BREAKING NEWS
Search

ਕਬੱਡੀ ਖਿਡਾਰੀ ਬਿੱਟੂ ਦੁਗਾਲ ਦੀ ਮੌਤ ਦਾ ਅਸਲ ਕਾਰਨ ਆਇਆ ਸਾਹਮਣੇ ਦੇਖੋ ਤਾਜਾ ਵੀਡੀਓ

ਪੰਜਾਬ ਦੀ ਹਰਮਨ ਪਿਆਰੀ ਖੇਡ ਕਬੱਡੀ ਜਿਸ ਨੂੰ ਲੈ ਕੇ ਪੰਜਾਬੀ ਇੰਡਸਟਰੀ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ। ਪਰ ਇਸ ਵਾਰ ਕਬੱਡੀ ਪ੍ਰੇਮੀਆਂ ਲਈ ਬਹੁਤ ਹੀ ਬੁਰੀ ਖ਼ਬਰ ਸਾਹਮਣੇ ਆਈ ਹੈ। ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਕਬੱਡੀ ਖਿਡਾਰੀ ਬਿੱਟੂ ਦੁਗਾਲ ਜੋ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਇਸ ਖ਼ਬਰ ਤੋਂ ਬਾਅਦ ਪਰਿਵਾਰ ਤੇ ਕਬੱਡੀ ਜਗਤ ਦੇ ਨਾਲ ਪੰਜਾਬੀ ਇੰਡਸਟਰੀ ‘ਚ ਵੀ ਸੋਗ ਦੀ ਲਹਿਰ ਛਾ ਗਈ ਹੈ।

ਦੱਸ ਦਏਈ ਪਿਛਲੇ ਮਹੀਨੇ ਉਨ੍ਹਾਂ ਦੀ ਦਿਮਾਗ ਦੀ ਨਾੜੀ ਫਟ ਜਾਣ ਕਾਰਨ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਸਨ। ਜ਼ਿੰਦਗੀ ਦੀ ਜੰਗ ਨਾ ਜਿੱਤ ਪਾਏ ਤੇ ਬੀਤੇ ਦਿਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ। ਬਿੱਟੂ ਦਾ ਅਸਲ ਨਾਂ ਨਰਿੰਦਰ ਰਾਮ ਸੀ ਪਰ ਕਬੱਡੀ ਖਿਡਾਰੀ ਵਜੋਂ ‘ਬਿੱਟੂ ਦੁਗਾਲ’ ਦੇ ਨਾਂ ਨਾਲ ਜਾਣੇ ਜਾਂਦੇ ਸਨ।

ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਮਨੀ ਔਜਲਾ ਨੇ ਵੀ ਆਪਣੇ ਇੰਸਟਾਗ੍ਰਾਮ ਉੱਤੇ ਪੋਸਟ ਸ਼ੇਅਰ ਕਰਕੇ ਦੁੱਖ ਪਰਗਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ, ‘ਕਬੱਡੀ ਜਗਤ ਲਈ ਬਹੁਤ ਹੀ ਮਾੜੀ ਖ਼ਬਰ ਸਾਡਾ ਵੀਰ ਬਿੱਟੂ ਦੁਗਾਲ ਇਸ ਦੁਨੀਆ ਵਿੱਚ ਨਹੀਂ ਰਿਹਾ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਕਬੱਡੀ ਜਗਤ ਨੂੰ ਵਾਹਿਗੁਰੂ ਵੀਰ ਦੀ ਆਤਮਾਂ ਨੂੰ ਸ਼ਾਂਤੀ ਬਖਸ਼ੇ.. ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਪਰਮਾਤਮਾ …

ਪਰ ਹਮੇਸ਼ਾਂ ਸਾਡੇ ਦਿਲਾਂ ਵਿੱਚ ਰਹੇਗਾ ਸਾਡਾ ਵੀਰ’

ਇਸ ਤੋਂ ਇਲਾਵਾ ਗੀਤਕਾਰ ਬੈਨੀ ਸਿੰਘ ਧਾਲੀਵਾਲ ਨੇ ਆਪਣੇ ਸੋਸ਼ਲ ਅਕਾਉਂਟ ਤੇ ਬਿੱਟੂ ਦੁਗਾਲ ਦੀ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਚ ਲਿਖਿਆ ਹੈ, ‘Today we lose another superstar with pain in my heart RIP bittu dugal.. heart goes out to his family’। ਪੰਜਾਬ ਦੇ ਦਿੱਗਜ ਕਬੱਡੀ ਖਿਡਾਰੀ ਨਰਿੰਦਰ ਰਾਮ ਉਰਫ਼ ਬਿੱਟੂ ਦੁਗਾਲ ਦੀ ਮੌਤ ਪੰਜਾਬੀ ਖੇਡ ਕਬੱਡੀ ‘ਚ ਨਾ ਪੂਰਾ ਹੋਣ ਵਾਲਾ ਘਾਟਾ ਹੈ।



error: Content is protected !!