BREAKING NEWS
Search

ਕੈਪਟਨ ਨੇ ਕੁਨੈਕਸ਼ਨ ਕੱਟਣ ਦੇ ਦਿੱਤੇ ਹੁਕਮ ਇਹਨਾਂ ਮੋਟਰਾਂ ਦੇ -ਪਾਈਆਂ ਕਈਆਂ ਨੂੰ ਭਾਜੜਾਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਾਰਮ ਹਾਊਸ ਜਾਂ ਵਿਕਾਸ ਕਾਲੋਨੀਆਂ ਦੀ ਵਰਤੋਂ ਲਈ ਐਕਵਾਇਰ ਕੀਤੇ ਖੇਤੀ ਪਲਾਟਾਂ ’ਤੇ ਸਥਿਤ ਟਿਊਬਵੈੱਲਾਂ ਦੇ ਕੁਨੈਕਸ਼ਨ ਕੱਟਣ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਜਲ ਵਸੀਲਿਆਂ ਬਾਰੇ ਵਿਭਾਗ ਦੇ ਸਕੱਤਰ ਨੂੰ ਅਜਿਹਿਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਉਪਰ ਸਥਿਤ ਟਿਊਬਵੈੱਲ ਕੁਨੈਕਸ਼ਨਾਂ ਦੀ ਸੂਚੀ ਤਿਆਰ ਕਰਨ ਲਈ ਆਖਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਖੇਤੀਬਾੜੀ ਜ਼ਮੀਨ ਜੋ ਖੇਤੀ ਲਈ ਨਹੀਂ ਵਰਤੀ ਜਾ ਰਹੀ ਅਤੇ ਇਸ ਨੂੰ ਫਾਰਮ ਹਾਊਸ ਦੀ ਉਸਾਰੀ ਜਾਂ ਡਿਵੈਲਪਰਾਂ ਵੱਲੋਂ ਕਾਲੋਨੀਆਂ ਬਣਾਉਣ ਲਈ ਐਕਵਾਇਰ ਕੀਤਾ ਗਿਆ ਹੈ, ਵਿਚ ਟਿਊਬਵੈੱਲ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਟਿਊਬਵੈੱਲ ਲਗਾਤਾਰ ਚਲਾਉਣ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਡਿੱਗੇਗਾ ਜਦਕਿ ਸੂਬੇ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜਲ ਵਸੀਲਿਆਂ ਬਾਰੇ ਵਿਭਾਗ ਨੂੰ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਲਈ ਤੁਰਤ ਕਦਮ ਚੁੱਕਣ ਦੇ ਹੁਕਮ ਦਿੱਤੇ।



error: Content is protected !!