ਆਈ ਤਾਜ਼ਾ ਵੱਡੀ ਖਬਰ
ਖੇਤੀ ਕਨੂੰਨਾਂ ਨੂੰ ਲੈ ਕੇ ਜਿੱਥੇ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਉਪਰ ਵੀ 26 ਨਵੰਬਰ ਤੋਂ ਲਗਾਤਾਰ ਕਿਸਾਨਾਂ ਵੱਲੋਂ ਪੱਕੇ ਮੋਰਚੇ ਲਾਏ ਹੋਏ ਹਨ। ਕੇਂਦਰ ਸਰਕਾਰ ਵੱਲੋਂ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਉਥੇ ਹੀ ਕਿਸਾਨਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਜਦੋਂ ਤਕ ਇਨ੍ਹਾਂ ਨੂੰ ਸਿਰੇ ਤੋਂ ਖਾਰਜ ਨਹੀਂ ਕਰ ਦਿੱਤਾ ਜਾਂਦਾ, ਉਸ ਸਮੇਂ ਤੱਕ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗਾ। ਹੁਣ ਤੱਕ ਕਿਸਾਨ ਆਗੂ ਅਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਵਿਚਕਾਰ ਹੋਈਆਂ 11 ਦੌਰ ਦੀਆਂ ਬੈਠਕ ਬੇਸਿੱਟਾ ਰਹੀਆਂ ਹਨ।
ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਹੁਣ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਨੂੰ ਦਿੱਲੀ ਜਾ ਰਹੇ ਹਨ, ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਆਪ ਦਿੱਤੀ ਗਈ ਹੈ। ਅੱਜ ਇਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਉੱਥੇ ਉਨ੍ਹਾਂ ਵੱਲੋਂ ਖੇਤੀ ਕਨੂੰਨਾਂ ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਆਖਿਆ ਹੈ ਕਿ ਉਹ ਕਿਸਾਨਾਂ ਦੇ ਦਰਦ ਨੂੰ ਸਮਝਦੇ ਹਨ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ।
ਹੁਣ ਗੱਲਬਾਤ ਕਰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਸਾਢੇ ਚਾਰ ਸਾਲਾਂ ਦੌਰਾਨ ਕੀ ਕੁੱਝ ਕੰਮ ਕੀਤੇ ਗਏ ਹਨ, ਅਤੇ ਉਨ੍ਹਾਂ ਵੱਲੋਂ ਚੋਣਾਂ ਦੇ ਸਮੇਂ ਕੀਤੇ ਗਏ 92 ਫੀਸਦੀ ਵਾਅਦੇ ਨੂੰ ਪੂਰਾ ਵੀ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਦੱਸਿਆ ਹੈ ਕਿ ਕਿਸਾਨਾਂ ਦੇ ਮਸਲੇ ਦਾ ਹੱਲ ਜਲਦੀ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਉਹ ਸਾਢੇ ਨੌਂ ਸਾਲ ਤੱਕ ਹੋਮ ਮਨਿਸਟਰ ਰਹੇ ਹਨ। 10 ਸਾਲ ਪੰਜਾਬ ਦੇ ਐਗਰੀਕਲਚਰ ਮਨਿਸਟਰ ਰਹੇ ਹਨ। ਇਸ ਲਈ ਉਹ ਕਿਸਾਨਾਂ ਦੇ ਦਰਦ ਨੂੰ ਬਿਹਤਰ ਢੰਗ ਨਾਲ ਜਾਣਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਕਿਸਾਨੀ ਸੰਘਰਸ਼ ਦੌਰਾਨ ਜਿੱਥੇ 400 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਵੱਲੋਂ ਇਸ ਕਿਸਾਨੀ ਦੇ ਮੁੱਦੇ ਨੂੰ ਲੈ ਕੇ ਕਈ ਵਾਰ ਕੇਂਦਰ ਸਰਕਾਰ ਨਾਲ ਗੱਲ ਬਾਤ ਕੀਤੀ ਜਾ ਚੁੱਕੀ ਹੈ। ਇਸ ਮਸਲੇ ਨੂੰ ਹੱਲ ਕਰਨ ਲਈ ਹੀ ਉਹ ਕੱਲ ਫਿਰ ਤੋਂ ਦਿੱਲੀ ਜਾ ਰਹੇ ਹਨ ਜਿਥੇ ਉਨ੍ਹਾਂ ਵੱਲੋਂ ਹੋਮ ਮਨਿਸਟਰ ਨਾਲ ਗੱਲ ਕੀਤੀ ਜਾਵੇਗੀ। ਪਹਿਲਾਂ ਵੀ ਉਨ੍ਹਾਂ ਵੱਲੋਂ ਦੋ ਤਿੰਨ ਬਾਰ ਗੱਲ ਕੀਤੀ ਜਾ ਚੁੱਕੀ ਹੈ। ਕੱਲ ਉਨ੍ਹਾਂ ਦੇ ਨਾਲ ਗੱਲਬਾਤ ਕਰਦੇ ਸਮੇਂ 25 ਲੋਕ ਹੋਰ ਵੀ ਮੌਜੂਦ ਹੋਣਗੇ।
Home ਤਾਜਾ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਕਰਨ ਜਾ ਰਹੇ ਕੱਲ੍ਹ ਦਿੱਲੀ ਚ ਇਹ ਕੰਮ ਹੁਣੇ ਹੁਣੇ ਖੁਦ ਦੱਸੀ ਇਹ ਤਾਜਾ ਵੱਡੀ ਖਬਰ
ਤਾਜਾ ਜਾਣਕਾਰੀ