ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪਟਿਆਲਾ: ਤੇਜ਼ ਰਫਤਾਰ ਦੇ ਕਾਰਨ ਪੰਜਾਬ ‘ਚ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਸੜਕ ਹਾਦਸਾ ਪਟਿਆਲਾ-ਸਰਹਿੰਦ ਰੋਡ ‘ਤੇ ਵਾਪਰਿਆ ਹੈ, ਜਿਥੇ ਤੇਜ਼ ਰਫਤਾਰ ਕਾਰ ਦੀ ਟਰਾਲੀ ਨਾਲ ਟੱਕਰ ਹੋ ਗਈ।
ਜਿਸ ਕਾਰਨ 1 ਨੌਜਵਾਨ ਦੀ ਮੌਤ ਹੋ ਗਈ ਅਤੇ 2 ਹੋਰ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਅਮਰਿੰਦਰ ਸਿੰਘ ਸੱਗੂ (22 ਸਾਲ) ਵਜੋਂ ਹੋਈ ਹੈ। ਅਮਰਿੰਦਰ ਪਟਿਆਲਾ ਤੋਂ ਅਕਾਲੀ ਪੱਤਰਕਾ ਦੇ ਸੀਨੀਅਰ ਪੱਤਰਕਾਰ ਸ. ਜਗਜੀਤ ਸਿੰਘ ਸੱਗੂ ਦੇ ਪੁੱਤਰ ਸਨ।
ਮਿਲੀ ਜਾਣਕਾਰੀ ਮੁਤਾਬਕ ਅਮਰਿੰਦਰ ਸਿੰਘ ਥਾਪਰ ਕਾਲਜ ਵਿੱਚ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਆਪਣੇ ਦੋਸਤਾਂ ਦੇ ਨਾਲ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਸੇਵਾ ਕਰਨ ਜਾ ਰਹੇ ਸਨ।
ਜਿਸ ਦੌਰਾਨ ਰਸਤੇ ‘ਚ ਉਹਨਾਂ ਨਾਲ ਇਹ ਹਾਦਸਾ ਵਾਪਰ ਗਿਆ।ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ।
Home ਤਾਜਾ ਜਾਣਕਾਰੀ ਆਈ ਤਾਜਾ ਵੱਡੀ ਦੁਖਦਾਈ ਖਬਰ – ਪੰਜਾਬ ਚ ਵਾਪਰਿਆ ਕਹਿਰ ਗੁਰਦਵਾਰਾ ਸਾਹਿਬ ਜਾ ਰਹਿਆ ਨਾਲ ਮੌਕੇ ਤੇ ਹੀ

ਤਾਜਾ ਜਾਣਕਾਰੀ