BREAKING NEWS
Search

ਇੰਤਜ਼ਾਰ ਖਤਮ, ਇਸ ਤਰੀਕ ਨੂੰ ਸ਼ੁਰੂ ਹੋਣਗੀਆਂ ਲੋਕ ਸਭਾ ਚੋਣਾਂ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਬਹੁਤ ਜਲਦ ਹੀ ਲੋਕ ਸਭਾ ਚੋਣਾਂ ਸ਼ੁਰੂ ਹੋਣ ਵਾਲੀਆਂ ਹਨ ਇਸ ਦੇ ਨਾਲ ਹੀ ਇਸ ਚੀਜ਼ ਦਾ ਫੈਸਲਾ ਹੋ ਜਾਵੇਗਾ ਕਿ ਅਗਲੀ ਵਾਰ ਪ੍ਰਧਾਨ ਮੰਤਰੀ ਕੌਣ ਬਣੇਗਾ। ਨਰਿੰਦਰ ਮੋਦੀ ਦੁਬਾਰਾ ਪ੍ਰਧਾਨ ਮੰਤਰੀ ਬਣਨਗੇ ਜਾਂ ਇਸ ਵਾਰ ਲੋਕ ਰਾਹੁਲ ਗਾਂਧੀ ਨੂੰ ਮੌਕਾ ਦੇਣਗੇ,

ਅੱਜ ਸੂਤਰਾਂ ਨੇ ਸੰਕੇਤ ਦਿੱਤਾ ਕਿ ਲੋਕ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ ਮਾਰਚ ਦੇ ਪਹਿਲੇ ਹਫ਼ਤੇ ਕੀਤੇ ਜਾਣ ਦੀ ਸੰਭਾਵਨਾ ਹੈ | ਮੌਜੂਦਾ ਲੋਕ ਸਭਾ ਦੀ ਮਿਆਦ 3 ਜੂਨ ਨੂੰ ਖਤਮ ਹੋਣੀ ਹੈ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਚੋਣ ਪੜਾਵਾਂ ਅਤੇ ਮਹੀਨਿਆਂ ਜਿਨ੍ਹਾਂ ਵਿਚ ਚੋਣਾਂ ਕਰਵਾਈਆਂ ਜਾਣੀਆਂ ਹਨ, ਦੀ ਗਿਣਤੀ ਬਾਰੇ ਫ਼ੈਸਲਾ ਕਰਨ ਵਿਚ ਲੱਗਾ ਹੋਇਆ ਹੈ |

ਸੂਤਰਾਂ ਨੇ ਦੱਸਿਆ ਕਿ ਚੋਣਾਂ ਦੇ ਪੜਾਅ ਸੁਰੱਖਿਆ ਬਲਾਂ ਦੀ ਉਪਲੱਬਧਤਾ ਅਤੇ ਦੂਸਰੀਆਂ ਲੋੜਾਂ ‘ਤੇ ਨਿਰਭਰ ਕਰਨਗੇ ਅਤੇ ਚੋਣਾਂ ਕਰਵਾਉਣ ਦਾ ਐਲਾਨ ਮਾਰਚ ਦੇ ਪਹਿਲੇ ਹਫ਼ਤੇ ਕੀਤੇ ਜਾਣ ਦੀ ਸੰਭਾਵਨਾ ਹੈ | ਇਸ ਗੱਲ ਦੀ ਸੰਭਾਵਨਾ ਹੈ ਕਿ ਚੋਣ ਕਮਿਸ਼ਨ ਕੋਈ ਮਿਸਾਲ ਕਾਇਮ ਕਰੇ ਅਤੇ ਆਂਧਰਾ ਪ੍ਰਦੇਸ਼, ਓਡੀਸ਼ਾ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਲੋਕ ਸਭਾ ਚੋਣਾਂ ਦੇ ਨਾਲ ਹੀ ਕਰਵਾ ਦੇਵੇ |

ਜੰਮੂ ਤੇ ਕਸ਼ਮੀਰ ਦੀ ਵਿਧਾਨ ਸਭਾ ਭੰਗ ਕੀਤੇ ਜਾਣ ਕਾਰਨ ਉਥੇ ਵੀ 6 ਮਹੀਨਿਆਂ ਦੇ ਅੰਦਰ ਅੰਦਰ ਚੋਣਾਂ ਕਰਵਾਉਣਾ ਲਾਜ਼ਮੀ ਹੈ | ਇਹ ਵਿਧਾਨ ਸਭਾ ਨਵੰਬਰ 2018 ਵਿਚ ਭੰਗ ਕੀਤੀ ਗਈ ਸੀ ਅਤੇ ਇਸ ਦੀ ਸਮੇਂ ਦੀ ਹੱਦ ਮਈ ਵਿਚ ਖਤਮ ਹੋਣੀ ਹੈ |

ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੇ ਨਾਲ ਜੰਮੂ ਤੇ ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ ਵੀ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਇਹ ਪਹਿਲਾਂ ਵੀ ਕਰਵਾਈਆਂ ਜਾ ਸਕਦੀਆਂ ਹਨ ਪਰ ਬਹੁਤੀ ਗੱਲ ਗੁੰਝਲਦਾਰ ਸੁਰੱਖਿਆ ਸਥਿਤੀ ‘ਤੇ ਨਿਰਭਰ ਕਰੇਗੀ | ਆਮ ਹਾਲਾਤ ਵਿਚ ਜੰਮੂ ਤੇ ਕਸ਼ਮੀਰ ਵਿਧਾਨ ਸਭਾ ਦੀ 6 ਸਾਲ ਦੀ ਮਿਆਦ 16 ਮਾਰਚ 2021 ਨੂੰ ਖਤਮ ਹੋਣੀ ਸੀ |



error: Content is protected !!