BREAKING NEWS
Search

ਕਨੇਡਾ ਚ ਪੰਜਾਬੀਆਂ ਨੇ ਕੀਤੀ ਅਜਿਹੀ ਮਾੜੀ ਹਰਕਤ ਸਭ ਰਹਿ ਗਏ ਹੈਰਾਨ – ਪੁਲਸ ਨੇ 3 ਨੂੰ ਕੀਤਾ ਗਿਰਫ਼ਤਾਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪੰਜਾਬੀਆਂ ਵੱਲੋਂ ਜਿੱਥੇ ਕੈਨੇਡਾ ਵਿੱਚ ਜਾ ਕੇ ਭਾਰੀ ਮਿਹਨਤ ਕੀਤੀ ਜਾਂਦੀ ਹੈ ਅਤੇ ਆਪਣਾ ਵੱਖਰਾ ਨਾਮ ਬਣਾਇਆ ਜਾਂਦਾ ਹੈ। ਜਿੱਥੇ ਪੰਜਾਬੀ ਨੌਜਵਾਨਾਂ ਵੱਲੋਂ ਬਹੁਤ ਸਾਰੇ ਸੁਪਨੇ ਵੇਖ ਕੇ ਕੈਨੇਡਾ ਦੀ ਉਡਾਣ ਭਰੀ ਜਾਂਦੀ ਹੈ। ਜਿੱਥੇ ਜਾ ਕੇ ਉਹ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਜਿੱਥੇ ਬਹੁਤ ਸਾਰੇ ਪੰਜਾਬੀਆਂ ਵੱਲੋਂ ਸਖਤ ਮਿਹਨਤ ਕਰ ਕੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਜਾਂਦਾ ਹੈ। ਉਥੇ ਹੀ ਅਜਿਹੇ ਲੋਕ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਕਈ ਤਰ੍ਹਾਂ ਦੀਆਂ ਗਲਤ ਹਰਕਤਾਂ ਕਰਕੇ ਪੰਜਾਬੀਆਂ ਦੇ ਨਾਮ ਨੂੰ ਸ਼ਰਮਸਾਰ ਕਰ ਦਿੱਤਾ ਜਾਦਾ ਹੈ। ਕੈਨੇਡਾ ਵਿੱਚ ਆਏ ਦਿਨ ਹੀ ਪੰਜਾਬੀਆਂ ਵੱਲੋਂ ਕੀਤੇ ਜਾਂਦੇ ਅਜਿਹੇ ਕੰਮਾਂ ਦੀ ਚਰਚਾ ਆਏ ਦਿਨ ਹੀ ਸਾਹਮਣੇ ਆ ਰਹੀ ਹੈ।

ਹੁਣ ਕੈਨੇਡਾ ਵਿੱਚ ਪੰਜਾਬੀਆਂ ਵੱਲੋਂ ਮਾੜੀ ਹਰਕਤ ਕਾਰਨ ਸਾਰੇ ਲੋਕ ਹੈਰਾਨ ਹਨ ਜਿੱਥੇ ਪੁਲਿਸ ਵੱਲੋਂ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਇੱਕ ਸੰਗਠਿਤ ਅਪਰਾਧ ਸਮੂਹ ਦੇ ਤਿੰਨ ਵਿਅਕਤੀਆਂ ਨੂੰ ਪੁਲਿਸ ਵੱਲੋਂ ਉਨ੍ਹਾਂ ਦੀ ਰਿਹਾਇਸ਼ ਤੇ ਛਾਪਾ ਮਾਰ ਕੇ ਤਲਾਸ਼ੀ ਵਾਰੰਟਾਂ ਤੋਂ ਬਾਅਦ ਹਿਰਾਸਤ ਵਿਚ ਲਿਆ ਗਿਆ ਹੈ। ਪੰਜਾਬੀਆਂ ਦੇ ਇੱਕ ਸੰਗਠਿਤ ਅਪਰਾਧ ਸਮੂਹ ਦਾ ਜਿੱਥੇ ਪਰਦਾਫਾਸ਼ ਹੋਇਆ ਹੈ ਜਿਨ੍ਹਾਂ ਵੱਲੋਂ ਅਤੇ ਮਾਲ ਚੋਰੀ ਕੀਤਾ ਜਾ ਰਿਹਾ ਸੀ।

ਅਜਿਹੀਆਂ ਘਟਨਾਵਾਂ ਦੱਖਣੀ ਉਨਟਾਰੀਓ ਦੇ ਬਹੁਤ ਸਾਰੇ ਅਧਿਕਾਰ ਖੇਤਰ ਵਿੱਚ ਵਾਪਰੀਆਂ ਸਨ। ਜਿੱਥੇ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸਮੂਹ ਦਾ ਪਰਦਾਫਾਸ਼ ਹੋਇਆ ਹੈ ਉਥੇ ਹੀ ਇਨ੍ਹਾਂ ਕੋਲੋਂ 4 ਮਿਲੀਅਨ ਡਾਲਰ ਦੀ ਕੀਮਤ ਵਾਲੇ ਚੋਰੀ ਕੀਤੇ ਹੋਏ ਵੀ ਮਾਲ ਲ਼ੋਡ, ਟਰੇਲਰ ਅਤੇ ਟਰੈਕਟਰ ਬਰਾਮਦ ਕੀਤੇ ਗਏ ਹਨ। ਉੱਥੇ ਹੀ ਬਰਾਮਦ ਕੀਤਾ ਗਿਆ ਸਮਾਨ ਉਨ੍ਹਾਂ ਮਾਲਕਾਂ ਨੂੰ ਸਫਲਤਾਪੂਰਵਕ ਵਾਪਸ ਵੀ ਕੀਤਾ ਗਿਆ ਹੈ। ਪੁਲੀਸ ਵੱਲੋਂ ਗ੍ਰੇਟਰ ਟੋਰਾਂਟੋ ਏਰੀਆ, ਪੀਲ ਖੇਤਰ ਅਤੇ ਇਸ ਦੇ ਨਾਲ ਲਗਦੇ ਹੋਰ ਸ਼ਹਿਰਾ ਅਤੇ ਖੇਤਰਾਂ ਵਿੱਚ ਇਹ ਜਾਂਚ ਇਸ ਸਾਲ ਅਪ੍ਰੈਲ 2021 ਵਿਚ ਸ਼ੁਰੂ ਕੀਤੀ ਗਈ ਸੀ।

ਜਿੱਥੇ ਪੁਲਿਸ ਵੱਲੋਂ ਆਪਣੀ ਜਾਂਚ ਦੇ ਅਧਾਰ ਤੇ ਇਨ੍ਹਾਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸਮੂਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦੀ ਪਹਿਚਾਣ ਬਰੈਂਪਟਨ ਦੇ ਰਹਿਣ ਵਾਲੇ 23 ਸਾਲਾ ਦੇਵੇਸ਼ ਪਾਲ, 25 ਸਾਲਾਂ ਰਵਨੀਤ ਬਰੈਂਪਟਨ ਨਿਵਾਸੀ, 39 ਸਾਲਾਂ ਧਰਵੰਤ ਗਿੱਲ ਬਰੈਂਪਟਨ ਨਿਵਾਸੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।



error: Content is protected !!