BREAKING NEWS
Search

ਆਖਰ ਕੈਪਟਨ ਦੀ ਨਵੀਂ ਪਾਰਟੀ ਦਾ ਨਾਮ ਆਇਆ ਸਾਹਮਣੇ – ਹੋਣ ਲੱਗਾ ਪੰਜਾਬ ਦੀ ਰਾਜਨੀਤੀ ਚ ਵੱਡਾ ਧਮਾਕਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਇਸ ਸਮੇਂ ਪੂਰੀ ਤਰਾਂ ਗਰਮਾਈ ਹੋਈ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਜਿਤਾਉਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕਿਆ ਜਾ ਰਹੀਆਂ ਹਨ। ਉਥੇ ਹੀ ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਜਿੱਥੇ ਕਾਂਗਰਸ ਪਾਰਟੀ ਵਿਚ ਚੱਲ ਰਿਹਾ ਕਾਟੋ ਕਲੇਸ਼ ਅਜੇ ਤੱਕ ਖਤਮ ਨਹੀਂ ਹੋਇਆ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਾਂਗਰਸ ਪਾਰਟੀ ਦਾ ਸਾਥ ਛੱਡ ਦਿੱਤਾ ਗਿਆ ਸੀ ਅਤੇ ਆਪਣੀ ਇਕ ਵੱਖਰੀ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਸੀ।

ਹੁਣ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਦਾ ਨਾਮ ਸਾਹਮਣੇ ਆਇਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਬੀਤੇ ਦਿਨੀਂ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤੇ ਜਾਣ ਦਾ ਐਲਾਨ ਕੀਤਾ ਸੀ। ਉਥੇ ਹੀ ਉਨ੍ਹਾਂ ਵੱਲੋਂ ਵੱਡਾ ਧਮਾਕਾ ਕਰਦੇ ਹੋਏ ਹੁਣ ਆਪਣੀ ਵੱਖਰੀ ਪਾਰਟੀ ਬਣਾ ਕੇ ਐਲਾਨ ਕੀਤਾ ਜਾ ਸਕਦਾ ਹੈ। ਜਿਸ ਦੇ ਅਧਾਰ ਤੇ ਹੀ ਉਹ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨਗੇ।

ਅੱਜ ਚੰਡੀਗੜ੍ਹ ਵਿੱਚ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਲਦੀ ਹੀ ਉਨ੍ਹਾਂ ਵੱਲੋਂ ਆਪਣੀ ਪਾਰਟੀ ਦੇ ਨਾਮ ਦਾ ਐਲਾਨ ਕੀਤਾ ਜਾ ਸਕਦਾ ਹੈ । ਜਿੱਥੇ ਉਨ੍ਹਾਂ ਵੱਲੋਂ ਆਪਣੀ ਸਿਆਸੀ ਪਾਰਟੀ ਦਾ ਨਾਮ ‘ਦਿ ਪੰਜਾਬ ਲੋਕ ਕਾਂਗਰਸ’ ਦਾ ਐਲਾਨ ਕੀਤਾ ਜਾਵੇਗਾ। ਜਿੱਥੇ ਪਿਛਲੇ ਕੁਝ ਦਿਨਾਂ ਤੋਂ ਕਾਂਗਰਸੀ ਵਿਧਾਇਕਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਮਾਮਲੇ ਨੂੰ ਲੈ ਕੇ ਵੀ ਕਾਫੀ ਟਿੱਪਣੀਆਂ ਕੀਤੀਆਂ ਜਾ ਰਹੀਆਂ ਸਨ।

ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਉਨ੍ਹਾਂ ਟਿਪਣੀਆਂ ਦਾ ਜਵਾਬ ਟਵਿੱਟਰ ਉਪਰ ਅਰੂਸਾ ਆਲਮ ਦੀ ਵੱਖ-ਵੱਖ ਲੋਕਾਂ ਦੇ ਨਾਲ ਤਸਵੀਰਾ ਨੂੰ ਸਾਂਝੀ ਕਰਕੇ ਕੀਤਾ ਗਿਆ ਹੈ। ਉਥੇ ਹੀ ਰਾਜਨੀਤਿਕ ਮਾਹਿਰਾਂ ਦੀ ਰਾਏ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁੱਝ ਵਿਧਾਇਕਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ ਜੋ ਕੈਪਟਨ ਦੇ ਧੜੇ ਵਿੱਚ ਮੌਜੂਦ ਹਨ। ਉਥੇ ਹੀ ਹੁਣ ਪੰਜਾਬ ਦੇ ਲੋਕਾਂ ਦੀ ਨਜ਼ਰ ਇਸ ਉਪਰ ਟਿਕੀ ਹੋਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿਚ ਕੌਣ ਸ਼ਾਮਲ ਹੁੰਦਾ ਹੈ।



error: Content is protected !!