ਆਈ ਤਾਜ਼ਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਈਆਂ ਹਨ। ਇਸ ਤੋਂ ਇਲਾਵਾ ਵਾਪਰਣ ਵਾਲੇ ਸੜਕ ਹਾਦਸੇ , ਬਿਮਾਰੀਆਂ ਅਤੇ ਹੋਰ ਅਚਾਨਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦਾ ਵੀ ਸ਼ਿਕਾਰ ਹੁੰਦੀਆਂ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਹਸਤੀਆਂ ਦੀ ਕਮੀ ਜਿਥੇ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਪੂਰੀ ਨਹੀਂ ਹੋ ਸਕਦੀ ਉਥੇ ਹੀ ਉਨ੍ਹਾਂ ਦੇ ਪਰਿਵਾਰ ਵਿੱਚ ਵੀ ਉਨ੍ਹਾਂ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਜਿੱਥੇ ਇੱਕ ਤੋਂ ਬਾਅਦ ਇੱਕ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਇਸ ਦੁਨੀਆਂ ਤੋਂ ਜਾ ਰਹੀਆਂ ਹਨ। ਹੁਣ ਇਸ ਮਸ਼ਹੂਰ ਫਿਲਮੀ ਹਸਤੀ ਵੀ ਹੋਈ ਮੌਤ ਨਾਲ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੰਗਾਲੀ ਫਿਲਮ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਤਰੁਣ ਮਜੂਮਦਾਰ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਬੱਨਵੇ ਸਾਲਾ ਮਸ਼ਹੂਰ ਨਿਰਦੇਸ਼ਕ ਤਰੁਣ ਮਜੂਮਦਾਰ ਜਿੱਥੇ ਪਿਛਲੇ ਕੁਝ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਦੇ ਨਾਲ ਜੂਝ ਰਹੇ ਸਨ ਅਤੇ ਉਹਨਾਂ ਨੂੰ ਗੁਰਦਿਆਂ ਦੀ ਸਮੱਸਿਆ ਤੋਂ ਪੀੜਤ ਹੋਣ ਤੋਂ ਬਾਅਦ ਇਲਾਜ ਵਾਸਤੇ ਕਲਕੱਤਾ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਹ ਜੇਰੇ ਇਲਾਜ਼ ਸਨ। ਉਨ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਪਿਛਲੇ ਦੋ ਦਿਨਾਂ ਤੋਂ ਉਹਨਾਂ ਨੂੰ ਇੰਟੈਨਸਵ ਕੇਅਰ ਯੂਨਿਟ ਵਿਚ ਰੱਖਿਆ ਗਿਆ ਸੀ। ਕਿਉਂਕਿ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ ਸੀ।

ਜਿੱਥੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਉਥੇ ਹੀ ਅੱਜ ਸੋਮਵਾਰ ਦੀ ਸਵੇਰ ਨੂੰ ਉਹਨਾਂ ਦੀ ਸਥਿਤੀ ਵਧੇਰੇ ਵਿਗੜ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਜਿੱਥੇ ਵੱਖ ਵੱਖ ਫ਼ਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਅਤੇ ਫ਼ਿਲਮੀ ਜਗਤ ਵਿੱਚ ਉਹਨਾਂ ਦੇ ਦਿਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਉਨ੍ਹਾਂ ਵੱਲੋਂ ਆਪਣੇ ਸਮੇਂ ਦੇ ਵਿੱਚ ਬਹੁਤ ਸਾਰੀਆਂ ਸੁਪਰ ਹਿਟ ਫ਼ਿਲਮਾਂ ਦਾ ਨਿਰਦੇਸ਼ਨ ਕੀਤਾ ਗਿਆ ਸੀ।


ਤਾਜਾ ਜਾਣਕਾਰੀ
ਇਸ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ, ਬੋਲੀਵੁਡ ਚ ਛਾਈ ਸੋਗ ਦੀ ਲਹਿਰ
ByadminJuly 5, 2022Comments Off on ਇਸ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ, ਬੋਲੀਵੁਡ ਚ ਛਾਈ ਸੋਗ ਦੀ ਲਹਿਰ
Previous Postਪੰਜਾਬ ਚ ਇਥੇ ਕਾਰ ਸਵਾਰਾਂ ਵਲੋਂ 6 ਹਜਾਰ ਦਾ ਡੀਜਲ ਪੁਆ ਹੋਏ ਫਰਾਰ- ਘਟਨਾ ਹੋਈ CCTV ਚ ਕੈਦ
Next Postਸਿੱਧੂ ਮੂਸੇ ਵਾਲਾ ਕਤਲਕਾਂਡ ਮੈਨੇਜਰ ਸ਼ਗਨਪ੍ਰੀਤ ਬਾਰੇ ਹਾਈਕੋਰਟ ਤੋਂ ਆਈ ਵੱਡੀ ਖਬਰ, ਦਿੱਤਾ ਇਹ ਝਟਕਾ