ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕੈਪਟਨ ਸਰਕਾਰ ਨੇ ਆਮ ਲੋਕਾਂ ਨੂੰ ਨਵੇਂ ਸਾਲ ਦਾ ਪਹਿਲਾ ਝਟਕਾ ਦੇਣ ਦਾ ਫੈਸਲਾ ਲਿਆ ਹੈ। ਸਰਕਾਰ ਨੇ ਚੁੱਪ ਚੁਪੀਤੇ ਸੇਵਾ ਕੇਂਦਰਾਂ ਦੀ ‘ਸੇਵਾ ਫੀਸ’ ਵਧਾ ਦਿੱਤੀ ਹੈ ਜਿਸ ਨਾਲ ਪੰਜਾਬ ਦੇ ਲੋਕਾਂ ’ਤੇ ਨਵਾਂ ਬੋਝ ਪਵੇਗਾ। ਪੰਜਾਬ ਸਰਕਾਰ ਨੇ ਸੇਵਾ ਫੀਸ ਦੇ ਨਵੇਂ ਵਾਧੇ ਨੂੰ ਨਵੇਂ ਵਰ੍ਹੇ ਤੋਂ ਲਾਗੂ ਕੀਤਾ ਹੈ। ਅਸਲਾ ਲਾਇਸੈਂਸਾਂ ਦੀ ਸੇਵਾ ਫੀਸ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
ਪ੍ਰਾਪਤ ਵੇਰਵਿਆਂ ਅਨੁਸਾਰ ਨਵਾਂ ਅਸਲਾ ਲਾਇਸੈਂਸ ਦੀ ਪਹਿਲਾਂ ਜੋ 2000 ਹਜ਼ਾਰ ਰੁਪਏ ਸੇਵਾ ਫੀਸ ਸੀ, ਉਹ ਵਧਾ ਕੇ ਚਾਰ ਹਜ਼ਾਰ ਰੁਪਏ ਕਰ ਦਿੱਤੀ ਗਈ ਹੈ ਜਦਕਿ ਸਰਕਾਰੀ ਫੀਸ 1000 ਰੁਪਏ ਵੱਖਰੀ ਹੈ। ਅਸਲਾ ਲਾਇਸੈਂਸ ਰੀਨਿਊ ਕਰਾਉਣ ਲਈ ਐੱਨਪੀ ਬੋਰ ਰਿਵਾਲਵਰ/ਪਿਸਟਲ ਦੀ ਸੇਵਾ ਫੀਸ 400 ਤੋਂ ਵਧਾ ਵਧਾ ਕੇ 1000 ਰੁਪਏ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਜ਼ਮੀਨ ਦੀ ਨਿਸ਼ਾਨਦੇਹੀ ਦੀ ਦਰਖਾਸਤ ਫੀਸ 155 ਰੁਪਏ ਤੋਂ ਵਧਾ ਕੇ 300 ਰੁਪਏ ਤੇ ਜਨਮ/ਮੌਤ ਸਰਟੀਫਿਕੇਟ ਦੀ ਫੀਸ 35 ਰੁਪਏ ਤੋਂ ਵਧਾ ਕੇ 50 ਰੁਪਏ ਕਰ ਦਿੱਤੀ ਗਈ ਹੈ। ਰਜਿਸਟਰਡ ਦਸਤਾਵੇਜ਼ਾਂ ਦੀ ਤਸਦੀਕਸ਼ੁਦਾ ਕਾਪੀ ਲੈਣ ਦੀ ਫੀਸ 30 ਰੁਪਏ ਤੋਂ ਵਧਾ ਕੇ ਹੁਣ 150 ਰੁਪਏ,ਕਾਊਂਟਰ ਸਾਈਨ ਕਰਨ ਦੀ ਫੀਸ 200 ਰੁਪਏ ਤੋਂ ਵਧਾ ਕੇ 300 ਰੁਪਏ,
ਹਲਫ਼ੀਆ ਬਿਆਨ ਤਸਦੀਕ ਕਰਨ ਦੀ ਫੀਸ 30 ਰੁਪਏ ਤੋਂ ਵਧਾ ਕੇ 60 ਰੁਪਏ, ਕੌਮੀਅਤ ਸਰਟੀਫਿਕੇਟ ਦੀ ਫੀਸ 1500 ਤੋਂ ਵਧਾ ਕੇ 2000 ਰੁਪਏ, ਮੇਲੇ/ਪ੍ਰਦਰਸ਼ਨੀਆਂ/ਖੇਡਾਂ ਕਰਾਉਣ ਲਈ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਲੈਣ ਲਈ ਫੀਸ 500 ਰੁਪਏ ਤੋਂ ਵਧਾ ਕੇ 1000 ਰੁਪਏ, ਲਾਊਡ ਸਪੀਕਰ ਦੀ ਪ੍ਰਵਾਨਗੀ ਲਈ ਸੇਵਾ ਫੀਸ 100 ਰੁਪਏ ਤੋਂ ਵਧਾ ਕੇ 200 ਰੁਪਏ ਕੀਤੀ ਗਈ ਹੈ।
ਸਿਹਤ ਮਹਿਕਮੇ ਦੀ ਐੱਮਐੱਲਆਰ (ਮੈਡੀਕੋ ਲੀਗਲ ਰਿਪੋਰਟ) ਦੀ ਫੀਸ 50 ਰੁਪਏ ਤੋਂ ਵਧਾ ਕੇ 200 ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਹੋਰਨਾਂ ਸੇਵਾਵਾਂ ਦੀ ਸੇਵਾ ਫੀਸ ਵਿੱਚ ਵਾਧਾ ਕੀਤਾ ਹੈ।ਜਿਸ ਨਾਲ ਆਮ ਲੋਕਾਂ ਤੇ ਪੰਜਾਬ ਸਰਕਾਰ ਨੇ ਹੋਰ ਬੋਝ ਪਾ ਦਿੱਤਾ ਹੈ। ਦਸ ਦੇਈਏ ਕਿ ਇਸ ਫੈਸਲੇ ਤੋਂ ਬਾਅਦ ਲੋਕਾਂ ਵਲੋਂ ਸਰਕਾਰ ਖਿਲਾਫ਼ ਗੁੱਸਾ ਵੀ ਜ਼ਾਹਿਰ ਕੀਤਾ ਜਾ ਰਿਹਾ ਹੈ।
ਤਾਜਾ ਜਾਣਕਾਰੀ