ਭਾਰਤ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਹਰ ਭਾਰਤੀ ਸ਼ਰਧਾਲੂ ਕੋਲੋਂ ਪਾਕਿਸਤਾਨ ਫੀਸ ਵਸੂਲਣ ਦੀ ਤਿਆਰੀ ਕਰ ਰਿਹਾ ਹੈ। ਪਾਕਿਸਤਾਨ ਵਲੋਂ ਰੱਖੀਆਂ ਗਈਆਂ ਸ਼ਰਤਾਂ ਵਿਚ ਦਰਸ਼ਨਾਂ ਲਈ ਪਾਸਪੋਰਟ ਦਾ ਹੋਣਾ ਵੀ ਕਿਹਾ ਗਿਆ ਹੈ। ਇਸ ਦੇ ਨਾਲ ਹੀ ਦਰਸ਼ਨ ਕਰਨ ਵਾਲਿਆਂ ਨੂੰ ਵੀ ਇਕ-ਇਕ ਖਾਸ ਪਰਮਿਟ ਵੀ ਿਦੱਤਾ ਜਾਏਗਾ।
ਇਸ ਗੱਲ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ। ਇਕ ਦਿਨ ਪਹਿਲਾਂ ਗੁਰਦੁਆਰਾ ਕਮੇਟੀ ਦਾ ਵਫਦ ਕੇਂਦਰੀ ਗ੍ਰਹਿ ਮੰਤਰਾਲਾ ਦੇ ਅਧਿਕਾਰੀਆਂ ਨੂੰ ਮਿਲਿਆ ਸੀ ਅਤੇ ਉਨ੍ਹਾਂ ਕੋਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਚੱਲ ਰਹੇ ਉਸਾਰੀ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਸੀ।ਸਿਰਸਾ ਨੇ ਦੱਸਿਆ ਕਿ
ਪ੍ਰਕਾਸ਼ ਪੁਰਬ ਵਰਗੇ ਵੱਖ-ਵੱਖ ਮੌਕਿਆਂ ‘ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਹਰ ਸ਼ਰਧਾਲੂ ਕੋਲੋਂ 100-100 ਡਾਲਰ ਤੱਕ ਫੀਸ ਲੈਣ ਦੀ ਗੱਲ ਕਹ ੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਪਾਕਿਸਤਾਨ ਦੇ ਇਸ ਪ੍ਰਸਤਾਵ ਦਾ ਵਿਰੋਧ ਕੀਤਾ ਹੈ ਅਤੇ ਸ਼ਰਧਾਲੂਆਂ ਨੂੰ ਮੁਫਤ ਵਿਚ ਭੇਜਣ ਦੀ ਗੱਲ ਕਹੀ ਹੈ।
ਇਹ ਵੀ ਪਤਾ ਲੱਗਾ ਹੈ ਕਿ ਫੀਸ ਭਰਨ ਤੋਂ ਬਾਅਦ ਵੀ ਲਗਭਗ ਇਕ ਕਿਲੋਮੀਟਰ ਤੱਕ ਦਾ ਸਫਰ ਸ਼ਰਧਾਲੂਆਂ ਨੂੰ ਪੈਦਲ ਤੈਅ ਕਰਨਾ ਹੋਵੇਗਾ। ਉਸ ਤੋਂ ਬਾਅਦ ਬੱਸ ਟਰਮੀਨਲ ਤੋਂ ਬੱਸਾਂ ਵਿਚ ਸਵਾਰ ਹੋ ਕੇ ਸ਼ਰਧਾਲੂ ਗੁਰਦੁਆਰਾ ਸਾਹਿਬ ਤੱਕ ਪਹੁੰਚਣਗੇ।
Home ਤਾਜਾ ਜਾਣਕਾਰੀ ਅੰਦਰਲੀ ਖਬਰ ਆਈ ਬਾਹਰ – ਕਰਤਾਰਪੁਰ ਲਾਂਘੇ ਲਈ ਹਰ ਭਾਰਤੀ ਕੋਲੋਂ ਪਾਕਿਸਤਾਨ ਲਾਵੇਗਾ ਏਨੇ ਡਾਲਰ ਅਤੇ..
ਤਾਜਾ ਜਾਣਕਾਰੀ