BREAKING NEWS
Search

ਇਸ ਚੋਟੀ ਦੇ ਮਸ਼ਹੂਰ ਪੰਜਾਬੀ ਅਦਾਕਾਰ ਦੇ ਘਰੋਂ ਆਈ ਇਹ ਵੱਡੀ ਖਬਰ – ਖੁਦ ਸ਼ੇਅਰ ਕੀਤੀ ਇਹ ਜਾਣਕਾਰੀ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਲਾਗ ਨੇ ਹੁਣ ਤੱਕ ਬਹੁਤ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਇਸਦਾ ਅਸਰ ਸਭ ਤੋਂ ਵਧੇਰੇ ਦੇਖਿਆ ਜਾ ਸਕਦਾ ਹੈ, ਜਿੱਥੇ ਦੀ ਗਿਣਤੀ ਸਭ ਤੋਂ ਵਧੇਰੇ ਹੈ। ਦੂਜੇ ਸਥਾਨ ਤੇ ਭਾਰਤ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪਿਛਲੇ ਦੋ ਮਹੀਨੇ ਤੋਂ ਲਗਾਤਾਰ ਕੇਸਾਂ ਵਿੱਚ ਆਏ ਵਾਧੇ ਨੇ ਸਰਕਾਰ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ, ਜਿਥੇ ਤੇਜ਼ੀ ਨਾਲ ਕਰੋਨਾ ਦੇ ਕੇਸ ਵਧੇ ਹਨ।

ਮਹਾਰਾਸ਼ਟਰ ਸਰਕਾਰ ਵੱਲੋਂ ਕੁਝ ਇਲਾਕਿਆਂ ਵਿਚ ਕਰਫਿਊ ਅਤੇ ਤਾਲਾਬੰਦੀ ਕੀਤੀ ਗਈ ਸੀ। ਉੱਥੇ ਹੀ ਹੁਣ ਕੁਝ ਦਿਨਾਂ ਲਈ ਸੂਬੇ ਵਿਚ ਤਾਲਾਬੰਦੀ ਕੀਤੀ ਗਈ ਹੈ, ਤਾਂ ਜੋ ਇਸ ਕਰੋਨਾ ਦੇ ਪ੍ਰਭਾਵ ਨੂੰ ਵਧਣ ਤੋਂ ਰੋਕਿਆ ਜਾ ਸਕੇ। ਮੁੰਬਈ ਦੇ ਵਿੱਚ ਵੀ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਹੁਣ ਮਸ਼ਹੂਰ ਪੰਜਾਬੀ ਅਦਾਕਾਰਾ ਦੇ ਘਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਜਾਣਕਾਰੀ ਉਸ ਵੱਲੋਂ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੰਜਾਬੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਸਰਦਾਰ ਸੋਹੀ ਬਾਰੇ ਇਕ ਖਬਰ ਸਾਹਮਣੇ ਆਈ ਹੈ ਜਿਸ ਵਿਚ ਉਨ੍ਹਾਂ ਵੱਲੋਂ ਆਪਣੀ ਭੈਣ ਦੇ ਕਰੋਨਾ ਸੰਕ੍ਰਮਿਤ ਹੋਣ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਉਪਰ ਦਿੱਤੀ ਗਈ ਸੀ।

ਜਿਸ ਵਿੱਚ ਉਨ੍ਹਾਂ ਨੇ ਆਪਣੀ ਛੋਟੀ ਭੈਣ ਦਰਸ਼ਨ ਕੌਰ ਦੇ ਕਰੋਨਾ ਪਾਜ਼ਿਟਿਵ ਹੋਣ ਤੇ ਹਸਪਤਾਲ ਦਾਖਲ ਕੀਤੇ ਜਾਣ ਦੀ ਖਬਰ ਸਾਂਝੀ ਕੀਤੀ ਸੀ। ਹੁਣ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਭੈਣ ਦਾ ਆਕਸੀਜਨ ਮਾਸਕ ਉਤਾਰ ਦਿੱਤਾ ਗਿਆ ਹੈ ਅਤੇ ਭੈਣ ਦੀ ਹਾਲਤ ਵਿੱਚ ਕਾਫੀ ਸੁਧਾਰ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੇਰੀ ਭੈਣ ਨੇ ਇੱਕ ਮਹੀਨੇ ਤੱਕ ਕਰੋਨਾ ਨਾਲ਼ ਲੜਾਈ ਜਾਰੀ ਰੱਖੀ, ਅੰਤ ਜਿੱਤ ਪ੍ਰਾਪਤ ਕੀਤੀ।

ਇਸ ਲਈ ਉਹਨਾਂ ਨੇ ਆਪਣੇ ਭਾਣਜੇ ਹਰਜੀਤ ਸਿੰਘ ਤੇ ਜਤਿੰਦਰ ਸਿੰਘ ਦਾ ਬਹੁਤ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣੀ ਮਾਂ ਦੀ ਇੰਨੀ ਏਨੀ ਸੇਵਾ ਕੀਤੀ ਜਿਸ ਸਦਕਾ ਉਹ 2 ਦਿਨ ਵਿੱਚ ਘਰ ਆ ਜਾਣਗੇ। ਅਦਾਕਾਰ ਸਰਦਾਰ ਸੋਹੀ ਨੇ ਅਪਣੀ ਭੈਣ ਦੇ ਤੰਦਰੁਸਤ ਹੋਣ ਤੇ ਪਰਮਾਤਮਾ ਦਾ ਲੱਖ ਲੱਖ ਸ਼ੁਕਰ ਅਦਾ ਕੀਤਾ ਹੈ।error: Content is protected !!