BREAKING NEWS
Search

ਕੈਪਟਨ ਅਤੇ ਅਰੂਸਾ ਆਲਮ ਦੇ ਬਾਰੇ ਚ ਚੰਨੀ ਸਰਕਾਰ ਦੇ ਵੱਡੇ ਮੰਤਰੀ ਨੇ ਕੀਤਾ ਵੱਡਾ ਖੁਲਾਸਾ ਕਹੀ ਇਹ ਗਲ੍ਹ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਵਿਧਾਨ ਸਭਾ ਦੀਆਂ ਚੋਣਾਂ ਵਾਸਤੇ ਆਪਣੇ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਉਹਨਾਂ ਦੀ ਪਾਰਟੀ ਦੀ ਜਿੱਤ ਪ੍ਰਾਪਤ ਹੋ ਸਕੇ। ਜਿੱਥੇ ਬਹੁਤ ਸਾਰੇ ਵਿਧਾਇਕਾਂ ਤੇ ਪਾਰਟੀ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਜਿਸ ਕਾਰਨ ਸਿਆਸੀ ਪਾਰਟੀਆਂ ਨੂੰ ਕਈ ਜਗਹਾ ਤੇ ਭਾਰੀ ਝਟਕੇ ਵੀ ਲੱਗ ਰਹੇ ਹਨ। ਉਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਕਈ ਤਰ੍ਹਾਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਜੋ ਕਿ ਹੈਰਾਨੀਜਨਕ ਹਨ।

ਕਾਂਗਰਸ ਪਾਰਟੀ ਵਿੱਚ ਜਿੱਥੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਕਾਟੋ ਕਲੇਸ਼ ਚੱਲਿਆ ਹੈ ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਜਿੱਥੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਆਪਣੀ ਵੱਖਰੀ ਪਾਰਟੀ ਨੂੰ ਹੋਂਦ ਵਿੱਚ ਲਿਆਏ ਜਾਣ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਹੁਣ ਕੈਪਟਨ ਅਮਰਿੰਦਰ ਸਿੰਘ ਅਤੇ ਅਰੂਸਾ ਆਲਮ ਦੇ ਬਾਰੇ ਚੰਨੀ ਸਰਕਾਰ ਦੇ ਵੱਡੇ ਮੰਤਰੀ ਵੱਲੋਂ ਇਕ ਵੱਡਾ ਖੁਲਾਸਾ ਕੀਤਾ ਗਿਆ ਜਿਥੇ ਉਨ੍ਹਾਂ ਵੱਲੋਂ ਇਹ ਗੱਲ ਆਖੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਰੂਸਾ ਆਲਮ ਦੇ ਸਬੰਧਾਂ ਨੂੰ ਲੈ ਕੇ ਜਨਤਕ ਟਿੱਪਣੀ ਕੀਤੀ ਗਈ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਤਿੱਖਾ ਵਾਰ ਕਰਦੇ ਹੋਏ ਆਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰ-ਬਾਰ ਦਿੱਲੀ ਜਾ ਕੇ ਕੇਂਦਰ ਸਰਕਾਰ ਕੋਲੋਂ ਆਪਣੀ ਕੰਮ ਕਰਵਾਏ ਜਾ ਰਹੇ ਹਨ।

ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਸੂਬੇ ਦੀ ਭਲਾਈ ਵੱਲ ਕੋਈ ਵੀ ਧਿਆਨ ਨਹੀਂ ਕੀਤਾ ਗਿਆ ਅਤੇ ਨਾ ਹੀ ਕੁੱਝ ਸੰਵਾਰਿਆ ਗਿਆ ਹੈ। ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਦੀ ਅਰੂਸਾ ਆਲਮ ਲਈ ਕੇਂਦਰ ਸਰਕਾਰ ਕੋਲੋਂ ਵੀਜ਼ਾ ਲੈਣ ਅਤੇ ਹੋਰ ਕੰਮ ਕਰਵਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੇ ਹੁੰਦਿਆਂ ਹੋਇਆਂ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੂਸਾ ਆਲਮ ਲਈ ਅਤੇ ਹੋਰ ਆਪਣੇ ਨਿੱਜੀ ਕੰਮ ਵੀ ਕਰਵਾਏ ਗਏ ਸਨ।



error: Content is protected !!