BREAKING NEWS
Search

ਇੰਡੀਆ ਚ ਇਥੇ ਵਾਪਰਿਆ ਕਹਿਰ ਲੱਗੇ ਲਾਸ਼ਾਂ ਦੇ ਢੇਰ , ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਅਫਸੋਸ ਜਾਹਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿੱਚ ਫੈਲੀ ਹੋਈ ਕਰੋਨਾ ਨਾਂ ਦੀ ਬਿਮਾਰੀ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਲੈ ਲਈਆਂ ਹਨ। ਇਸ ਕਰੋਨਾ ਕਾਰਣ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਸਖਤੀ ਵਰਤੀ ਜਾ ਰਹੀ ਹੈ। ਕਿਉਂਕਿ ਫਿਰ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿਚ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਭਾਰਤ ਦੇ ਵਿਚ ਵੀ ਇਸ ਕਰੋਨਾ ਨੇ ਫਿਰ ਤੋਂ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਰੋਜ਼ਾਨਾ ਹੀ ਕਰੋਨਾ ਤੋਂ ਪੀੜਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ ਜੋ ਕਿ ਕੇਂਦਰ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣ ਗਈ ਹੈ।

ਇਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਈ ਤਰ੍ਹਾਂ ਦੇ ਫੈਸਲੇ ਲਾਗੂ ਕੀਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਨੂੰ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਤਾਲਾਬੰਦੀ ਕਰਨ ਅਤੇ ਸਖਤੀ ਵਧਾਉਣ ਦੇ ਆਦੇਸ਼ ਲਾਗੂ ਕਰ ਦਿੱਤੇ ਗਏ ਹਨ। ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਜਿੱਥੇ ਕਿ ਕਰੋਨਾ ਕੇਸਾਂ ਦੀ ਗਿਣਤੀ ਵਿਚ ਬਹੁਤ ਜ਼ਿਆਦਾ ਵਾਧਾ ਹੋ ਰਿਹਾ ਹੈ।

ਭਾਰਤ ਵਿੱਚ ਇੱਥੇ ਵਾਪਰਿਆ ਕਹਿਰ ,ਜਿਥੇ ਲਾਸ਼ਾਂ ਦੇ ਢੇਰ ਲੱਗੇ ਹਨ ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਅਫਸੋਸ ਜ਼ਾਹਿਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਰੋਨਾ ਦੇ ਕਾਰਨ ਦੇਸ਼ ਅੰਦਰ ਬਹੁਤ ਸਾਰੀਆਂ ਮੌਤਾਂ ਹੋ ਰਹੀਆਂ ਹਨ। ਉੱਥੇ ਹੀ ਆਕਸੀਜਨ ਦੀ ਵੀ ਭਾਰੀ ਘਾਟ ਹੈ। ਜਿਸ ਦੀ ਸਾਰੇ ਹਸਪਤਾਲਾਂ ਵਿਚ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉੱਥੇ ਹੀ ਨਾਸਿਕ ਦੇ ਵਿੱਚ ਇੱਕ ਅਜਿਹੀ ਹੀ ਦਰਦਨਾਕ ਘਟਨਾ ਵਾਪਰਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ 22 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹ ਮਾਮਲਾ ਨਾਸਿਕ ਦੇ ਇਕ ਹਸਪਤਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਆਕਸੀਜਨ ਦੀ ਲੀਕੇਜ ਕਾਰਨ ਇਹ ਘਟਨਾ ਵਾਪਰੀ ਹੈ।

ਆਕਸੀਜਨ ਦੀ ਸਪਲਾਈ ਅੱਧਾ ਘੰਟਾ ਠੱਪ ਰਹਿਣ ਕਾਰਨ ਆਕਸੀਜਨ ਦੀ ਘਾਟ ਕਾਰਨ ਵੈਂਟੀਲੇਟਰ ਤੇ ਮੌਜੂਦ ਮਰੀਜ਼ਾਂ ਦੀ ਜਾਨ ਚਲੇ ਗਈ ਹੈ। ਇਹ ਘਟਨਾ ਬੁੱਧਵਾਰ ਨੂੰ ਜਾਕਿਰ ਹੁਸੈਨ ਹਸਪਤਾਲ ਤੋਂ ਸਾਹਮਣੇ ਆਈ ਹੈ। ਜਿੱਥੇ ਆਕਸੀਜਨ ਟੈਂਕ ਲੀਕ ਹੋ ਗਿਆ ਸੀ। ਉਸ ਤੋਂ ਬਾਅਦ ਹਲਚਲ ਮਚ ਗਈ। ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 22 ਲੋਕਾਂ ਦੀ ਮੌਤ ਤੇ ਪੀੜਤ ਪਰਵਾਰਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।



error: Content is protected !!