BREAKING NEWS
Search

ਕੀ ਕਿਸਾਨਾਂ ਨੂੰ ਦਿੱਤੀ ਜਾਂਦੀ ਮੁਫ਼ਤ ਬਿਜਲੀ ਹੋਵੇਗੀ ਬੰਦ – ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਜਿਸ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੇਸ਼ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਤੋਂ ਇਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਭ ਰਾਜਾਂ ਵਿਚ ਸ਼ੁਰੂ ਹੋਇਆ ਇਹ ਸੰਘਰਸ਼ ਪਿਛਲੇ ਸਾਲ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਲਗਾਤਾਰ ਜਾਰੀ ਹੈ। ਇਸ ਕਿਸਾਨੀ ਸੰਘਰਸ਼ ਨੂੰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਕਲਾਕਾਰਾਂ ਅਤੇ

ਗਾਇਕਾਂ ਵੱਲੋਂ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਪਹਿਲਾਂ ਪੰਜਾਬ ਅੰਦਰ ਹੋ ਰਹੇ ਧਰਨੇ ਅਤੇ ਰੋਸ ਪ੍ਰਦਰਸ਼ਨਾਂ ਦੇ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਸੀ। ਉਨ੍ਹਾਂ ਹੀ ਗਾਇਕਾ ਅਤੇ ਕਲਾਕਾਰਾਂ ਵੱਲੋਂ ਦਿੱਲੀ ਚੱਲ ਰਹੇ ਸੰਘਰਸ਼ ਦੇ ਵਿੱਚ ਵੀ ਬਾਰੋ ਬਾਰੀ ਪਹੁੰਚ ਕੇ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਅੰਤਰਰਾਸ਼ਟਰੀ ਸਖਸ਼ੀਅਤਾਂ ਵੱਲੋਂ ਇਸ ਕਿਸਾਨੀ ਸੰਘਰਸ਼

ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਗਿਆ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਹੁਣ ਵੱਖ-ਵੱਖ ਜਗਾਹਾਂ ਤੇ ਮਹਾਪੰਚਾਇਤਾ ਦਾ ਆਯੋਜਨ ਕੀਤਾ ਜਾ ਰਿਹਾ ਹੁਣ ਕਿਸਾਨਾਂ ਨੂੰ ਦਿੱਤੀ ਜਾਂਦੀ ਮੁਫ਼ਤ ਬਿਜਲੀ ਬੰਦ ਹੋਵੇਗੀ ਜਿਸ ਵਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿਥੇ ਕੇਂਦਰ ਸਰਕਾਰ ਵੱਲੋਂ ਪਹਿਲਾਂ ਨਵੇਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਹੈ ਉਥੇ ਹੀ ਹੁਣ ਕਿਸਾਨਾਂ ਲਈ ਵਰਤੋਂ ਵਿੱਚ ਲਿਆਂਦੀ ਜਾਣ ਵਾਲੀ ਬਿਜਲੀ ਨੂੰ ਬੰਦ

ਕੀਤਾ ਜਾਵੇਗਾ। ਸਰਕਾਰ ਦੇਸ਼ ਦੀ ਤਰੱਕੀ ਲਈ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ ਜਿਹਨਾਂ ਵਿੱਚ ਇਹ ਵੀ ਸ਼ਾਮਲ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਮੁਫ਼ਤ ਬਿਜਲੀ ਬੰਦ ਕਰਕੇ ਬਿਜਲੀ ਦੇ ਬਿਲ ਲਿਆਉਣਾ ਤੇ ਕਿਸਾਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਖੇਤੀ ਨੂੰ ਤਬਾਹ ਕਰਨ ਲਈ ਅਜਿਹੇ ਫ਼ੈਸਲੇ ਕੀਤੇ ਜਾ ਰਹੇ ਹਨ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਮੁੜ ਸੋਧ ਲਿਆ ਕੇ ਸੂਬਿਆਂ ਦੇ ਅਧਿਕਾਰ ਖੋਹਣ ਲੱਗੀ ਹੋਈ ਹੈ। ਇਸ ਬਿਜਲੀ ਬਿੱਲ ਦਾ ਫਾਇਦਾ ਵੀ ਕਾਰਪੋਰੇਟ ਘਰਾਣਿਆਂ ਨੂੰ ਹੋਵੇਗਾ।



error: Content is protected !!