BREAKING NEWS
Search

ਕਿਸਾਨ ਸ਼ਨੀਵਾਰ ਨੂੰ 24 ਘੰਟਿਆਂ ਲਈ ਬੰਦ ਕਰਨਗੇ ਇਹ – ਸਰਕਾਰ ਪਈ ਫਿਕਰਾਂ ਚ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਇਹ ਸੰਘਰਸ਼ ਅਕਤੂਬਰ ਤੋਂ ਸ਼ੁਰੂ ਹੋਇਆ ਸੀ, ਜੋ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਲਗਾਤਾਰ ਜਾਰੀ ਹੈ। ਕਿਸਾਨ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।

ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਮਹਾ ਪੰਚਾਇਤਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜਿਆ ਜਾ ਸਕੇ। ਹੁਣ ਕਿਸਾਨ ਸ਼ਨੀਵਾਰ ਨੂੰ 24 ਘੰਟਿਆਂ ਲਈ ਬੰਦ ਕਰਨਗੇ ਇਹ, ਜਿਸ ਕਾਰਨ ਸਰਕਾਰ ਚਿੰਤਾ ਵਿੱਚ ਹੈ। ਕਿਸਾਨ ਆਗੂਆਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਆਪਸੀ ਮੀਟਿੰਗ ਕਰਕੇ ਆਉਣ ਵਾਲੇ ਦਿਨਾਂ ਦੀਆਂ ਰ-ਣ-ਨੀ-ਤੀ-ਆਂ ਤਹਿ ਕੀਤੀਆਂ ਜਾਂਦੀਆਂ ਹਨ।

ਪਿਛਲੇ ਦਿਨੀਂ ਕਿਸਾਨਾਂ ਵੱਲੋਂ 10 ਅਪ੍ਰੈਲ ਨੂੰ ਜਾਣੀ ਕਿ ਸ਼ਨੀਵਾਰ ਨੂੰ 24 ਘੰਟੇ ਲਈ ਕੇ.ਐਮ.ਪੀ. ਵੇ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਵਾਸਤੇ ਕਿਸਾਨਾਂ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਵੀ ਕੀਤੀ ਗਈ ਸੀ। ਹੁਣ ਕਿਸਾਨਾਂ ਵੱਲੋਂ ਕੁੰਡਲੀ- ਮਾਨੇਸਰ- ਪਲਵਲ ਐਕਸਪ੍ਰੈਸ ਵੇ ਜਾਮ ਕੀਤਾ ਜਾਵੇਗਾ । ਕਿਸਾਨਾਂ ਨੇ ਸਰਕਾਰ ਵੱਲੋਂ ਡੀ ਏ ਪੀ ਖਾਦ ਦੀ ਕੀਮਤ ਨੂੰ ਵਧਾਏ ਜਾਣ ਦਾ ਵਿਰੋਧ ਕੀਤਾ ਹੈ, ਜਿੱਥੇ ਇੱਕ ਬੋਰੀ ਦੀ ਕੀਮਤ ਸੌ ਰੁਪਏ ਮਹਿੰਗੀ ਕਰ ਦਿੱਤੀ ਗਈ ਹੈ।

ਕਿਸਾਨ ਪਹਿਲਾਂ ਹੀ ਐਮ ਐਸ ਪੀ ਪਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਉੱਥੇ ਹੀ ਕਿਸਾਨਾਂ ਦੇ ਉੱਪਰ ਸਰਕਾਰ ਵੱਲੋਂ ਹੋਰ ਬੋਝ ਪਾਇਆ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਵਿੱਚ ਸਾਰੇ ਮੋਰਚਿਆਂ ਵੱਲੋਂ ਕਿਹਾ ਗਿਆ ਹੈ ਕਿ ਇੰਨੀ ਮਹਿੰਗਾਈ ਦੇ ਨਾਲ ਕਿਸਾਨਾਂ ਨੂੰ ਐਮ ਐਸ ਪੀ ਨਾਲ ਵੀ ਕੋਈ ਫ਼ਾਇਦਾ ਨਹੀਂ ਹੁੰਦਾ ਨਜ਼ਰ ਆ ਰਿਹਾ। ਸਰਕਾਰ ਕਿਸਾਨਾਂ ਦੀ ਇਸ ਮੁ-ਸ਼-ਕਿ-ਲ ਨੂੰ ਨਹੀਂ ਸਮਝ ਰਹੀ। ਕਿਸਾਨਾਂ ਵੱਲੋਂ ਕੱਲ ਕੀਤੇ ਜਾਣ ਵਾਲੇ ਜਾਮ ਲਈ ਨਜ਼ਦੀਕ ਦੇ ਸਭ ਪਿੰਡਾਂ ਦੇ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਗਈ ਹੈ, ਕੀ ਉਹ ਸਾਰੇ ਕੇ.ਐਮ.ਪੀ. ਤੇ ਜਾਮ ਲਾ ਕੇ ਕਿਸਾਨਾਂ ਦੀ ਹਮਾਇਤ ਕਰਨ। ਕਿਸਾਨਾਂ ਨੂੰ ਦੇਸ਼ ਦੇ ਹਰ ਵਰਗ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ।



error: Content is protected !!