ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਆਈ ਤਾਜਾ ਵੱਡੀ ਖਬਰ – ਪੰਜਾਬ ਲਈ ਜਾਰੀ ਹੋਇਆ ਹਾਈ ਅਲਰਟ
ਫਿਰੋਜ਼ਪੁਰ: ਪੰਜਾਬ ‘ਚ 19 ਮਈ ਨੂੰ ਹੋਣ ਵਾਲਿਆਂ ਲੋਕਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਪੰਜਾਬ ਚੋਣਾਂ ਵਾਲੇ ਦਿਨ ਗੜਬੜ ਕਰਨ ਦੀ ਫ਼ਿਰਾਕ ‘ਚ ਹੈ। ਜਿਸ ਨੂੰ ਲੈ ਕੇ ਪੂਰੇ ਸੂਬੇ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਮੀਡਿਆ ਰਿਪੋਰਟਾਂ ਮੁਤਾਬਕ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੇ ਇਰਾਦਿਆਂ ਬਾਰੇ ਪਤਾ ਲੱਗਦਿਆਂ ਹੀ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।
ਏਜੰਸੀਆਂ ਨੂੰ ਮਿਲੇ ਇਨਪੁੱਟ ਦੇ ਆਧਾਰ ‘ਤੇ ਪਿਛਲੇ ਚਾਰ ਦਿਨਾਂ ਤੋਂ ਜੰਮੂ-ਤਵੀ ਤੋਂ ਆਉਣ ਵਾਲੀਆਂ ਟ੍ਰੇਨਾਂ ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ, ਪਾਕਿਸਤਾਨ ਸਰਹੱਦ ਨਾਲ ਲਗਦਾ ਹੈ। ਇੱਥੋਂ ਦੇ ਕਈ ਰੇਲਵੇ ਸਟੇਸ਼ਨ ਤੇ ਸ਼ਹਿਰ ਸਰਹੱਦ ਨਾਲ ਲਗਦੇ ਹੋਣ ਕਾਰਨ ਅਤਿ ਸੰਵੇਦਨਸ਼ੀਲ ਹੈ।
ਖ਼ੁਫ਼ੀਆ ਏਜੰਸੀਆਂ ਮੁਤਾਬਿਕ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ 19 ਮਈ ਨੂੰ ਪੰਜਾਬ ਵਿਚ ਹੋਣ ਜਾ ਰਹੇ ਮਤਦਾਨ ਤੋਂ ਪਹਿਲਾਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਹੈ। ਸ਼ਹਿਰ ਵਿਚ ਵੀ ਚੱਲਣ ਵਾਲੇ ਵਾਹਨਾਂ ਦੀ ਜਗ੍ਹਾ-ਜਗ੍ਹਾ ‘ਤੇ ਤਲਾਸ਼ੀ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਨੂੰ ਦੇਖਦੇ ਹੋਏ ਸੁਰੱਖਿਆ ਬਲਾਂ ਦੇ ਵਾਹਨਾਂ ਦੇ ਕਾਫ਼ਿਲੇ ਦੇ ਆਉਣ-ਜਾਣ ‘ਚ ਵੀ ਜ਼ਿਆਦਾ ਸਾਵਧਾਨੀ ਵਰਤੀ ਜਾ ਰਹੀ ਹੈ।
ਸੁਰੱਖਿਆ ਏਜੰਸੀਆਂ ਜੰਮੂ-ਤਵੀ ਤੋਂ ਪੰਜਾਬ ਵਿਚ ਖ਼ਾਸਕਰ ਸਰਹੱਦੀ ਹਿੱਸਿਆਂ ਤੋਂ ਲੰਘਣਾ ਵਾਲੀਆਂ ਰੇਲਗੱਡੀਆਂ ‘ਤੇ ਖ਼ਾਸ ਨਜ਼ਰ ਰੱਖ ਰਹੀਆਂ ਹਨ। ਪਿਛਲੇ ਚਾਰ ਦਿਨਾਂ ਵਿਚ ਜੰਮੂ-ਤਵੀ ਤੋਂ ਅਹਿਮਦਾਬਾਦ ਜਾ ਰਹੀ ਜੰਮੂ-ਤਵੀ ਐਕਸਪ੍ਰੈੱਸ ਰੇਲਗੱਡੀ ਨੂੰ ਇਕ ਹੀ ਦਿਨ ਵਿਚ ਇਕ ਨਹੀਂ ਤਿੰਨ-ਤਿੰਨ ਵੱਡੇ ਸਟੇਸ਼ਨਾਂ ‘ਤੇ ਰੋਕ ਕੇ ਵੱਖ-ਵੱਖ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ‘ਚ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ