ਆਈ ਤਾਜ਼ਾ ਵੱਡੀ ਖਬਰ
ਇਨ੍ਹੀਂ ਦਿਨੀਂ ਜਿਥੇ ਭਾਰਤ ਵਿਚ ਬਹੁਤ ਸਾਰੇ ਸੂਬਿਆਂ ਵਿੱਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਕਈ ਸੂਬਿਆਂ ਵਿੱਚ ਸਿਆਸਤ ਗਰਮਾਈ ਹੋਈ ਹੈ। ਉਥੇ ਹੀ ਪਿਛਲੇ ਮਹੀਨੇ ਹੋਈਆਂ ਚੋਣਾਂ ਨੂੰ ਲੈ ਕੇ ਦੁਨੀਆਂ ਦੀ ਨਜ਼ਰ ਕੈਨੇਡਾ ਦੀਆਂ ਚੋਣਾਂ ਉਪਰ ਹੀ ਟਿਕੀ ਹੋਈ ਸੀ। ਜਿੱਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਦੀ ਪਾਰਟੀ ਵਿੱਚ ਬਹੁਤ ਸਾਰੇ ਭਾਰਤੀਆਂ ਵੱਲੋਂ ਵੀ ਚੋਣਾਂ ਲੜੀਆਂ ਗਈਆਂ ਸਨ ਜਿਨ੍ਹਾਂ ਵਿਚੋਂ ਕਾਫੀ ਹੱਦ ਤੱਕ ਭਾਰਤੀਆਂ ਨੂੰ ਕਾਮਯਾਬੀ ਮਿਲੀ ਹੈ। ਉਥੇ ਹੀ ਉਨ੍ਹਾਂ ਨੂੰ ਕਈ ਉੱਚ ਅਹੁਦਿਆਂ ਤੇ ਬਿਰਾਜ਼ਮਾਨ ਕੀਤਾ ਗਿਆ ਹੈ।
ਹੁਣ ਕੈਨੇਡਾ ਤੋਂ ਹਰਜੀਤ ਸੱਜਣ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋ ਇਹ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਜਿੱਥੇ ਕੈਨੇਡਾ ਦੇ ਵਿੱਚ ਨਵੇਂ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ। ਉਥੇ ਹੀ ਵੱਖ-ਵੱਖ ਮੰਤਰੀਆਂ ਨੂੰ ਨਵੇਂ ਮੰਤਰਾਲਿਆਂ ਦਾ ਕਾਰਜਭਾਰ ਸੰਭਾਲ ਦਿਤਾ ਗਿਆ ਹੈ। ਪੰਜਾਬੀ ਮੂਲ ਦੇ ਹਰਜੀਤ ਸਿੰਘ ਸੱਜਣ ਨੂੰ ਉਹਨਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਕਿਉਂਕਿ ਫੌਜ ਵਿੱਚ ਕੁਝ ਯੋਨ ਸ਼ੋਸ਼ਣ ਦੇ ਮਾਮਲਿਆਂ ਨੂੰ ਉਨ੍ਹਾਂ ਵੱਲੋਂ ਠੀਕ ਢੰਗ ਨਾਲ ਸੁਲਝਾਇਆ ਨਹੀਂ ਗਿਆ ਸੀ। ਜਿਸਦੇ ਚਲਦੇ ਹੋਏ ਲਿਬਰਲ ਪਾਰਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੂੰ ਹੁਣ ਰੱਖਿਆ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਕੌਮਾਂਤਰੀ ਮਾਮਲਿਆਂ ਦੇ ਮੰਤਰੀ ਬਣਾ ਦਿੱਤਾ ਗਿਆ ਹੈ।
ਉਨ੍ਹਾਂ ਦੀ ਜਗ੍ਹਾ ਤੇ ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਦੇਸ਼ ਦੀ ਦੂਜੀ ਰੱਖਿਆ ਮੰਤਰੀ ਬਣਾਇਆ ਗਿਆ ਹੈ। ਜਿੱਥੇ ਅਨੀਤਾ ਆਨੰਦ ਵੱਲੋ ਇਤਿਹਾਸ ਰਚਿਆ ਗਿਆ ਹੈ, ਉਥੇ ਹੀ ਉਹ ਕੈਨੇਡਾ ਸਰਕਾਰ ਵਿੱਚ ਰੱਖਿਆ ਮੰਤਰੀ ਦੇ ਅਹੁੱਦੇ ਤੇ ਬਿਰਾਜਮਾਨ ਹੋਣ ਵਾਲੀ ਦੂਸਰੀ ਮਹਿਲਾ ਬਣ ਗਏ ਹਨ। ਉਨ੍ਹਾਂ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਕੈਂਪਬੇਲ ਪਹਿਲੀ ਮਹਿਲਾ ਸਨ ਜਿਨ੍ਹਾਂ ਨੂੰ ਕੈਨੇਡਾ ਦੇ ਰੱਖਿਆ ਮੰਤਰੀ ਦੇ ਅਹੁੱਦੇ ਤੇ ਨਿਯੁਕਤ ਕੀਤਾ ਗਿਆ ਸੀ। ਅਨੀਤਾ ਆਨੰਦ ਨੂੰ ਜਿੱਥੇ ਰੱਖਿਆ ਮੰਤਰੀ ਬਣਾਇਆ ਗਿਆ ਹੈ ਉਥੇ ਹੀ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਜਿਥੇ ਕੱਲ੍ਹ ਆਪਣੇ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਉਥੇ ਹੀ ਇਸ ਮੰਤਰੀ ਮੰਡਲ ਵਿੱਚ 6 ਔਰਤਾਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਤਿੰਨ ਭਾਰਤੀ ਮੂਲ ਦੀਆਂ ਕੈਨੇਡੀਅਨ ਮੰਤਰੀ ਹਨ। ਕੈਬਨਿਟ ਵਿੱਚ ਭਾਰਤੀ ਮੂਲ ਦੀ 32 ਸਾਲਾ ਬਰੈਂਪਟਨ ਤੋਂ ਸੰਸਦ ਮੈਂਬਰ ਕਮਲ ਖਹਿਰਾ ਨੂੰ ਵੀ ਸੀਨੀਅਰ ਨਾਗਰਿਕਾਂ ਲਈ ਮੰਤਰੀ ਵਜੋਂ ਨਿਯੁਕਤ ਕੀਤਾ ਗਿਆ।
ਤਾਜਾ ਜਾਣਕਾਰੀ