BREAKING NEWS
Search

ਅਮਰੀਕਾ ਚ ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੀਤਾ ਗਿਆ ਕਤਲ , 9 ਪਹਿਲਾਂ ਗਿਆ ਸੀ ਵਿਦੇਸ਼

ਆਈ ਤਾਜਾ ਵੱਡੀ ਖਬਰ 

ਪੰਜਾਬੀ ਨੌਜਵਾਨ ਆਪਣੀ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਦੇ ਲਈ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਪਏ ਹਨ। ਜਿੱਥੇ ਜਾ ਕੇ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ l ਪਰ ਇਹਨਾਂ ਦਿਨੀਂ ਵਿਦੇਸ਼ਾਂ ਤੋਂ ਅਜਿਹੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ, ਜਿਸਨੇ ਪੰਜਾਬੀ ਭਾਈਚਾਰੇ ਦੇ ਵਿੱਚ ਨਾਮੋਸ਼ੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪੰਜਾਬੀ ਨੌਜਵਾਨ ਦਾ ਅਮਰੀਕਾ ਦੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਿਸ ਕਾਰਨ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ।

ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ l ਦੱਸਿਆ ਜਾ ਰਿਹਾ ਹੈ ਨੌਜਵਾਨ ਦਾ ਕਤਲ ਉਸਦੇ ਹੀ ਦੋਸਤ ਵਲੋਂ ਕੀਤਾ ਗਿਆ । ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ, ਉਮਰ 28 ਸਾਲ, ਵਾਸੀ ਥਾਣਾ ਸਿਟੀ ਬੰਗਾ ਆਧੀਨ ਪੈਂਦੇ ਪਿੰਡ ਹੋਈਂ ਵਜੋਂ ਹੋਈ ਹੈ। ਮ੍ਰਿਤਕ ਹਰਪ੍ਰੀਤ ਸਿੰਘ ਪਿਛਲੇ ਸਾਲ ਮਈ ਵਿੱਚ ਡੌਕੀ ਲਗਾ ਕੇ ਅਮਰੀਕਾ ਗਿਆ ਸੀ। ਪਰਿਵਾਰਕ ਮੈਂਬਰ ਅਤੇ ਪਿੰਡ ਦੇ ਸਰਪੰਚ ਅਨੁਸਾਰ ਪੁਰਾਣੀ ਰੰਜਿਸ਼ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ।

ਜਿਸ ਕਾਰਨ ਪੀੜਿਤ ਪਰਿਵਾਰ ਵੱਲੋਂ ਰੋ ਰੋ ਕੇ ਹੁਣ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਕਤਲ ਕਰਨ ਵਾਲਾ ਵਿਅਕਤੀ ਮ੍ਰਿਤਕ ਦਾ ਪੁਰਾਣਾ ਦੋਸਤ ਤੇ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਕੱਟਾਂ ਦਾ ਹੀ ਦੱਸਿਆ ਜਾ ਰਿਹਾ ਹੈ। ਹਰਪ੍ਰੀਤ ਦੇ ਪਰਿਵਾਰ ਵਿਚ ਉਸਦੀ ਮਾਂ, ਪਿਤਾ,ਦੋ ਭੈਣਾਂ ਅਤੇ ਭਰਾ ਹੈ। ਕਤਲ ਦੀ ਸੂਚਨਾ ਮਿਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ l

ਪਰਿਵਾਰਕ ਮੈਂਬਰਾਂ ਦੀ ਸਰਕਾਰ ਨੂੰ ਅਪੀਲ ਹੈ ਕਿ ਉਹਨਾਂ ਦੇ ਬੇਟੇ ਦੀ ਮ੍ਰਿਤਕ ਦੇਹ ਉਸਦੇ ਜੱਦੀ ਪਿੰਡ ਲਿਆਂਦੀ ਜਾਵੇ। ਇਹ ਸਮਾਨਭਾਗੀ ਘਟਨਾ ਦੇ ਵਾਪਰਨ ਤੋਂ ਬਾਅਦ ਜਿੱਥੇ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਹੈ, ਉੱਥੇ ਹੀ ਪੀੜਿਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।error: Content is protected !!