BREAKING NEWS
Search

‘ਕੋਰੋਨਾ’ ਦਾ ਪੰਜਾਬ ਨੂੰ ਵੱਡਾ ਝਟਕਾ- ਇਸ ਜਗ੍ਹਾ ਮਿਲੇ ਇਕੱਠੇ 15 ਕੇਸ ਪਾਜ਼ੇਟਿਵ ਮਚੀ ਹਾਹਾਕਾਰ

ਹੁਣੇ ਆਈ ਤਾਜਾ ਵੱਡੀ ਖਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹੇ ਪਟਿਆਲਾ ਨੂੰ ਬੁੱਧਵਾਰ ਨੂੰ ਉਦੋਂ ਵੱਡਾ ਝਟਕਾ ਲੱਗਾ, ਜਦੋਂ ਰਾਜਪੁਰਾ ‘ਚ ਬੀਤੇ ਦਿਨ ਲਏ ਗਏ 70 ‘ਚੋਂ 15 ਸੈਂਪਲਾਂ ਦੀ ਰਿਪੋਰਟ ਪਾਜ਼ੇਟਿਵ ਆ ਗਈ। ਇਸ ਨਾਲ ਪਟਿਆਲਾ ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 46 ਹੋ ਗਈ ਹੈ, ਜਦੋਂ ਕਿ 15 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਇਕੱਲੇ ਰਾਜਪੁਰਾ ‘ਚ ਹੀ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 27 ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਤੱਕ ਸਿਰਫ ਇਕ ਮਰੀਜ਼ ਹੀ ਤੰਦਰੁਸਤ ਹੋ ਕੇ ਆਪਣੇ ਘਰ ਨੂੰ ਪਰਤਿਆ ਹੈ।

ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨ ਰਾਜਪੁਰਾ ‘ਚ 70 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ‘ਚੋਂ 15 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਸ਼ਿਫਟ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਪਟਿਆਲਾ ਸ਼ਹਿਰ ‘ਚ ਸਫਾਬਾਦੀ ਗੇਟ ‘ਤੇ ਕਿਤਾਬਾਂ ਵਾਲੇ ਬਾਜ਼ਾਰ ਇਲਾਕੇ ‘ਚੋਂ 49 ਹੋਰ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਪਟਿਆਲਾ ‘ਚ ਸਾਰੀ ਆਬਾਦੀ ਦੀ ਸਕਰੀਨਿੰਗ ਦਾ 99 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ, ਜਦੋਂ ਕਿ ਰਾਜਪੁਰਾ ‘ਚ 60 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!