BREAKING NEWS
Search

ਅਮਰੀਕਾ ਤੋਂ ਆਈ ਵੱਡੀ ਮੰਦਭਾਗੀ ਖਬਰ, ਭਾਰਤੀ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪ੍ਰਵਾਸੀ ਰੋਜ਼ੀ ਰੋਟੀ ਖਾਤਿਰ ਵਿਦੇਸ਼ ਵਿੱਚ ਜਾ ਕੇ ਵਸੇ ਹੋਏ ਹਨ ਉਥੇ ਹੀ ਬਹੁਤ ਸਾਰੇ ਭਾਰਤੀ ਲੋਕ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਵੀ ਵਸੇ ਹੋਏ ਹਨ ਅਤੇ ਉਨ੍ਹਾਂ ਦੇ ਪ੍ਰਵਾਰ ਵੀ ਕਈ ਸਾਲਾਂ ਤੋਂ ਉਨ੍ਹਾਂ ਦੇਸ਼ਾਂ ਵਿੱਚ ਵਸਦੇ ਹਨ। ਵਿਦੇਸ਼ਾਂ ਦੀ ਧਰਤੀ ਤੇ ਜਿੱਥੇ ਇਹਨਾਂ ਪੰਜਾਬੀਆਂ ਵੱਲੋਂ ਸਖਤ ਮਿਹਨਤ ਤੇ ਮੁਸ਼ੱਕਤ ਕਰ ਕੇ ਆਪਣਾ ਇੱਕ ਵੱਖਰਾ ਸਥਾਨ ਹਾਸਲ ਕੀਤਾ ਗਿਆ ਹੈ। ਉੱਥੇ ਹੀ ਇਕ ਅਜਿਹੇ ਲੋਕਾਂ ਨੂੰ ਦੇਖ ਕੇ ਹੋਰ ਬਹੁਤ ਸਾਰੇ ਲੋਕਾਂ ਨੂੰ ਵੀ ਅੱਗੇ ਵਧਣ ਦੀ ਹਿੰਮਤ ਮਿਲਦੀ ਹੈ। ਬਹੁਤ ਸਾਰੇ ਅਜਿਹੇ ਲੋਕ ਵੀ ਹੁੰਦੇ ਹਨ ਜੋ ਕਈ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਜਾਂਦੇ ਹਨ।

ਪਰ ਕਈ ਪਰਿਵਾਰ ਵਾਪਰਨ ਵਾਲੇ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਹੁਣ ਅਮਰੀਕਾ ਤੋਂ ਵੱਡੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਭਾਰਤੀ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਸੂਬੇ ਤੇ ਅਰੀਜ਼ੋਨਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਭਾਰਤੀ ਪਰਿਵਾਰ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਹੈ ਅਤੇ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋਈ ਹੈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਅਮਰੀਕਾ ਦੀ ਧਰਤੀ ਤੇ ਰਹਿਣ ਵਾਲਾ ਆਂਧਰਾ ਪ੍ਰਦੇਸ਼ ਨਾਲ ਸਬੰਧਤ ਇਕ ਪਰਿਵਾਰ ਪਤੀ ਪਤਨੀ ਅਤੇ ਉਨ੍ਹਾਂ ਦੇ ਦੋ ਪੁੱਤਰ ਆਪਣੀ ਕਾਰ ਵਿੱਚ ਸਵਾਰ ਹੋ ਕੇ ਆਪਣੇ ਅਮਰੀਕਾ ਵਿੱਚ ਰਹਿੰਦੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਆਪਣੀ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਇਹ ਸਾਰੇ ਅਰੀਜ਼ੋਨਾ ਦੀ ਸਿਟੀ ਸੇਡੋਨਾ ਵਿਖੇ ਜਾ ਰਹੇ ਸਨ ਤਾਂ ਉਸੇ ਸਮੇਂ ਹੀ ਰਸਤੇ ਵਿੱਚ ਇਨ੍ਹਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ, ਜਦੋਂ ਇੱਕ ਟਰੈਕਟਰ ਟਰੇਲਰ ਵੱਲੋਂ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਗਈ ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਚਾਰੇ ਪਰਿਵਾਰਕ ਮੈਂਬਰਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਭਾਰਤ ਤੋਂ ਕੁਝ ਦਿਨ ਪਹਿਲਾਂ ਹੀ ਮਾਂ-ਪਿਓ ਆਪਣੇ ਬੱਚਿਆਂ ਨੂੰ ਮਿਲਣ ਲਈ ਗਏ ਸਨ। ਮ੍ਰਿਤਕਾਂ ਦੇ ਵਿੱਚ ਮਾਤਾ ਪਿਤਾ ਅਤੇ ਉਨ੍ਹਾਂ ਦੇ ਦੋ ਪੁੱਤਰ ਸ਼ਾਮਲ ਸਨ।error: Content is protected !!