BREAKING NEWS
Search

ਕੇਂਦਰ ਸਰਕਾਰ ਤੋਂ ਇਹਨਾਂ ਲੋਕਾਂ ਲਈ ਆ ਰਹੀ ਹੈ ਇਹ ਵੱਡੀ ਖੁਸ਼ਖਬਰੀ ਲਗਣ ਜਾ ਰਹੀਆਂ ਮੌਜਾਂ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਦੇਸ਼ ਅੰਦਰ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਲੋਕਾਂ ਦੇ ਰੁਜ਼ਗਾਰ ਬੰਦ ਹੋ ਜਾਣ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰੀ ਦੇ ਹਾਲਾਤਾਂ ਵਿੱਚੋਂ ਗੁਜ਼ਰ ਰਹੇ ਹਨ। ਅਜਿਹੇ ਪਰਿਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਸਰਕਾਰ ਵੱਲੋਂ ਇਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਅਤੇ ਵਿੱਤੀ ਸਹਾਇਤਾ ਵੀ ਉਪਲੱਬਧ ਕਰਵਾਈ ਜਾ ਰਹੀ ਹੈ। ਜਿਸ ਨਾਲ ਇਨ੍ਹਾਂ ਲੋਕਾਂ ਨੂੰ ਮੁੜ ਪੈਰਾਂ-ਸਿਰ ਕੀਤਾ ਜਾ ਸਕੇ। ਉੱਥੇ ਹੀ ਹੋਰ ਕਰਮਚਾਰੀਆਂ ਦੇ ਹਾਲਾਤ ਨੂੰ ਦੇਖਦੇ ਹੋਏ ਵੀ ਸਰਕਾਰ ਵੱਲੋਂ ਐਲਾਨ ਕੀਤੇ ਗਏ।

ਉਹ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿਸ ਨਾਲ ਇਨ੍ਹਾਂ ਲੋਕਾਂ ਦੀਆਂ ਮੌਜਾਂ ਲੱਗ ਗਈਆਂ ਹਨ। ਹੁਣ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਇਹ ਫੈਸਲਾ ਕੀਤਾ ਜਾ ਰਿਹਾ ਹੈ। ਜਿਸ ਨੂੰ 1 ਅਕਤੂਬਰ ਤੋਂ ਲਾਗੂ ਕੀਤੇ ਜਾਣ ਬਾਰੇ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਰਕਾਰ ਲੇਬਰ ਕੋਡ ਨਿਯਮਾਂ ਨੂੰ ਲਾਗੂ ਕਰ ਸਕਦੀ ਹੈ। ਇਸ ਨਿਯਮ ਦੇ ਅਨੁਸਾਰ ਤੁਹਾਡੇ ਹੱਥ ਵਿਚ ਆਉਣ ਵਾਲੀ ਤਨਖਾਹ ਘੱਟ ਜਾਵੇਗੀ ਪਰ ਰਿਟਾਇਰਮੈਂਟ ਤੋਂ ਬਾਅਦ ਪ੍ਰਾਪਤ ਹੋਣ ਵਾਲੀ ਪੀ ਐਫ ਅਤੇ ਗ੍ਰੇਚੁਟੀ ਪੈਸੇ ਵਿਚ ਵਾਧਾ ਹੋ ਜਾਵੇਗਾ।

ਅਗਰ ਇਸ ਪੈਸੇ ਵਿਚ ਵਾਧਾ ਹੁੰਦਾ ਹੈ ਤਾਂ ਕਰਮਚਾਰੀਆਂ ਲਈ ਵੀ ਫਾਇਦਾ ਹੋਵੇਗਾ ਅਤੇ ਕੰਪਨੀਆਂ ਨੂੰ ਵੀ ਫਾਇਦਾ ਪਹੁੰਚੇਗਾ। ਉੱਥੇ ਹੀ ਇਸ ਨੇ ਨਿਯਮ ਤੋਂ ਬਾਅਦ ਕਰਮਚਾਰੀਆਂ ਦੀ ਘੱਟੋਂ ਘੱਟ ਮੁੱਢਲੀ ਤਨਖਾਹ 21,000 ਰੁਪਏ ਮਹੀਨਾ ਕੀਤੇ ਜਾਣ ਦੀ ਲੇਬਰ ਯੂਨੀਅਨ ਵੱਲੋਂ ਮੰਗ ਕੀਤੀ ਜਾ ਰਹੀ ਹੈ। ਪਰ ਸਾਰੇ ਰਾਜਾਂ ਵੱਲੋਂ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਲਈ ਵਧੇਰੇ ਸਮੇਂ ਦੀ ਮੰਗ ਕੀਤੀ ਗਈ ਹੈ ਜਿਸ ਕਾਰਨ ਇਸ ਨੂੰ ਇੱਕ ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਗਿਆ।

ਇਸ ਨਿਯਮ ਦੇ ਅਨੁਸਾਰ ਤਨਖਾਹ ਨਾਲ ਜੁੜੇ ਬਹੁਤ ਸਾਰੇ ਨਿਯਮ ਬਦਲ ਜਾਣਗੇ। ਨਵੇਂ ਨਿਯਮ ਦੇ ਅਨੁਸਾਰ ਮੁੱਢਲੀ ਤਨਖਾਹ ਕੁੱਲ ਤਨਖਾਹ ਦਾ 50 ਫ਼ੀਸਦੀ ਜਾਂ ਵਧੇਰੇ ਹੋਣਾ ਚਾਹੀਦਾ ਹੈ। ਮੁੱਢਲੀ ਤਨਖ਼ਾਹ ਵਿਚ ਵਾਧੇ ਦੇ ਨਾਲ ਪੀ ਐਫ ਅਤੇ ਗ੍ਰੈਚੁਟੀ ਲਈ ਕਟੌਤੀ ਕੀਤੀ ਰਕਮ ਵਿੱਚ ਵਾਧਾ ਹੋਵੇਗਾ ਕਿਉਂਕਿ ਇਸ ਵਿੱਚ ਜਾਣ ਵਾਲਾ ਪੈਸਾ ਮੁਢਲੀ ਤਨਖਾਹ ਦੇ ਅਨੁਪਾਤ ਵਿੱਚ ਹੋਵੇਗਾ। ਇਸ ਨਿਯਮ ਦੇ ਅਧਾਰ ਤੇ ਮੁੱਢਲੀ ਤਨਖਾਹ 15 ਹਜ਼ਾਰ ਰੁਪਏ ਤੋਂ ਵਧ ਕੇ 21 ਹਜ਼ਾਰ ਰੁਪਏ ਤੱਕ ਹੋ ਸਕਦੀ ਹੈ।



error: Content is protected !!