ਆਈ ਤਾਜ਼ਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ, ਉਥੇ ਕਿਸਾਨਾਂ ਵੱਲੋਂ ਆਖਿਆ ਗਿਆ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਖ਼ੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਦੇਸ਼ ਦੇ ਕਿਸਾਨਾਂ ਵੱਲੋਂ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਪੱਕੇ ਮੋਰਚੇ ਲਾਏ ਹੋਏ ਹਨ। ਜਿਸ ਨੂੰ ਅੱਜ 11 ਮਹੀਨੇ ਦਾ ਸਮਾਂ ਹੋ ਚੁੱਕਾ ਹੈ। ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ।
ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਵਿੱਚ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਵਿੱਚ 4 ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਜਿੱਥੇ ਇਕ ਵਿਧਾਇਕ ਦੇ ਪੁੱਤਰ ਵੱਲੋਂ ਕਿਸਾਨਾਂ ਉਪਰ ਗੱਡੀ ਚੜ੍ਹਾ ਦਿੱਤੀ ਗਈ ਸੀ। ਜਿਸ ਦੇ ਦੋਸ਼ ਵਿੱਚ ਵਿਧਾਇਕ ਦੇ ਪੁੱਤਰ ਸਮੇਤ ਕੁਛ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਅੱਜ ਕਿਸਾਨ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਕੰਮ ਕਰਨਗੇ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਅੱਜ 11 ਮਹੀਨੇ ਦਾ ਸਮਾਂ ਹੋਣ ਤੇ ਦੇਸ਼ ਅੰਦਰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲਈ ਤਹਿਸੀਲ ਅਤੇ ਜ਼ਿਲ੍ਹਾ ਹੈਡਕੁਆਟਰਾਂ ਵਿੱਚ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਮੰਗਲਵਾਰ ਦੇ ਇਸ ਐਲਾਨ ਦੇ ਨਾਲ ਸਾਰੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਅੱਜ ਇਹ ਪ੍ਰਦਰਸ਼ਨ ਉਸ ਸਮੇਂ ਖਤਮ ਹੋਵੇਗਾ ਜਦੋਂ ਰਾਸ਼ਟਰਪਤੀ ਨੂੰ ਮੈਮੋਰੰਡਮ ਦਿੱਤਾ ਜਾਵੇਗਾ। ਜੋ ਕਿ ਦੇਸ਼ ਅੰਦਰ ਸਾਰੇ ਜ਼ਿਲ੍ਹਾ ਕੁਲੈਕਟਰ, ਮਜਿਸਟਰੇਟ ਦੁਆਰਾ ਪੇਸ਼ ਕੀਤਾ ਜਾਵੇਗਾ।
ਉੱਥੇ ਹੀ ਸੰਜੁਕਤ ਕਿਸਾਨ ਮੋਰਚੇ (ਐੱਸ. ਕੇ. ਐੱਮ.) ਵੱਲੋਂ ਕੀਤੇ ਜਾਣ ਵਾਲੇ ਅੱਜ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੋ ਵਜੇ ਤੱਕ ਵਾਲੇ ਪ੍ਰਦਰਸ਼ਨ ਵਿੱਚ ਕਿਸਾਨਾਂ ਨੂੰ ਲਖੀਮਪੁਰ ਖੀਰੀ ਦੀ ਘਟਨਾ ਸਬੰਧੀ ਇਸ ਮਾਮਲੇ ਵਿੱਚ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫਤਾਰੀ ਅਤੇ ਉਸ ਨੂੰ ਬਰਖ਼ਾਸਤ ਕਰਨ ਦੀ ਮੰਗ ਸਬੰਧੀ ਪ੍ਰਦਰਸ਼ਨ ਕੀਤੇ ਜਾਣ ਦੀ ਗੱਲ ਆਖੀ ਗਈ ਹੈ। ਜਦ ਕਿ ਇਸ ਮਾਮਲੇ ਵਿਚ ਅਜੈ ਮਿਸ਼ਰਾ ਵੱਲੋਂ ਆਪਣੇ ਉੱਪਰ ਲੱਗੇ ਹੋਏ ਦੋਸ਼ਾਂ ਨੂੰ ਨਕਾਰਿਆ ਗਿਆ ਹੈ। ਪਰ ਇਸ ਘਟਨਾ ਦੇ ਦੋਸ਼ੀਆਂ ਵਿਚ ਉਸ ਦੇ ਬੇਟੇ ਸਮੇਤ 12 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਤਾਜਾ ਜਾਣਕਾਰੀ