ਆਈ ਤਾਜਾ ਵੱਡੀ ਖਬਰ
ਵਿਦੇਸ਼ ਜਾਣ ਵਾਲੇ ਬਹੁਤ ਸਾਰੇ ਵਿਦਿਆਰਥੀਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਜਿੱਥੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਮਿਹਨਤ ਦੇ ਸਦਕਾ ਵਿਦੇਸ਼ਾਂ ਵਿੱਚ ਜਾ ਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾ ਰਿਹਾ ਹੈ ਉਥੇ ਹੀ ਕੁਝ ਵਿਦਿਆਰਥੀਆਂ ਵੱਲੋਂ ਕੀਤੀਆਂ ਜਾਂਦੀਆਂ ਗ਼ਲਤੀਆਂ ਦਾ ਖ਼ਮਿਆਜਾ ਪੰਜਾਬ ਵਿੱਚ ਬੈਠੇ ਪਰਿਵਾਰਾਂ ਨੂੰ ਭੁਗਤਣਾ ਪੈ ਰਿਹਾ ਹੈ। ਜਿਨ੍ਹਾਂ ਨਾਲ ਸਬੰਧਤ ਖਬਰਾਂ ਆਏ ਦਿਨ ਸੋਸ਼ਲ ਮੀਡੀਆ ਉਪਰ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ।
ਪਿਛਲੇ ਕੁਝ ਸਮੇਂ ਤੋਂ ਕੈਨੇਡਾ ਵਿੱਚ ਗਈ ਹੋਈ ਪਤਨੀ ਬੇਅੰਤ ਕੌਰ ਵੱਲੋਂ ਪਤੀ ਲਵਪ੍ਰੀਤ ਨੂੰ ਕਨੇਡਾ ਨਾ ਬੁਲਾਏ ਜਾਣ ਕਾਰਨ ਪਤੀ ਵੱਲੋਂ ਖੁ-ਦ-ਕੁ-ਸ਼ੀ ਕੀਤੇ ਜਾਣ ਦੀ ਵੀਡੀਓ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਹੁਣ ਕੈਨੇਡਾ ਵਾਲੀ ਬੇਅੰਤ ਕੌਰ ਦਾ ਮਾਮਲਾ ਟਰੂਡੋ ਕੋਲ ਜਾਣ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਹੁਣ ਇਹ ਐਕਸ਼ਨ ਹੋਣ ਲੱਗਾ ਹੈ। ਪਿਛਲੇ ਕਈ ਦਿਨਾਂ ਤੋਂ ਬਰਨਾਲੇ ਦੇ ਧਨੌਲਾ ਹਲਕੇ ਤੋਂ ਨਿਕਲ ਕੇ ਸਾਹਮਣੇ ਆਇਆ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਜਿੱਥੇ ਲੜਕੇ ਲਵਪ੍ਰੀਤ ਸਿੰਘ ਨੇ ਆਪਣੀ ਜ਼ਿੰਦਗੀ ਖਤਮ ਕਰ ਲਈ ਸੀ।
ਇਸ ਮਾਮਲੇ ਨੂੰ ਲੈ ਕੇ ਅੱਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਪੀੜਤ ਪਰਵਾਰ ਦੇ ਨਾਲ ਗੱਲ ਕਰਨ ਲਈ ਪਹੁੰਚੇ ਹੋਏ ਸਨ। ਜਿੱਥੇ ਉਨ੍ਹਾਂ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੇ ਜਾਣ ਸਬੰਧੀ ਭਰੋਸਾ ਦਿਵਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਗਰ ਇਸ ਮਾਮਲੇ ਵਿੱਚ ਲੜਕੀ ਦੋਸ਼ੀ ਨਹੀਂ ਪਾਈ ਜਾਂਦੀ ਹੈ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ ਅਤੇ ਸਾਥ ਵੀ ਦੇਵੇਗੀ।
ਉਥੇ ਹੀ ਉਨ੍ਹਾਂ ਨੇ ਪੀੜਤ ਪੱਖ ਨੂੰ ਭਰੋਸਾ ਦਿਵਾਉਂਦੇ ਹੋਏ ਇਨਸਾਫ ਦਿਵਾਉਣ ਦੀ ਗੱਲ ਆਖੀ ਹੈ ਅਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਸੰਪਰਕ ਕੀਤਾ ਜਾਵੇਗਾ। ਉਹ ਪੰਜਾਬ ਦੀ ਨੌਜਵਾਨ ਪੀੜ੍ਹੀ ਨਾਲ ਅਜਿਹਾ ਨਹੀਂ ਹੋਣ ਦੇਣਗੇ, ਜਿਸ ਕਾਰਨ ਨੌਜਵਾਨ ਰੁਲ ਜਾਣ। ਉਹਨਾਂ ਕਿਹਾ ਕਿ ਜੋ ਵੀ ਇਸ ਮਾਮਲੇ ਵਿਚ ਦੋ-ਸ਼ੀ ਪਾਇਆ ਜਾਂਦਾ ਹੈ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Home ਤਾਜਾ ਜਾਣਕਾਰੀ ਕਨੇਡਾ ਵਾਲੀ ਬੇਅੰਤ ਕੌਰ ਦਾ ਮਾਮਲਾ ਟਰੂਡੋ ਕੋਲ ਜਾਣ ਬਾਰੇ ਆਈ ਇਹ ਵੱਡੀ ਖਬਰ – ਹੋਣ ਲੱਗਾ ਇਹ ਐਕਸ਼ਨ
ਤਾਜਾ ਜਾਣਕਾਰੀ