BREAKING NEWS
Search

ਅੰਮ੍ਰਿਤਸਰ ਦੇ ਨਿਰੰਕਾਰੀ ਭਵਨ ‘ਤੇ ਧਮਾਕੇ ਕਰਨ ਵਾਲਾ ਇਕ ਦੋਸ਼ੀ ਗ੍ਰਿਫਤਾਰ

ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅੰਮ੍ਰਿਤਸਰ ਵਿਚ ਨਿਰੰਕਾਰੀ ਭਵਨ ਉਤੇ ਗ੍ਰਨੇਡ ਸੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।,,,,, ਉਸ ਨੇ ਮੰਨ ਲਿਆ ਹੈ ਕਿ ਗ੍ਰਨੇਡ ਉਸੇ ਨੇ ਸੁੱਟਿਆ ਹੈ। ਉਸ ਨੇ ਇਹ ਵੀ ਦੱਸਿਆ ਹੈ ਕਿ ਇਸ ਸਾਜਿਸ਼ ਦੇ ਪਿੱਛੇ ਹੈਪੀ ਉਰਫ ਪੀਐਚਡੀ ਦਾ ਹੱਥ ਹੈ। ਜੋ ਪਾਕਿਸਤਾਨ ਵਿਚ ਬੈਠਾ ਹੈ।

ਪੁਲਿਸ ਦਾ ਦਾਅਵਾ ਹੈ ਕਿ ਉਸ ਨੇ ਮਾਮਲਾ ਸੁਲਝਾ ਲਿਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ਵਿਚ ਨਿਰੰਕਾਰੀ ਭਵਨ ਉਤੇ ਸੁੱਟੇ ਗ੍ਰਨੇਡ ਵਿਚ 3 ਲੋਕਾਂ ਦੀ ਮੌਤ ਹੋ ਗਈ ਸੀ ਤੇ ਵੱਡੀ ਗਿਣਤੀ ਜ਼ਖਮੀ ਹੋਏ ਸਨ।

ਦੱਸ ਦਈਏ ਕਿ ਹਮਲੇ ਤੋਂ ਬਾਅਦ ਪੁਲਿਸ ਨੇ ਕੁਝ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ। ਜਿਨ੍ਹਾਂ ਵਿਚੋਂ ਇਕ ਨੇ ਮੰਨ ਲਿਆ ਹੈ ਕਿ ਉਸੇ ਨੇ ਗ੍ਰਨੇਡ ਸੁੱਟਿਆ ਸੀ। ਹੁਣ ਕੁਝ ਦੇਰ ਵਿਚ ਸੀਨੀਅਰ ਅਧਿਕਾਰੀ ਇਸ ਬਾਰੇ ਪ੍ਰੈਸ ਕਾਨਫਰੰਸ ਕਰ ਕੇ ਇਸ ਬਾਰੇ ਪੂਰੀ ਜਾਣਕਾਰੀ ਦੇਣਗੇ। ਪੁਲਿਸ ਨੇ ਕੁਝ ਦਿਨ ਪਹਿਲਾਂ ਪਟਿਆਲਾ ਤੋਂ ਖਾਲਿਸਤਾਨ ,,,,, ਗਦਰ ਫੋਰਸ ਦੇ ਮੈਂਬਰ ਸ਼ਬਨਮਦੀਪ ਨੂੰ ਗ੍ਰਿਫਤਾਰ ਕੀਤਾ ਸੀ। ਉਸ ਦੇ ਪਾਕਿਸਤਾਨ ਬੈਠੇ ਖਾੜਕੂਆਂ ਨਾਲ ਸਬੰਧਾਂ ਦੀ ਗੱਲ ਸਾਹਮਣੇ ਆਈ ਸੀ।

ਇਸ ਤੋਂ ਬਾਅਦ ਇਸ ਦੇ ਇਕ ਸਾਥੀ ਨੂੰ ਵੀ ਕੱਲ੍ਹ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਦਾ ਦਾਅਵਾ ਹੈ ਕਿ ਉਸ ਨੇ ਮੰਨਿਆਂ ਹੈ ਕਿ ਇਸ ਕੰਮ ਲਈ ਪੈਸਾ ਹੈਪੀ ਪੀਐਚਡੀ ਨੇ ਭੇਜਿਆ ਸੀ।

ਹੈਪੀ ਪਾਕਿਸਤਾਨ ਬੈਠਾ ਹੈ ਤੈੇ ਉਹ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਪੈਸਾ ਦੇ ਕੇ ਅਜਿਹੇ ਕੰਮ ਕਰਵਾਉਂਦਾ ਹੈ। ਸ਼ਬਨਮਦੀਪ ਵੀ ਹੈਪੀ ਦੇ ਸੰਪਰਕ ਵਿਚ ਸੀ।”error: Content is protected !!