ਆਈ ਤਾਜ਼ਾ ਵੱਡੀ ਖਬਰ
ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਕਾਰਨ ਜ਼ਿਆਦਾਤਰ ਪੰਜਾਬੀ ਅਤੇ ਭਾਰਤੀ ਵਿਦਿਆਰਥੀ ਪੜ੍ਹਾਈ ਕਰਨ ਲਈ ਜਾਂ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਨੂੰ ਜਾ ਰਹੇ ਹਨ। ਇਸੇ ਤਰ੍ਹਾਂ ਕਈ ਵਾਰੀ ਵੱਡੇ ਸੁਪਨੇ ਸਜਾ ਕੇ ਵਿਦਿਆਰਥੀ ਵਿਦੇਸ਼ ਦੀ ਧਰਤੀ ਤੇ ਪਹੁੰਚ ਤਾਂ ਜਾਂਦੇ ਹਨ ਪਰ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲਦੀ ਅਤੇ ਅਜਿਹੀਆਂ ਦੁਰਘਟਨਾਵਾਂ ਜਾਂ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਵੱਡਾ ਨੁਕਸਾਨ ਹੋ ਜਾਂਦਾ ਹੈ। ਇਸੇ ਤਰ੍ਹਾਂ ਵਿਦੇਸ਼ ਦੀ ਧਰਤੀ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਖ਼ਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਛਾ ਗਈ।
ਦਰਅਸਲ ਇਹ ਖ਼ਬਰ ਕੈਨੇਡਾ ਦੀ ਧਰਤੀ ਤੋਂ ਸਾਹਮਣੇ ਆ ਰਹੀ ਹੈ ਜਿਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬਲਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਦੇ ਨਾਮ ਤੋ ਹੋਈ ਹੈ ਜੋ ਸਰਹੱਦੀ ਪਿੰਡ ਅਗਵਾਨ ਦਾ ਵਾਸੀ ਸੀ। ਜਿਸ ਦੀ ਉਮਰ ਮਹਿਜ਼ ਵੀਹ ਸਾਲਾਂ ਦੀ ਸੀ। ਦੱਸ ਦਈਏ ਕਿ ਇਸ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਪ੍ਰੀਤ ਤਕਰੀਬਨ ਦਸ ਮਹੀਨੇ ਪਹਿਲਾਂ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿਚ ਪਡ਼੍ਹਾਈ ਕਰਨ ਲਈ ਗਿਆ ਸੀ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਬਲਪ੍ਰੀਤ ਦੀ ਮੌਤ ਸੰਬੰਧੀ ਜਾਣਕਾਰੀ ਬਲਪ੍ਰੀਤ ਦੇ ਦੋਸਤਾਂ ਤੋਂ ਮਿਲੀ ਹੈ ਜਿਨ੍ਹਾਂ ਨੇ ਦੱਸਿਆ ਕਿ ਜਦੋਂ ਬਲਪ੍ਰੀਤ ਆਪਣੇ ਦੋਸਤਾਂ ਨਾਲ ਫਿਲਮ ਦੇਖਣ ਜਾ ਰਿਹਾ ਸੀ ਤਾਂ ਬੱਸ ਵਿਚ ਜਾਂਦੇ ਸਮੇਂ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਬਲਪ੍ਰੀਤ ਦੀ ਭੈਣ ਵੀ ਕੈਨੇਡਾ ਪਡ਼੍ਹਾਈ ਕਰਨ ਲਈ ਗਈ ਹੋਈ ਸੀ ਪਰ ਕੁਝ ਸਮਾਂ ਪਹਿਲਾਂ ਹੀ ਉਹ ਪੰਜਾਬ ਪਰਤੀ ਸੀ। ਪਰ ਇਸ ਤੋਂ ਬਾਅਦ ਹੁਣ ਬਲਪ੍ਰੀਤ ਦੀ ਲਾਸ਼ ਪਿੰਡ ਵਾਪਸ ਆਈ ਹੈ। ਜਿਸ ਕਾਰਨ ਪਿੰਡ ਦੇ ਵਿਚ ਸੋਗ ਦੀ ਲਹਿਰ ਹੈ। ਦੱਸ ਦਈਏ ਕਿ ਉਥੇ ਹੀ ਇਸ ਮੌਕੇ ਤੇ ਕਈ ਆਗੂਆਂ ਦੇ ਵੱਲੋਂ ਵੀ ਬਲਪ੍ਰੀਤ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
Home ਤਾਜਾ ਜਾਣਕਾਰੀ ਕਨੇਡਾ ਚ ਸਟੱਡੀ ਕਰਨ ਗਏ 20 ਸਾਲਾਂ ਦੇ ਮੁੰਡੇ ਨੂੰ ਯਾਰਾਂ ਦੋਸਤਾਂ ਸਾਹਮਣੇ ਇਸ ਤਰਾਂ ਮਿਲੀ ਅਚਾਨਕ ਮੌਤ
ਤਾਜਾ ਜਾਣਕਾਰੀ