BREAKING NEWS
Search

ਕੇਂਦਰ ਸਰਕਾਰ ਤੋਂ ਦੇਸ਼ ਵਿਚ ਲਾਕ ਡਾਊਨ ਲਗਾਉਣ ਸਬੰਧੀ ਵਿੱਤ ਮੰਤਰੀ ਦਾ ਆਇਆ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ 

ਦੇਸ਼ ਵਿਚ ਕੋਰੋਨਾ ਦੇ ਕਾਰਨ ਬਹੁਤ ਸਾਰੇ ਸੂਬਿਆਂ ਵਿਚ ਸਖ਼ਤੀ ਵਧਾਈ ਜਾ ਰਹੀ ਹੈ। ਉਥੇ ਹੀ ਇਸ ਕਰੋਨਾ ਦੇ ਕਾਰਨ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਜਿੱਥੇ ਸਰਕਾਰ ਵੱਲੋਂ ਪਹਿਲਾਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਵਿੱਚ ਰਾਤ ਦਾ ਕਰਫ਼ਿਊ ਅਤੇ ਕੁਝ ਦਿਨਾਂ ਦੀ ਤਾਲਾ ਬੰਦੀ ਕੀਤੀ ਗਈ ਸੀ। ਉਥੇ ਹੀ ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਾਰੇ ਸੂਬੇ ਅੰਦਰ ਕੁਝ ਦਿਨਾਂ ਦਾ ਲਾਕ ਡਾਊਨ ਵੀ ਲਗਾਇਆ ਗਿਆ ਸੀ। ਤਾਂ ਜੋ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਿਆ ਜਾ ਸਕੇ।

ਕੋਰੋਨਾ ਕਾਰਨ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿੱਚ ਸਰਕਾਰ ਵੱਲੋਂ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਉਣ ਤੇ ਜ਼ੋਰ ਦਿੱਤਾ ਗਿਆ ਹੈ। ਹੁਣ ਕੇਂਦਰ ਸਰਕਾਰ ਤੋਂ ਦੇਸ਼ ਵਿੱਚ ਲਾਕ ਡਾਊਨ ਲਗਾਉਣ ਸਬੰਧੀ ਵਿੱਤ ਮੰਤਰੀ ਦਾ ਆਇਆ ਵੱਡਾ ਬਿਆਨ। ਦੇਸ਼ ਵਿਚ ਮੁੜ ਤੋਂ ਤਾਲਾ ਬੰਦੀ ਨੂੰ ਲੈ ਕੇ ਲੋਕਾਂ ਵੱਲੋਂ ਵੱਖ-ਵੱਖ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਉਥੇ ਹੀ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਇਸ ਸਬੰਧੀ ਇੱਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਹੁਣ ਵੱਡੇ ਪੱਧਰ ਉੱਪਰ ਤਾਲਾ ਬੰਦੀ ਨਹੀਂ ਕਰਨ ਵਾਲੀ ਹੈ। ਜਿਸ ਨਾਲ ਲੋਕਾਂ ਨੂੰ ਆਰਥਿਕ ਤੌਰ ਤੇ ਪ੍ਰੇ-ਸ਼ਾ-ਨੀ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕੇ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਨੂੰ ਛੋਟੀਆਂ ਕੰਟੇਨਮੈਂਟ ਜ਼ੋਨਾ ਤੱਕ ਹੀ ਸੀਮਤ ਰੱਖਿਆ ਜਾਵੇਗਾ। ਵਿੱਤ ਮੰਤਰਾਲੇ ਵੱਲੋਂ ਚੁੱਕੇ ਗਏ ਕਦਮਾਂ ਦੀ ਸੀਤਾਰਮਨ ਵੱਲੋਂ ਟਵੀਟ ਕਰ ਕੇ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਨੂੰ ਕਾਬੂ ਕਰਨ ਵਾਸਤੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਇਸ ਲਈ ਤਾਲਾ ਬੰਦੀ ਕਰਨ ਦੀ ਜ਼ਰੂਰਤ ਨਹੀਂ ਹੈ। ਅਸੀਂ ਅਰਥ ਵਿਵਸਥਾ ਨੂੰ ਪੂਰੀ ਤਰ੍ਹਾਂ ਠੱਪ ਨਹੀਂ ਕਰ ਸਕਦੇ। ਦੇਸ਼ ਦੇ ਵਿਕਾਸ ਵਾਸਤੇ ਵਿੱਤੀ ਉਪਲਬਤਾ ਲਈ ਵਿਸ਼ਵ ਬੈਂਕ ਤੋਂ ਕਰਜ਼ਾ ਲੈਣ ਦੀ ਸਮਰੱਥਾ ਵਧਾਉਣ ਦੇ ਫ਼ੈਸਲੇ ਦਾ ਵੀ ਸਵਾਗਤ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਕਰੋਨਾ ਦੀ ਰੋਕਥਾਮ ਲਈ ਇਸ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਵਾਸਤੇ ਵੀ ਅਪੀਲ਼ ਕੀਤੀ ਹੈ।error: Content is protected !!