BREAKING NEWS
Search

ਅਮਰੀਕਾ ਚ 2 ਨੰਬਰ ਚ ਜਾਣ ਵਾਲਿਆਂ ਬਾਰੇ ਹੁਣ ਲਿਆ ਗਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਜਾਣ ਦਾ ਸੁਪਨਾ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾਂਦਾ ਹੈ। ਜਿੱਥੇ ਜਾ ਕੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਜਿੱਥੇ ਪਹੁੰਚਣ ਲਈ ਲੋਕਾਂ ਵੱਲੋਂ ਕਾਨੂੰਨੀ ਅਤੇ ਗੈਰ-ਕਾਨੂੰਨੀ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਹ ਸਾਰੇ ਲੋਕਾਂ ਵੱਲੋਂ ਮਜਬੂਰੀਵਸ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਅਤੇ ਕੁਝ ਲੋਕਾਂ ਨੂੰ ਉਨ੍ਹਾਂ ਦੇਸ਼ਾਂ ਦੀ ਖੂਬਸੂਰਤੀ ਆਪਣੇ ਵੱਲ ਖਿੱਚ ਕੇ ਲੈ ਜਾਂਦੀ ਹੈ। ਉਥੇ ਹੀ ਵਿਦੇਸ਼ਾਂ ਵੱਲੋਂ ਉਸ ਦੇਸ਼ ਵਿੱਚ ਆਉਣ ਵਾਲੇ ਲੋਕਾਂ ਲਈ ਕੀ ਨਿਯਮ ਲਾਗੂ ਕੀਤੇ ਜਾਂਦੇ ਹਨ। ਜਿਸ ਨਾਲ ਦੇਸ਼ ਅੰਦਰ ਕਾਨੂੰਨੀ ਵਿਵਸਥਾ ਨੂੰ ਕਾਇਮ ਰੱਖਿਆ ਜਾ ਸਕੇ।

ਅਮਰੀਕਾ ਵਿਚ ਦੋ ਨੰਬਰ ਵਿਚ ਜਾਣ ਵਾਲਿਆ ਲਈ ਹੁਣ ਵੱਡਾ ਫੈਸਲਾ ਲਿਆ ਗਿਆ ਹੈ,ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਹੁਣ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਵੀ ਰੱਖਿਆ ਜਾ ਰਿਹਾ ਹੈ । ਹੁਣ ਬਗੈਰ ਵੀਜੇ ਤੋਂ ਅਮਰੀਕਾ ਵਿੱਚ ਦਾਖਲ ਹੋਣ ਵਾਲੀਆਂ ਗਰਭਵਤੀ ਔਰਤਾਂ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਇਮੀਗ੍ਰੇਸ਼ਨ ਹਿਰਾਸਤ ਵਿੱਚ ਨਹੀਂ ਲਿਆ ਜਾ ਸਕਦਾ। ਇਮੀਗ੍ਰੇਸ਼ਨ ਹਮਾਇਤੀਆਂ ਵੱਲੋਂ ਅਮਰੀਕਾ ਸਰਕਾਰ ਦੇ ਤਾਜ਼ਾ ਐਲਾਨ ਦਾ ਜੋਰਦਾਰ ਸਵਾਗਤ ਕੀਤਾ ਗਿਆ ਹੈ।

ਉੱਥੇ ਹੀ ਅਮਰੀਕਨ ਸਿਵਲ ਲਿਬਰਟੀਜ਼ ਦੇ ਨੈਸ਼ਨਲ ਪ੍ਰਿੰਜ਼ਨ ਪ੍ਰਾਜੈਕਟ ਵਿੱਚ ਸੀਨੀਅਰ ਸਟਾਫ ਅਟਾਰਨੀ ਇਊਨਿਸ ਚੋਅ ਨੇ ਇਸ ਫੈਸਲੇ ਨੂੰ ਸਹੀ ਦਿਸ਼ਾ ਵਿੱਚ ਉਠਾਇਆ ਗਿਆ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਮੀਗ੍ਰੇਸ਼ਨ ਅਤੇ ਕਸਟਮਜ਼ ਵਿਭਾਗ ਦਾ ਇਹ ਮਨੁੱਖਤਾ ਪ੍ਰਤੀ ਬੇਹੱਦ ਨਰਮ ਰਵਈਆ ਦਰਸਾਉਂਦਾ ਕਦਮ ਹੈ। ਜੋਅ ਬਾਈਡਨ ਸਰਕਾਰ ਵੱਲੋਂ ਇਸ ਕਦਮ ਬਾਰੇ ਅੱਗੇ ਵਧਿਆ ਹੋਇਆ ਉਨ੍ਹਾਂ ਔਰਤਾਂ ਨੂੰ ਇਸ ਸ਼੍ਰੇਣੀ ਵਿੱਚ ਸ਼ਾਮਲ ਕਰ ਦਿੱਤਾ ਹੈ ਜਿਨ੍ਹਾਂ ਨੇ ਇੱਕ ਸਾਲ ਪਹਿਲਾਂ ਬੱਚਿਆਂ ਨੂੰ ਜਨਮ ਦਿੱਤਾ ਹੈ। ਅਤੇ ਉਹ ਬੱਚੇ ਨੂੰ ਆਪਣਾ ਦੁੱਧ ਪਿਲਾ ਰਹੀਆਂ ਹਨ।

ਇਸ ਤੋਂ ਪਹਿਲਾਂ ਬਰਾਕ ਓਬਾਮਾ ਦੇ ਕਾਰਜਕਾਲ ਦੌਰਾਨ ਵੀ ਗਰਭਵਤੀ ਔਰਤਾਂ ਨੂੰ ਇਮੀਗ੍ਰੇਸ਼ਨ ਹਿਰਾਸਤ ਵਿੱਚ ਨਹੀਂ ਰੱਖਿਆ ਜਾਂਦਾ ਸੀ। ਅਮਰੀਕਾ ਦੇ ਕਾਨੂੰਨ ਮੁਤਾਬਕ ਹਰ ਵਿਅਕਤੀ ਨੂੰ ਆਪਣੇ ਸਵੈਮਾਣ ਨਾਲ ਵਿਚਰਣ ਦਾ ਹੱਕ ਹੈ ਅਤੇ ਗਰਭਵਤੀ ਔਰਤਾਂ ਨੂੰ ਹਿਰਾਸਤ ਵਿੱਚ ਰੱਖਣਾ ਹੈ। ਜੋ ਬਾਇਡਨ ਸਰਕਾਰ ਵੱਲੋਂ ਡੋਨਾਲਡ ਟਰੰਪ ਵੱਲੋਂ 2017 ਵਿੱਚ ਲਾਗੂ ਕੀਤੇ ਗਏ ਕਾਨੂੰਨ ਨੂੰ ਰੱਦ ਕਰਦਿਆਂ ਨਵੀਂ ਇੰਮੀਗ੍ਰੇਸ਼ਨ ਨੀਤੀ ਨੂੰ ਲਾਗੂ ਕਰ ਦਿੱਤਾ ਹੈ। ਹੁਣ ਕਿਸੇ ਵੀ ਗਰਭਵਤੀ ਔਰਤ ਜਾਂ ਕੁਝ ਦਿਨਾਂ ਦੇ ਬੱਚਿਆਂ ਦੀ ਮਾਂ ਨੂੰ ਹਿਰਾਸਤ ਵਿਚ ਨਹੀਂ ਲਿਆ ਜਾ ਸਕਦਾ।error: Content is protected !!