ਭਾਰਤ ਵਿਚ ਇਸ ਸਮੇਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਦੋ ਪੜਾਵਾਂ ਵਿਚ 40 ਦਿਨਾਂ ਦਾ ਲੌਕਡਾਊਨ ਹੈ ਅਤੇ ਲੋਕ ਜਲਦ ਤੋਂ ਜਲਦ 3 ਮਈ ਦਾ ਇੰਤਜ਼ਾਰ ਕਰ ਰਹੇ ਹਨ, ਕਿ ਦੇਸ਼ ਵਿਚ ਲੌਕਡਾਊਨ ਖਤਮ ਹੋਵੇ ਤੇ ਉਹ ਬਾਹਰ ਆਉਣ।
ਪਰ ਦੁਨੀਆ ਦੀ ਪ੍ਰਮੁੱਖ ਮੈਡੀਕਲ ਜਰਨਲ ਲਾਂਸੈੱਟ ਦੇ ਮੁੱਖ ਸੰਪਾਦਕ ਰਿਚਰਡ ਹਾਰਟਨ ਦਾ ਕਹਿਣਾ ਹੈ ਕਿ ਭਾਰਤ ਨੂੰ ਲੌਕਡਾਊਨ ਹਟਾਉਣ ਲਈ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ, ਬਲਕਿ ਘੱਟੋ ਘੱਟ 10 ਹਫ਼ਤਿਆਂ ਲਈ ਲੌਕਡਾਊਨ ਕੀਤਾ ਜਾਣਾ ਚਾਹੀਦਾ ਹੈ। ਭਾਰਤ ਵਿਚ ਇਸ ਸਮੇਂ ਲੌਕਡਾਊਨ ਦਾ ਦੂਜਾ ਪੜਾਅ ਚੱਲ਼ ਰਿਹਾ ਹੈ, ਜੋ 3 ਮਈ ਨੂੰ ਖਤਮ ਹੋਵੇਗਾ।
ਲੋਕਾਂ ਨੂੰ ਉਮੀਦ ਹੈ ਕਿ ਉਹ 3 ਮਈ ਤੋਂ ਬਾਅਦ ਘਰਾਂ ਤੋਂ ਬਾਹਰ ਨਿਕਲਣਗੇ। ਹਾਲਾਂਕਿ ਮੀਡੀਆ ਰਿਪੋਰਟ ਅਨੁਸਾਰ ਰਿਚਰਡ ਹਾਰਟਨ ਨੇ ਸੁਝਾਅ ਦਿੱਤਾ ਕਿ ਭਾਰਤ ਨੂੰ ਲੌਕਡਾਊਨ ਹਟਾਉਣ ਵਿਚ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ ਅਤੇ ਉਸ ਨੂੰ ਘੱਟੋ-ਘੱਟ 10 ਹਫ਼ਤੇ ਲੌਕਡਾਊਨ ‘ਤੇ ਵਿਚਾਰ ਕਰਨਾ ਚਾਹੀਦਾ ਹੈ।
ਉਹਨਾਂ ਨੇ ਕਿਹਾ ਕਿ ਕਿਸੇ ਵੀ ਦੇਸ਼ ਵਿਚ ਇਹ ਮਹਾਮਾਰੀ ਹਮੇਸ਼ਾਂ ਲਈ ਨਹੀਂ ਹੈ। ਇਹ ਅਪਣੇ ਆਪ ਹੀ ਖਤਮ ਹੋ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਭਾਰਤ ਵਿਚ 10 ਹਫ਼ਤੇ ਦਾ ਲੌਕਡਾਊਨ ਸਫਲ ਹੁੰਦਾ ਹੈ ਤਾਂ ਨਿਸ਼ਚਿਤ ਤੌਰ ‘ਤੇ ਇਹ ਮਹਾਮਾਰੀ ਖਤਮ ਹੋ ਜਾਵੇਗੀ। ਇਸ ਤੋਂ ਬਾਅਦ ਚੀਜ਼ਾਂ ਫਿਰ ਤੋਂ ਆਮ ਦੀ ਤਰ੍ਹਾਂ ਹੋ ਜਾਣਗੀਆਂ।
ਉਹਨਾਂ ਨੇ ਸੁਝਾਅ ਦਿੱਤਾ ਕਿ ਸਾਨੂੰ ਸਰੀਰਕ ਦੂਰੀ ਬਣਾ ਕੇ ਰੱਖਣੀ ਪਵੇਗੀ ਤੇ ਮਾਸਕ ਪਾ ਕੇ ਰੱਖਣਾ ਪਵੇਗਾ। ਇਸ ਦੇ ਨਾਲ ਹੀ ਨਿੱਜੀ ਤੌਰ ‘ਤੇ ਹਾਈਜੀਨ ਨੂੰ ਲੈ ਕੇ ਬੇਹੱਦ ਸਤਰਕ ਰਹਿਣਾ ਪੈ ਸਕਦਾ ਹੈ। ਉਹਨਾਂ ਕਿਹਾ ਕਿ ਜੇਕਰ ਜਲਦਬਾਜ਼ੀ ਕੀਤੀ ਗਈ ਤਾਂ ਇਸ ਬਿਮਾਰੀ ਦਾ ਦੂਜਾ ਪੜਾਅ ਸ਼ੁਰੂ ਹੋ ਜਾਵੇਗਾ, ਜੋ ਪਹਿਲਾਂ ਦੀ ਤੁਲਨਾ ਵਿਚ ਖ਼ਰਾਬ ਹੋ ਸਕਦਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ