ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸ੍ਰੀ ਮੁਕਤਸਰ ਸਾਹਿਬ: ਅੱਜ ਦੇ ਸਮੇਂ ਵਿੱਚ ਅਜਿਹੇ ਹਾਲਾਤ ਬਣ ਚੁੱਕੇ ਹਨ ਕਿ ਕਦੋਂ ਤੇ ਕਿਸ ਸਮੇਂ ਮੌਤ ਆ ਜਾਵੇ, ਇਹ ਕਿਸੇ ਨੂੰ ਵੀ ਨਹੀਂ ਪਤਾ। ਅਜਿਹਾ ਹੀ ਇੱਕ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਦੇ ਪੱਤੀ ਪੁਜਾਰੀਆ ਵਿਖੇ ਦੇਖਣ ਨੂੰ ਮਿਲਿਆ ਹੈ, ਜਿੱਥੇ 10 ਸਾਲ ਦੀ ਉਮਰ ਦੇ ਬੱਚੇ ਦੀ ਸਰੋਵਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮਾਮਲੇ ਦੀ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਸ ਸਬੰਧੀ ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਬੱਚਾ ਜਸ਼ਨ ਸਿੰਘ ਗਲੀ ਵਿੱਚ ਖੇਡਦਾ ਹੋਇਆ ਅਚਾਨਕ ਆਪਣੇ ਸਾਥੀਆਂ ਨਾਲ ਗੁਰੂਦੁਆਰਾ ਸਾਹਿਬ ਦੇ ਸਰੋਵਰ ਵਿੱਚ ਨਹਾਉਣ ਚਲਾ ਗਿਆ ਸੀ।
ਜਿੱਥੇ ਪੈਰ ਫਿਸਲਣ ਕਾਰਨ ਉਹ ਸਰੋਵਰ ਵਿੱਚ ਡਿੱਗ ਗਿਆ ਅਤੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਰੋਸ ਜ਼ਾਹਿਰ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰਬੰਧਕ ਕਮੇਟੀ ਵਲੋਂ ਸਰੋਵਰ ਦੀ ਦੇਖ-ਰੇਖ ਲਈ ਕੋਈ ਵੀ ਮੁਲਾਜ਼ਮ ਨਹੀਂ ਰੱਖਿਆ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
ਤਾਜਾ ਜਾਣਕਾਰੀ