=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਸਟ੍ਰੇਲੀਆ ਤੋਂ ਆਈ ਵੱਡੀ ਮਾੜੀ ਖਬਰ, ਕਾਰ ਹਾਦਸੇ ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਭਾਰਤ ਤੋਂ ਬਹੁਤ ਸਾਰੇ ਪਰਿਵਾਰ ਜਿਥੇ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਦੀ ਖਾਤਰ ਗਏ ਹੋਏ ਹਨ ਉਥੇ ਹੀ ਵਿਦੇਸ਼ ਵਿੱਚ ਜਾ ਕੇ ਉਨ੍ਹਾਂ ਭਾਰਤੀਆਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਵੀ ਕੀਤੀ ਜਾਂਦੀ ਹੈ। ਵਿਦੇਸ਼ ਗਏ ਇਨ੍ਹਾਂ ਭਾਰਤੀਆਂ ਵੱਲੋਂ ਜਿੱਥੇ ਵੱਖ-ਵੱਖ ਖੇਤਰਾਂ ਦੇ ਵਿੱਚ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਭਾਰਤੀਆਂ ਦੀ ਮਿਹਨਤ ਨੂੰ ਦੇਖਦਿਆਂ ਹੋਇਆਂ ਹੋਰ ਨੌਜਵਾਨਾਂ ਵਿੱਚ ਵੀ ਅਜਿਹਾ ਹੀ ਕੰਮ ਕਰਨ ਦਾ ਜਜ਼ਬਾ ਪੈਦਾ ਹੋ ਜਾਂਦਾ ਹੈ। ਪਰ ਬਹੁਤ ਸਾਰੇ ਪਰਵਾਰਾਂ ਵਿੱਚ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਦੋਂ ਵਿਦੇਸ਼ ਵਿਚ ਗਏ ਕਈ ਲੋਕ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਵਾਪਰਨ ਵਾਲੀਆਂ ਘਟਨਾਵਾਂ ਵਿੱਚ ਜਿਥੇ ਵਿਦੇਸ਼ਾਂ ਵਿੱਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਆਸਟ੍ਰੇਲੀਆ ਤੋਂ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕਾਰ ਹਾਦਸੇ ਵਿਚ ਪੰਜਾਬੀ ਦੀ ਮੌਤ ਹੋਈ ਹੈ ਪਤਨੀ ਅਤੇ ਬੱਚੇ ਜ਼ਖ਼ਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਵਿਚ ਰਹਿਣ ਵਾਲੇ ਇਕ ਪੰਜਾਬੀ ਪਰਿਵਾਰ ਦੇ ਨਾਲ ਵਾਪਰੇ ਇੱਕ ਸੜਕ ਹਾਦਸੇ ਵਿੱਚ 34 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ ਦੱਸਿਆ ਗਿਆ ਹੈ ਕਿ ਇਹ ਹਾਦਸਾ ਚਾਰ ਵਜੇ ਉਸ ਸਮੇਂ ਵਾਪਰਿਆ ਜਦੋਂ ਵਾਹਨ ਵਿੱਚ ਸਵਾਰ ਹੋ ਕੇ ਇਹ ਪਰਵਾਰ ਵਿਕਟੋਰੀਆ ਰਾਜ ਦੇ ਮਾਊਟ ਕੋਟਰੇਲ ਦੇ ਪੱਛਮੀ ਉਪ ਨਗਰ ਵਿੱਚ ਸਫਰ ਕਰ ਰਿਹਾ ਸੀ।

ਉਸ ਸਮੇਂ ਇਸ ਗੱਡੀ ਵਿਚ ਮ੍ਰਿਤਕ ਨੌਜਵਾਨ ਸੁਖਦੀਪ ਸਿੰਘ, ਉਸ ਦੀ ਪਤਨੀ ਦੋ ਬੱਚੇ, ਤੇ ਉਸ ਦਾ ਇੱਕ ਦੋਸਤ ਉਸ ਦੇ ਨਾਲ ਮੌਜੂਦ ਸਨ। ਇਹ ਪੰਜ ਲੋਕ ਇਕ ਹੀ ਕਾਰ ਵਿਚ ਸਵਾਰ ਸਨ ਉੱਥੇ ਹੀ ਇਹ ਕਾਰ ਪਲਟੀਆ ਖਾਂਦੀ ਹੋਈ ਹਾਦਸੇ ਦਾ ਸ਼ਿਕਾਰ ਹੋ ਗਈ,ਜਿਥੇ ਇਸ ਕਾਰ ਵਿਚ ਨੌਜਵਾਨ ਸੁਖਦੀਪ ਸਿੰਘ ਦੀ ਮੌਤ ਹੋ ਗਈ, ਉੱਥੇ ਹੀ ਉਸ ਦੀ ਪਤਨੀ ਅਤੇ 2 ਬੱਚੇ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਇਨ੍ਹਾਂ ਦੀ ਮਦਦ ਵਾਸਤੇ ਪੰਜਾਬੀ ਭਾਈਚਾਰੇ ਵੱਲੋਂ ਗੋ ਫੰਡ ਮੀ ਫੰਡਰੇਜ਼ਰ ਦਾ ਆਯੋਜਨ ਕੀਤਾ ਗਿਆ ਹੈ। ਜਿਸ ਨਾਲ ਇਸ ਨੌਜਵਾਨ ਦੇ ਪਰਿਵਾਰ ਨੂੰ ਬਚਾਇਆ ਜਾ ਸਕੇ ਉਥੇ ਹੀ ਦੱਸਿਆ ਗਿਆ ਹੈ ਕਿ ਪਰਿਵਾਰ ਵਿੱਚ ਕਮਾਉਣ ਵਾਲਾ ਇਕੱਲਾ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਘਟਨਾ ਨੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।




error: Content is protected !!