ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀਆਂ ਬਹੁਤ ਸਾਰੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਵਿਦੇਸ਼ਾਂ ਦੇ ਵਿੱਚ ਜਾ ਕੇ ਵੀ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਵੱਲੋਂ ਕੀਤੇ ਜਾਂਦੇ ਅਨੇਕਾਂ ਅਜਿਹੇ ਕਾਰਜ ਜਿਨ੍ਹਾਂ ਦੀ ਸ਼ਲਾਘਾ ਦੁਨੀਆਂ ਦੇ ਹਰ ਕੋਨੇ ਵਿੱਚ ਹੁੰਦੀ ਹੈ, ਉਸ ਕਾਰਨ ਉਨ੍ਹਾਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੀ ਚਪੇਟ ਵਿੱਚ ਆਉਣ ਨਾਲ ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉੱਥੇ ਹੀ ਬੀਮਾਰੀਆਂ ਸੜਕ ਹਾਦਸਿਆਂ ਅਤੇ ਅਚਾਨਕ ਵਾਪਰਨ ਵਾਲੇ ਕਈ ਤਰ੍ਹਾਂ ਦੇ ਹਾਦਸਿਆਂ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ ਇਸ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਮਹਾਨ ਹਸਤੀ ਸਮਾਜਸੇਵੀ ਦਲੀਪ ਸਿੰਘ ਸੇਠੀ ਦੀ ਅਮਰੀਕਾ ਦੇ ਸੂਬੇ ਕੈਲੇਫੋਰਨੀਆ ਵਿਚ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਉਹਨਾਂ ਦੇ ਹੋਏ ਦਿਹਾਂਤ ਦੀ ਖਬਰ ਮਿਲਦੇ ਹੀ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ। ਉਹ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ।
ਉਹਨਾਂ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਹਨਾਂ ਦੀ ਮੌਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਸਮਾਜ ਸੇਵੀ ਦੇ ਵਜੋਂ ਕੰਮ ਕਰਦੇ ਹੋਏ ਉਨ੍ਹਾਂ ਵੱਲੋਂ ਪਿਛਲੇ ਸਾਲ 25 ਮਾਰਚ 2020 ਨੂੰ ਕਾਬੁਲ ਦੇ ਗੁਰਦੁਆਰਾ ਸਾਹਿਬ ਵਿਚ ਹੋਏ ਹਮਲੇ ਤੋਂ ਬਾਅਦ ਦਹਿਸ਼ਤ ਦੇ ਮਾਹੌਲ ਅੰਦਰ ਜੀ ਰਹੇ 100 ਸਿਖ ਪਰਵਾਰਾਂ ਨੂੰ ਭਾਰਤ ਲਿਆਂਦਾ ਗਿਆ ਸੀ। ਜਿਹਨਾਂ ਦੀ ਦਿੱਲੀ ਵਿੱਚ ਵਸੋਂ ਕਰਵਾਈ ਗਈ ਹੈ।
ਉੱਥੇ ਹੀ ਉਹਨਾਂ ਨੂੰ ਜ਼ਿੰਦਗੀ ਮੁੜ ਤੋਂ ਸ਼ੁਰੂ ਕਰਨ ਲਈ ਹਰ ਇਕ ਤਰ੍ਹਾਂ ਦਾ ਪ੍ਰਬੰਧ ਵੀ ਮੁਹਇਆ ਕਰਵਾਇਆ ਗਿਆ। ਉਥੇ ਹੀ ਅਫ਼ਗ਼ਾਨਿਸਤਾਨ ਵਿਚ ਵਸਦੇ ਹੋਏ ਸਿੱਖਾਂ ਨੂੰ ਭਾਰਤ ਵਾਪਸ ਲਿਆਉਣ ਲਈ ਉਨ੍ਹਾਂ ਵੱਲੋਂ ਮੇਰਾ ਪਰਿਵਾਰ ਮੇਰੀ ਜ਼ਿੰਮੇਵਾਰੀ, ਦੇ ਤਹਿਤ ਇੱਕ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਯੋਜਨਾ ਦੇ ਤਹਿਤ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਅਤੇ ਦੋਸਤਾਂ ਦੇ ਸਹਿਯੋਗ ਸਦਕਾ ਅਫਗਾਨਿਸਤਾਨ ਵਿੱਚ ਵਸੇ ਹੋਏ ਲੋਕਾਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਸੀ। ਤਾਂ ਜੋ ਉਹ ਡਰ ਦੇ ਸਾਏ ਹੇਠੋਂ ਨਿਕਲ ਕੇ ਆਪਣੀ ਜ਼ਿੰਦਗੀ ਵਧੀਆ ਢੰਗ ਨਾਲ ਬਤੀਤ ਕਰ ਸਕਣ।
ਤਾਜਾ ਜਾਣਕਾਰੀ