਾਣਗੇ, ਕਿਉਂਕਿ ਉਨ੍ਹਾਂ ਵੱਲੋਂ ਸਿੱਧੂ ਦੇ ਹਲਕੇ ਨਾਲ ਪੱਖਪਾਤ ਕੀਤਾ ਜਾਂਦਾ ਰਿਹਾ ਹੈ। ਉਥੇ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਬਾਰੇ ਆਖਿਆ ਹੈ ਕਿ ਉਨ੍ਹਾਂ ਨੂੰ ਇਸ ਸਮੇਂ ਪਾਠ ਪੂਜਾ ਕਰਨੀ ਚਾਹੀਦੀ ਹੈ,ਅਤੇ ਆਪਣੀ ਰਹਿੰਦੀ ਜ਼ਿੰਦਗੀ ਵੀ ਅਰੂਸਾ ਆਲਮ ਦੇ ਨਾਲ ਬਿਤਾਉਣ ਵਾਸਤੇ ਅਤੇ ਐਸ਼ੋ ਅਰਾਮ ਕਰਨ ਵਾਸਤੇ ਉਨ੍ਹਾਂ ਨੂੰ ਵੀ ਅਰੂਸਾ ਦੇ ਪਿੱਛੇ ਦੁਬਈ ਚਲੇ ਜਾਣਾ ਚਾਹੀਦਾ ਹੈ, ਜਿੱਥੇ ਉਹ ਸਾਰਾ ਪੈਸਾ ਲੈ ਕੇ ਦੁਬਈ ਚਲੀ ਗਈ ਹੈ ,ਨਹੀਂ ਤਾਂ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਕੁਝ ਨਹੀਂ ਆਵੇਗਾ।



error: Content is protected !!