BREAKING NEWS
Search

ਆਪਣੇ ਵਿਆਹ ਤੋਂ ਕੁੜੀ ਨੇ 10 ਦਿਨ ਪਹਿਲਾਂ ਘਰ ਅੰਦਰ ਏਸ ਕਾਰਨ ਕਰਤਾ ਇਹ ਕਾਂਡ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜਕਲ ਦੇ ਦੌਰ ਵਿੱਚ ਬੱਚਿਆਂ ਵੱਲੋਂ ਕੀਤੀਆਂ ਜਾਂਦੀਆਂ ਗ਼ਲਤੀਆਂ ਦਾ ਖਮਿਆਜ਼ਾ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈ ਜਾਂਦਾ ਹੈ। ਦੁਨੀਆ ਵਿੱਚ ਹਰ ਮਾਂ-ਬਾਪ ਨੂੰ ਜਿੱਥੇ ਆਪਣੇ ਬੱਚਿਆਂ ਦੇ ਭਵਿੱਖ ਲਈ ਆਪਣੀਆਂ ਸਾਰੀਆਂ ਖੁਸ਼ੀਆਂ ਤੱਕ ਵੀ ਕੁਰਬਾਨ ਕਰ ਦਿੱਤੀਆਂ ਜਾਂਦੀਆਂ ਹਨ ਆਪਣੇ ਬੱਚਿਆਂ ਦਾ ਵਧੀਆ ਢੰਗ ਨਾਲ ਪਾਲਣ-ਪੋਸ਼ਣ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਸਾਰੇ ਸੁਪਨਿਆਂ ਨੂੰ ਸਾਕਾਰ ਕੀਤਾ ਜਾਂਦਾ ਹੈ। ਬੱਚਿਆਂ ਦੀ ਜਵਾਨੀ ਦੀ ਦਹਿਲੀਜ਼ ਵਿੱਚ ਪਹੁੰਚਣ ਤੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਵਿਆਹ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਸੁਪਨੇ ਵੇਖੇ ਜਾਂਦੇ ਹਨ। ਪਰ ਅੱਜ ਦੇ ਦੌਰ ਵਿਚ ਬਹੁਤ ਸਾਰੇ ਬੱਚਿਆਂ ਵੱਲੋਂ ਪ੍ਰੇਮ ਵਿਆਹ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਅਜਿਹੇ ਮਾਮਲਿਆਂ ਦੇ ਵਿਚ ਬਹੁਤ ਸਾਰੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ।

ਜਿਥੇ ਕੁਝ ਬੱਚਿਆਂ ਵੱਲੋਂ ਕੁਝ ਗਲਤ ਫੈਸਲੇ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਹੁਣ ਕੁੜੀ ਵੱਲੋਂ ਆਪਣੇ ਵਿਆਹ ਤੋਂ 10 ਦਿਨ ਪਹਿਲਾਂ ਹੀ ਘਰ ਅੰਦਰ ਇਹ ਕਾਂਡ ਕੀਤਾ ਗਿਆ ਹੈ, ਜਿਸ ਦੀ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਗਾ ਜਿਲ੍ਹੇ ਦੇ ਅਧੀਨ ਆਉਣ ਵਾਲੇ ਇੱਕ ਪਿੰਡ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਲੜਕੀ ਵੱਲੋਂ ਆਪਣੇ ਘਰ ਅੰਦਰ ਹੀ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਪੁਲੀਸ ਨੂੰ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੀ ਧੀ ਦਾ ਵਿਆਹ 30 ਅਕਤੂਬਰ ਨੂੰ ਕੀਤਾ ਗਿਆ ਸੀ। ਜਿੱਥੇ ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਉਥੇ ਹੀ ਉਨ੍ਹਾਂ ਦੀ ਧੀ ਦੇ ਨਾਲ ਦੇ ਹੀ ਇੱਕ ਪਿੰਡ ਦੇ ਨੌਜਵਾਨ ਨਾਲ ਪ੍ਰੇਮ ਸੰਬੰਧ ਹੋਣ ਦੀ ਖਬਰ ਸਾਹਮਣੇ ਆਈ। ਜਿਸ ਬਾਰੇ ਉਨ੍ਹਾਂ ਦੀ ਧੀ ਨੇ ਦੱਸਿਆ ਕਿ ਉਹ 8- 10 ਸਾਲ ਤੋਂ ਇੱਕ ਦੂਜੇ ਦੇ ਸੰਪਰਕ ਵਿੱਚ ਹਨ। ਵਿਆਹ ਦੀ ਤਰੀਕ ਤੈਅ ਕੀਤੇ ਹੋਣ ਕਰਕੇ ਪਰਿਵਾਰਕ ਮੈਂਬਰਾਂ ਵੱਲੋਂ ਲੜਕੀ ਨੂੰ ਵੀ ਸਮਝਾਇਆ ਗਿਆ ਅਤੇ ਲੜਕੇ ਦੇ ਘਰ ਵੀ ਉਸ ਨਾਲ ਗੱਲ ਕਰਨ ਲਈ ਗਏ ਹੋਏ ਸਨ।

ਉੱਥੇ ਹੀ ਲੜਕੀ ਘਰ ਵਿਚ ਇਕੱਲੀ ਮੌਜੂਦ ਸੀ ਜਿਸ ਵੱਲੋਂ ਕੋਈ ਜ਼ਹਿਰੀਲੀ ਦਵਾਈ ਪਿਲਾਈ ਗਈ ਅਤੇ ਆਪਣੇ ਚਾਚੇ ਦੇ ਬੇਟੇ ਨੂੰ ਫੋਨ ਕਰ ਕੇ ਇਸ ਘਟਨਾ ਬਾਰੇ ਦੱਸ ਦਿੱਤਾ ਗਿਆ। ਜਦੋਂ ਤੱਕ ਪਰਿਵਾਰਕ ਮੈਂਬਰ ਘਰ ਆਏ ਤਾਂ ਵੇਖਿਆ ਕਿ ਲੜਕੀ ਦੀ ਮੌਤ ਹੋ ਚੁੱਕੀ ਸੀ। ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ। ਉੱਥੇ ਹੀ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।error: Content is protected !!