ਆਈ ਤਾਜ਼ਾ ਵੱਡੀ ਖਬਰ ‘
ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕਰੋਨਾ ਦੇ ਕੇਸਾਂ ਕਾਰਨ ਹੀ ਭਾਰਤ ਤੋਂ ਵਿਦੇਸ਼ ਜਾਣ ਵਾਲੇ ਬਹੁਤ ਸਾਰੇ ਯਾਤਰੀਆਂ ਅਤੇ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਇੰਤਜ਼ਾਰ ਕਰਨਾ ਪਿਆ ਹੈ। ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲਿਆਂ ਉਪਰ ਰੋਕ ਲਗਾ ਦਿੱਤੀ ਗਈ ਸੀ ਅਤੇ ਆਪਣੇ ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਨੂੰ ਵਧਾਇਆ ਗਿਆ ਸੀ। ਜਿੱਥੇ ਕੁਝ ਦੇਸ਼ਾਂ ਵੱਲੋਂ ਸੁਰੱਖਿਆ ਦੇ ਨਾਲ ਕੁਝ ਪਾਬੰਧੀਆਂ ਨੂੰ ਲਾਗੂ ਕਰ ਦਿੱਤਾ ਗਿਆ ਸੀ ਤਾਂ ਜੋ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸ-ਰ-ਹੱ-ਦਾਂ ਉਪਰ ਲਗਾਈਆ ਗਈਆਂ ਇਨ੍ਹਾਂ ਪਾਬੰਦੀਆਂ ਨੂੰ ਖੋਲ੍ਹਣ ਲਈ ਕਾਫੀ ਲੰਮਾ ਸਮਾਂ ਲੱਗਾ ਹੈ।
ਹੁਣ ਆਸਟ੍ਰੇਲੀਆ ਜਾਣ ਦੇ ਚਾਹਵਾਨ ਲੋਕਾਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਇਮੀਗ੍ਰੇਸ਼ਨ ਮੰਤਰੀ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਆਸਟ੍ਰੇਲੀਆ ਦੇ ਇਮੀਗ੍ਰੇਸ਼ਨ ਮੰਤਰੀ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਆਸਟ੍ਰੇਲੀਆ ਸਰਕਾਰ ਵੱਲੋਂ ਆਪਣੀਆਂ ਸਰਹੱਦਾਂ ਨੂੰ ਖੋਲ ਦਿੱਤਾ ਜਾਵੇਗਾ। ਜਿਸ ਸਦਕਾ ਲੋਕਾਂ ਨੂੰ ਆਸਟ੍ਰੇਲੀਆ ਆਉਣ ਦਾ ਮੌਕਾ ਫਿਰ ਤੋਂ ਮਿਲ ਜਾਵੇਗਾ। ਇਮੀਗ੍ਰੇਸ਼ਨ ਮੰਤਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਹੁਣ ਆਸਟਰੇਲੀਆ ਸਰਕਾਰ ਵੱਲੋਂ ਆਪਣੀਆਂ ਸਰਹੱਦਾਂ ਨੂੰ ਖੋਲ੍ਹਿਆ ਜਾਵੇਗਾ ਉਥੇ ਆਸਟ੍ਰੇਲੀਆ ਆਉਣ ਵਾਲੇ ਵਿਦਿਆਰਥੀਆਂ ਅਤੇ ਪ੍ਰਵਾਸੀਆਂ ਨੂੰ ਮੌਕੇ ਦਿੱਤੇ ਜਾਣਗੇ।
ਕਿਉ ਕਿ ਸਾਰੇ ਦੇਸ਼ਾਂ ਵੱਲੋਂ ਹੁਣ ਆਰਥਿਕ ਮੰਦੀ ਦੇ ਦੌਰ ਵਿਚੋਂ ਉੱਠਣ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਦੇਸ਼ ਨੂੰ ਇਸ ਸਮੇਂ ਹੁਨਰਮੰਦ ਕਾਮਿਆਂ ਦੀ ਜ਼ਰੂਰਤ ਹੈ ਅਤੇ ਇਸ ਉੱਪਰ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਇਸ ਕਮੀ ਨੂੰ ਦੂਰ ਕਰਨ ਲਈ ਕਈ ਯੋਜਨਾਵਾਂ ਨੂੰ ਸ਼ੁਰੂ ਕੀਤੇ ਜਾਣ ਤੇ ਵੀ ਸਰਕਾਰ ਵੱਲੋਂ ਵਿਚਾਰ-ਚਰਚਾ ਕੀਤੀ ਜਾ ਰਹੀ ਹੈ। ਕਿਉਂਕਿ ਸੂਬੇ ਵਿਚੋਂ ਬਹੁਤ ਸਾਰੇ ਲੋਕਾਂ ਦੇ ਜਾਣ ਨਾਲ ਭਾਰੀ ਕਮੀ ਹੋਈ ਹੈ। ਉੱਥੇ ਹੀ ਇਸ ਕਮੀ ਨੂੰ ਪੂਰਾ ਕਰਨ ਲਈ ਹੁਨਰਮੰਦ ਕਾਮਿਆਂ ਨੂੰ ਮੌਕਾ ਦਿੱਤਾ ਜਾਵੇਗਾ।
ਉੱਥੇ ਹੀ ਬਹੁਤ ਸਾਰੇ ਲੋਕ ਕਰੋਨਾ ਦੇ ਕਾਰਨ ਵਿਦੇਸ਼ਾਂ ਵਿੱਚ ਫਸ ਗਏ ਹਨ, ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਜਲਦੀ ਵਾਪਸ ਆ ਜਾਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਸਰਕਾਰ ਵੱਲੋਂ ਆਖਿਆ ਗਿਆ ਹੈ ਕਿ ਉਸ ਕੋਲ ਬਹੁਤ ਸਾਰੀਆਂ ਅਜਿਹੀਆਂ ਐਪਲੀਕੇਸ਼ਨ ਆਈਆਂ ਹਨ ਜਿਸ ਵਿਚ ਲੋਕਾਂ ਨੂੰ ਆਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਥੇ ਹੀ ਉਨ੍ਹਾਂ ਆਖਿਆ ਕਿ ਸੈਲਾਨੀਆਂ ਦੇ ਆਉਣ ਨਾਲ ਵੀ ਬਹੁਤ ਸਾਰੇ ਮੁਲਾਜ਼ਮਾਂ ਦੀ ਕਮੀ ਪੂਰੀ ਹੋ ਜਾਂਦੀ ਸੀ।
Home ਤਾਜਾ ਜਾਣਕਾਰੀ ਆਸਟ੍ਰੇਲੀਆ ਜਾਣ ਦੇ ਚਾਹਵਾਨ ਇਹਨਾਂ ਲੋਕਾਂ ਲਈ ਆ ਗਈ ਇਹ ਵੱਡੀ ਖੁਸ਼ਖਬਰੀ – ਇਮੀਗ੍ਰੇਸ਼ਨ ਮੰਤਰੀ ਵਲੋਂ
ਤਾਜਾ ਜਾਣਕਾਰੀ