BREAKING NEWS
Search

ਕਿਸਾਨ ਅੰਦੋਲਨ ਕਰਕੇ ਕਈ ਮਹੀਨਿਆਂ ਤੋਂ ਬੰਦ ਇਹ ਟੋਲ ਪਲਾਜਾ ਪੁਲਸ ਨੇ ਕਰਵਾਤਾ ਚਾਲੂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਹਰ ਇੱਕ ਦੇਸ਼ ਦਾ ਪ੍ਰਸ਼ਾਸਨ ਉਥੋਂ ਦੀ ਸਰਕਾਰ ਵੱਲੋਂ ਚਲਾਇਆ ਜਾਂਦਾ ਹੈ। ਇਸ ਪ੍ਰਸ਼ਾਸਨ ਨੂੰ ਚਲਾਉਣ ਦੇ ਲਈ ਸਰਕਾਰ ਸੁਚਾਰੂ ਢੰਗ ਦੇ ਨਾਲ ਕਈ ਤਰ੍ਹਾਂ ਦੇ ਫ਼ੈਸਲੇ ਲੈਂਦੀ ਹੈ। ਇਨ੍ਹਾਂ ਫੈਸਲਿਆਂ ਦੇ ਬਲਬੂਤੇ ‘ਤੇ ਹੀ ਉਹ ਆਪਣਾ ਭਰੋਸਾ ਅਾਪਣੇ ਲੋਕਾਂ ਉਪਰ ਬਣਾਈ ਰੱਖਦੀ ਹੈ। ਪਰ ਭਾਰਤ ਵਿਚ ਪਿਛਲੇ ਸਾਲ ਕੁਝ ਅਜਿਹੇ ਮਸਲੇ ਪੈਦਾ ਹੋਏ ਜਿਨ੍ਹਾਂ ਦੇ ਨਾਲ ਮੌਜੂਦਾ ਸਮੇਂ ਵਿੱਚ ਵੀ ਉਸ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਇੱਕ ਪਾਸੇ ਸਾਡਾ ਦੇਸ਼ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਨਾਲ ਸੰਕਟ ਦੇ

ਦੌਰ ਵਿਚੋਂ ਗੁਜ਼ਰ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਨਵੇਂ ਤਿੰਨ ਖੇਤੀ ਕਾਨੂੰਨਾਂ ਦੇ ਕਾਰਨ ਹਾਲਾਤ ਵਿਗੜੇ ਹੋਏ ਹਨ। ਪਿਛਲੇ ਸਾਲ ਸਤੰਬਰ ਮਹੀਨੇ ਤੋਂ ਜਦੋਂ ਸਰਕਾਰ ਵੱਲੋਂ ਇਹਨਾਂ ਬਿੱਲਾਂ ਨੂੰ ਲਿਆਂਦਾ ਗਿਆ ਉਸ ਸਮੇਂ ਤੋਂ ਹੀ ਕਿਸਾਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਿਛਲੇ ਸਾਲ ਨਵੰਬਰ ਮਹੀਨੇ ਦੀ 26 ਤਰੀਕ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਨੂੰ ਘੇਰ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ

ਕੇਐਮਪੀ ਐਕਸਪ੍ਰੈਸ ਵੇਅ ਨੂੰ ਜਾਮ ਕਰ ਟੋਲ ਪਲਾਜ਼ਾ ਫ੍ਰੀ ਕੀਤਾ ਗਿਆ ਸੀ ਜਿਸ ਨੂੰ ਹੁਣ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮੁੜ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਨੂੰ ਕਿਸਾਨਾਂ ਤੋਂ ਖਾਲੀ ਕਰਵਾਉਣ ਤੋਂ ਪਹਿਲਾਂ ਭਾਰੀ ਪੁਲਸ ਬਲ ਦੀ ਮਦਦ ਲਈ ਗਈ। ਜਿਸ ਉਪਰੰਤ ਹੁਣ ਇਥੇ ਲੱਗੇ ਹੋਏ ਟੋਲ ਪਲਾਜ਼ੇ ਉੱਪਰ ਮੁੜ ਤੋਂ ਵਸੂਲੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ ਪਰ ਕਿਸਾਨਾਂ ਨੂੰ ਇਸ ਦੀ ਖਬਰ ਮਿਲਦੇ

ਸਾਰ ਹੀ ਮੁੜ ਤੋਂ ਕਿਸਾਨਾਂ ਵੱਲੋਂ ਟੌਲ ਪਲਾਜ਼ੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਫ੍ਰੀ ਕਰ ਦਿੱਤਾ ਜਾਂਦਾ ਸੀ। ਮੰਗਲਵਾਰ ਨੂੰ ਕਿਸਾਨਾਂ ਵੱਲੋਂ ਬੰਦ ਕੀਤੇ ਗਏ ਟੋਲ ਪਲਾਜ਼ੇ ਨੂੰ ਮੁੜ ਤੋਂ ਸ਼ੁਰੂ ਕਰਵਾਉਣ ਦੇ ਲਈ ਭਾਰੀ ਪੁਲੀਸ ਬਲ ਨੂੰ ਇਕੱਠਾ ਕੀਤਾ ਗਿਆ ਜੋ ਕਿ ਆਉਣ ਵਾਲੇ ਅਗਲੇ ਹੁਕਮਾਂ ਤੱਕ ਸੁਰੱਖਿਆ ਵਜੋਂ ਇੱਥੇ ਹੀ ਤਾਇਨਾਤ ਰਹਿਣਗੇ।error: Content is protected !!