ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕਰਤਾਰਪੁਰ ਸਾਹਿਬ ਲਾਂਘੇ ‘ਤੇ ਪਾਕਿਸਤਾਨ ਵੱਲੋਂ ਇਕ ਹੋਰ ਖੁਸ਼ਖਬਰੀ ਆਈ ਹੈ। ਹੁਣ ਨਨਕਾਣਾ ਸਾਹਿਬ ਤੇ ਪੰਜਾ ਸਾਹਿਬ ਦਾ ਰਸਤਾ ਵੀ ਖੁੱਲ੍ਹੇਗਾ। ਪਾਕਿਸਾਤਨ ਸਰਕਾਰ ਇਸ ਉਤੇ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਕੰਮ ਵੀ ਜੋਰਾਂ ਉਤੇ ਚੱਲ਼ ਰਿਹਾ ਹੈ।
ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਲਈ ਬਣਾਇਆ ਜਾ ਰਿਹਾ ਲਾਂਘਾ ਰੋਜ਼ਾਨਾ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮੀਂ 5 ਵਜੇ ਤੱਕ ਭਾਵ ਕਿ ਅੱਠ ਘੰਟਿਆਂ ਲਈ ਖੋਲ੍ਹਿਆ ਜਾਵੇਗਾ। ਜਾਣਕਾਰੀ ਮੁਤਾਬਕ ਪਾਕਿਸਤਾਨ ਦੀ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫ.ਆਈ.ਏ.) ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਕੁਝ ਸਿਫ਼ਾਰਸ਼ਾਂ ਭੇਜੀਆਂ ਹਨ। ਇਨ੍ਹਾਂ ‘ਚ ਲਾਂਘੇ ਦੀ ਰੂਪ-ਰੇਖਾ ਤੋਂ ਇਲਾਵਾ ਇਹ ਗੱਲ ਵੀ ਸ਼ਾਮਲ ਹੈ ਕਿ ਇਹ ਲਾਂਘਾ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮੀ 5 ਵਜੇ ਤੱਕ ਖੋਲ੍ਹਿਆ ਜਾਵੇਗਾ।
ਇਸ ਦੇ ਨਾਲ ਹੀ ਇਸ ਲਾਂਘੇ ਰਾਹੀਂ ਰੋਜ਼ਾਨਾ 500 ਦੇ ਕਰੀਬ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਉੱਧਰ ਪਾਕਿਸਤਾਨ ਦੀ ਫੈਡਰਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਇਸ ਲਾਂਘੇ ਨੂੰ ਅੱਠ ਘੰਟਿਆਂ ਲਈ ਖੋਲ੍ਹਣ ਦੇ ਫ਼ੈਸਲੇ ਦਾ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਸਵਾਗਤ ਕੀਤਾ ਹੈ।
Home ਤਾਜਾ ਜਾਣਕਾਰੀ ਆਈ ਇਕ ਹੋਰ ਖੁਸ਼ਖਬਰੀ ਪਾਕਿਸਤਾਨ ਵੱਲੋਂ-ਹੁਣ ਨਨਕਾਣਾ ਸਾਹਿਬ ਤੇ ਪੰਜਾ ਸਾਹਿਬ ਦਾ ਵੀ ਖੁੱਲ੍ਹੇਗਾ ਰਸਤਾ
ਤਾਜਾ ਜਾਣਕਾਰੀ