ਆਈ ਤਾਜ਼ਾ ਵੱਡੀ ਖਬਰ
ਜਦੋ ਦੀ ਦੁਨੀਆਂ ਦੇ ਵਿੱਚ ਕਰੋਨਾ ਵਰਗੀ ਵੈਸ਼ਵਿਕ ਮਹਾਂਮਾਰੀ ਆਈ ਹੈ, ਇਸ ਮਹਾਂਮਾਰੀ ਦੇ ਕਾਰਨ ਪੂਰੀ ਦੁਨੀਆ ਇਸ ਨਾਲ ਬੂਰੀ ਤਰ੍ਹਾਂ ਪ੍ਰਭਾਵਤ ਹੋਈ ਪਈ ਹੈ , ਇਸ ਮਹਾਂਮਾਰੀ ਨੇ ਜਿੱਥੇ ਕਈ ਲੋਕਾਂ ਦੀ ਜਾਨ ਲਈ , ਉੱਥੇ ਹੀ ਪੂਰੀ ਦੁਨੀਆਂ ਦੀ ਆਰਥਿਕ ਵਿਵਸਥਾ ਤੇ ਵੀ ਇਸ ਮਹਾਂਮਾਰੀ ਦਾ ਬਹੁਤ ਬੂਰਾ ਪ੍ਰਭਾਵ ਪਿਆ ਹੈ । ਸ਼ੁਰੂਆਤੀ ਦੌਰ ਵਿਚ ਇਸ ਮ-ਹਾਂ-ਮਾ-ਰੀ ਨੇ ਇੰਨਾ ਜ਼ਿਆਦਾ ਭਿਆਨਕ ਰੂਪ ਧਾਰਿਆ ਸੀ ਕਿ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਇਸ ਮਹਾਂਮਾਰੀ ਤੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਬਚਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ । ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਇਸ ਮਹਾਂਮਾਰੀ ਦੀ ਚੇਨ ਟੁੱਟਦੀ ਹੋਈ ਨਜ਼ਰ ਆ ਰਹੀ ਹੈ । ਦੇਸ਼ ਦੇ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਘਟ ਰਹੇ ਹਨ ।
ਜਿਸ ਦੇ ਚੱਲਦੇ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਦੇਸ਼ ਦੇ ਹਾਲਾਤਾਂ ਨੂੰ ਵੇਖਦੇ ਹੋਏ ਕਰੋਨਾ ਤੋਂ ਬਚਾਅ ਲਈ ਲਗਾਈਆਂ ਗਈਆਂ ਪਾਬੰਦੀਆਂ ਨੂੰ ਹੌਲੀ ਹੌਲੀ ਹਟਾਇਆ ਜਾ ਰਿਹਾ ਹੈ । ਹੁਣ ਤਕ ਵੱਖ ਵੱਖ ਦੇਸ਼ਾਂ ਦੇ ਵਿੱਚ ਲੱਗੀਆਂ ਪਾਬੰਦੀਆਂ ਨੂੰ ਉੱਥੋਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਦੇਸ਼ ਦੇ ਵਿਚ ਕੋਰੋਨਾ ਦੇ ਹਾਲਾਤਾਂ ਅਨੁਸਾਰ ਉਨ੍ਹਾਂ ਪਾਬੰਦੀਆਂ ਤੇ ਵਿਚ ਕਾਫ਼ੀ ਰਾਹਤ ਦਿੱਤੀ ਗਈ ਹੈ । ਇਸੇ ਵਿਚਕਾਰ ਹੁਣ ਆਸਟ੍ਰੇਲੀਆ ਤੋਂ ਇਕ ਚੰਗੀ ਖਬਰ ਸਾਹਮਣੇ ਆ ਰਹੀ ਹੈ ਕਿ ਆਸਟ੍ਰੇਲੀਆ ਸਰਕਾਰ ਨੇ ਹੁਣ ਸਰਹੱਦਾਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਆਸਟਰੇਲੀਅਨ ਸਰਕਾਰ ਨੇ ਅਗਲੇ ਮਹੀਨੇ ਯਾਨੀ ਨਵੰਬਰ ਤੋ ਆਸਟ੍ਰੇਲੀਅਨ ਨਾਗਰਿਕਾਂ, ਨਿੳੂਜ਼ੀਲੈਂਡ ਨਾਗਰਿਕਾਂ ਅਤੇ ਸਥਾਈ ਲੋਕਾਂ ਸਮੇਤ ਉਨ੍ਹਾਂ ਦੇ ਯੋਗ ਮਾਪਿਆਂ ਜਿਨ੍ਹਾਂ ਦੇ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਣ ਦੇ ਲਈ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਲਈਆਂ ਹਨ, ਉਨ੍ਹਾਂ ਦੇ ਲਈ ਆਸਟਰੇਲੀਆ ਸਰਕਾਰ ਨੇ ਆਪਣੀਆਂ ਕੌਮਾਂਤਰੀ ਸਰਹੱਦਾਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ ।
ਜਿੱਥੇ ਆਸਟ੍ਰੇਲੀਆ ਸਰਕਾਰ ਦੇ ਵੱਲੋਂ ਮੁੜ ਤੋਂ ਸਰਹੱਦ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ , ਨਾਲ ਹੀ ਆਸਟ੍ਰੇਲੀਆ ਸਰਕਾਰ ਨੇ ਯਾਤਰੀਆਂ ਨੂੰ ਆਪਣੇ ਦੇਸ਼ ਦੇ ਵਿੱਚ ਆਉਣ ਦੀ ਆਗਿਆ ਦੇਣ ਦੇ ਲਈ ਯੋਜਨਾ ਬਣਾਉਣ ਦੀ ਤਿਆਰੀ ਹੁਣ ਤੋਂ ਹੀ ਸ਼ੁਰੂ ਕਰ ਦਿੱਤੀ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਹਿਲਾਂ ਸਰਕਾਰ ਅੰਤਰਰਾਸ਼ਟਰੀ ਸੈਲਾਨੀਆਂ ਦਾ ਸਵਾਗਤ ਕਰਨ , ਜਿਸ ਨਾਲ ਸਰਕਾਰ ਨੂੰ ਪਤਾ ਚੱਲ ਜਾਵੇਗਾ ਕਿ ਸ਼ੁਰੂਆਤੀ ਸਰਹੱਦ ਦੁਆਰਾ ਖੁੱਲਣ ਦਾ ਤਰੀਕਾ ਕਿਵੇਂ ਚਲਦਾ ਪਿਆ ਹੈ ।
ਜ਼ਿਕਰਯੋਗ ਹੈ ਕਿ ਦਸੰਬਰ ਮਹੀਨੇ ਤੋਂ ਆਸਟਰੇਲੀਆ ਵਿੱਚ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ । ਜੋ ਨਾਗਰਿਕ ਦਸੰਬਰ ਮਹੀਨੇ ਵਾਪਸ ਆਪਣੇ ਘਰਾਂ ਨੂੰ ਆਉਣਗੇ ਉਹਨਾ ਲਈ ਘਰਾਂ ਵਿੱਚ ਹੀ ਸੱਤ ਦਿਨਾਂ ਦਾ ਇਕਾਂਤਵਾਸ ਲਾਜ਼ਮੀ ਹੋਵੇਗਾ । ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਸਰਕਾਰ ਵੱਲੋਂ ਇਹ ਸਾਰੇ ਫ਼ੈਸਲੇ ਆਸਟ੍ਰੇਲੀਆ ਦੇ ਵਿੱਚ ਘੱਟ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਲੈ ਗਏ ਹਨ ।
ਤਾਜਾ ਜਾਣਕਾਰੀ