ਆਈ ਤਾਜਾ ਵੱਡੀ ਖਬਰ

ਆਏ ਦਿਨੀ ਵਿਦੇਸ਼ਾਂ ਤੋਂ ਕੁਝ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜਿਸ ਨਾਲ ਪੰਜਾਬੀ ਭਾਈਚਾਰਾ ਵਿਦੇਸ਼ਾਂ ਦੇ ਵਿੱਚ ਆਪਣੀ ਕਲਾ ਸਦਕਾ ਦੁਨੀਆਂ ਭਰ ਦੇ ਲੋਕਾਂ ਦੇ ਦਿਲਾਂ ਤੇ ਰਾਜ ਕਰਦਾ ਹੈ, ਜਿਸ ਕਾਰਨ ਪੂਰੇ ਪੰਜਾਬ ਭਰ ਦੇ ਵਿੱਚ ਖੁਸ਼ੀ ਦਾ ਮਾਹੌਲ ਬਣ ਜਾਂਦਾ ਹੈ। ਪਰ ਕਈ ਵਾਰ ਵਿਦੇਸ਼ਾਂ ਤੋਂ ਅਜਿਹੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ, ਜਿਸ ਕਾਰਨ ਪੂਰੇ ਪੰਜਾਬੀ ਭਾਈਚਾਰੇ ਦੇ ਵਿੱਚ ਨਾਮੋਸ਼ੀ ਦਾ ਮਾਹੌਲ ਬਣ ਜਾਂਦਾ ਹੈ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਕੈਨੇਡਾ ਵਿੱਚ ਪੰਜਾਬੀ ਪਰਿਵਾਰ ਦੇ ਨਾਲ ਅਜਿਹਾ ਦਰਦਨਾਕ ਹਾਦਸਾ ਵਾਪਰਿਆ, ਜਿਸ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਫਰੀਦਕੋਟ ਜ਼ਿਲ੍ਹੇ ਦੇ ਜੈਤੋਂ ਸਬ-ਡਿਵੀਜ਼ਨ ਦੇ ਪਿੰਡ ਰੋੜੀਕਪੂਰਾ ਦੇ ਰਹਿਣ ਵਾਲੇ ਸੀ । ਮ੍ਰਿਤਕਾਂ ‘ਚ ਪਤੀ-ਪਤਨੀ, ਧੀ ਤੇ ਰਿਸ਼ਤੇਦਾਰ ਸ਼ਾਮਿਲ ਹਨ l ਉੱਥੇ ਹੀ ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਪੂਰੇ ਪੰਜਾਬ ਭਰ ਦੇ ਵਿੱਚ ਸੋਗ ਦੀ ਲਹਿਰ ਹੈ l ਉਧਰ ਮ੍ਰਿਤਕਾਂ ਦੀ ਪਹਿਚਾਣ ਸੁਖਵੰਤ ਸਿੰਘ ਸੁੱਖ ਬਰਾੜ, ਪਤਨੀ ਰਾਜਿੰਦਰ ਕੌਰ, ਸ਼ੈਲੀ ਛਿੰਦਰ ਪਾਲ ਕੌਰ ਤੇ ਧੀ ਕਮਲ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਰੋੜੀਕਪੂਰਾ ਦਾ ਸੁਖਵੰਤ ਸਿੰਘ ਸੁੱਖ ਬਰਾੜ ਕੈਨੇਡਾ ਦੇ ਐਬਟਸਫੋਰਡ ਵਿੱਚ ਰਹਿ ਰਿਹਾ ਸੀ।

ਸੁਖਵੰਤ ਸਿੰਘ ਸੁੱਖ ਆਪਣੀ ਪਤਨੀ ਰਾਜਿੰਦਰ ਕੌਰ, ਧੀ ਅਤੇ ਸਾਲੀ ਨਾਲ ਸ਼ਾਮ ਦੇ ਸਮੇਂ ਆਪਣੇ ਮਿੱਤਰ ਸ਼ੇਰ ਸਿੰਘ ਨੰਬਰਦਾਰ ਪਿੰਡ ਰੋੜੀਕਪੂਰਾ ਨੂੰ ਮਿਲਣ ਲਈ ਐਬਟਸਫੋਰਡ ਦੇ ਸ਼ਹਿਰ ਕਨੋਲਾ ਵਿਖੇ ਉਨ੍ਹਾਂ ਦੇ ਘਰ ਜਾ ਰਹੇ ਹਨ। ਰਸਤੇ ਵਿੱਚ ਅਚਾਨਕ ਘਰ ਦੇ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ।

ਜਿਸ ਵਿੱਚ ਮੌਕੇ ’ਤੇ ਪਰਿਵਾਰ ਦੇ ਚਾਰ ਜੀਆਂ ਪਤਨੀ, ਬੇਟੀ ਅਤੇ ਸਾਲੀ ਦੀ ਮੌਤ ਹੋ ਗਈ l ਉਥੇ ਹੀ ਜਦੋਂ ਇਸ ਦੁਖਦਾਈ ਖਬਰ ਬਾਰੇ ਉਨਾਂ ਦੇ ਪਿੰਡ ਵਿੱਚ ਪਤਾ ਚੱਲਿਆ ਤਾਂ, ਪਿੰਡ ਵਿੱਚ ਸੋਗ ਦੀ ਲਹਿਰ ਹੈ ਤੇ ਪਿੰਡ ਵਾਸੀ ਇਸ ਪਰਿਵਾਰ ਦੇ ਹੋਰ ਜੀਆਂ, ਜਿਹੜੇ ਪੰਜਾਬ ਦੇ ਵਿੱਚ ਰਹਿ ਰਹੇ ਹਨ, ਉਹਨਾਂ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਉਹਨਾਂ ਦੇ ਘਰ ਪੁੱਜਦੇ ਪਏ ਹਨ।


ਤਾਜਾ ਜਾਣਕਾਰੀ
ਕੈਨੇਡਾ ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਮੰਦਭਾਗਾ ਭਾਣਾ , 4 ਜੀਆਂ ਦੀ ਹਾਦਸੇ ਚ ਹੋਈ ਦਰਦਨਾਕ ਮੌਤ
ByadminJuly 12, 2024Comments Off on ਕੈਨੇਡਾ ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਮੰਦਭਾਗਾ ਭਾਣਾ , 4 ਜੀਆਂ ਦੀ ਹਾਦਸੇ ਚ ਹੋਈ ਦਰਦਨਾਕ ਮੌਤ
Previous Postਪੰਜਾਬ : ਸਹੇਲੀ ਨੂੰ ਸੜਕ ਤੇ ਖੜੀ ਦੇਖ ਦਿੱਤੀ ਸੀ ਲਿਫਟ , ਪਰ ਕਿ ਪਤਾ ਸੀ ਅੱਗੇ ਉਡੀਕ ਰਹੀ ਮੌਤ
Next Post24 ਸਾਲਾਂ ਮੁੰਡੇ ਦੇ ਕੁੜੀ ਨਾਲ ਚਲ ਰਹੇ ਸਨ ਪ੍ਰੇਮ ਸਬੰਧ , ਪਰਿਵਾਰ ਨੇ ਉਤਾਰਿਆ ਮੌਤ ਦੇ ਘਾਟ