BREAKING NEWS
Search

ਕੋਰੋਨਾ ਦਾ ਵਧਦਾ ਕਹਿਰ ਦੇਖ ਕੇਂਦਰ ਸਰਕਾਰ ਨੇ ਕੀਤਾ ਇਹ ਨਵਾਂ ਕੰਮ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਸਭ ਤੋਂ ਜ਼ਿਆਦਾ ਪ੍ਰਭਾਵਿਤ ਕੀਤਾ ਹੈ। ਉੱਥੇ ਹੀ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਤਾਲਾਬੰਦੀ ਕੀਤੀ ਜਾ ਰਹੀ ਹੈ। ਭਾਰਤ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਪਿਛਲੇ ਕੁਝ ਮਹੀਨਿਆਂ ਤੋਂ ਤੇਜ਼ੀ ਨਾਲ ਵਧ ਰਹੀ ਹੈ। ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ,ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਨਵੀਂ ਦਿੱਲੀ ਵਿੱਚ ਵੀ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਤਾਲਾ ਬੰਦੀ ਕਰਨ ਦਾ ਆਦੇਸ਼ ਲਾਗੂ ਕੀਤਾ ਗਿਆ ਹੈ।

ਕਰੋਨਾ ਦਾ ਕਹਿਰ ਵਧਦਾ ਦੇਖ ਕੇ ਕੇਂਦਰ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਨਵੀਂ ਦਿੱਲੀ ਵਿੱਚ ਵੀ ਵਧ ਰਹੇ ਕਰੋਨਾ ਕੇਸ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਜਿਸ ਕਾਰਨ ਸਰਕਾਰ ਵੱਲੋਂ ਲੋਕਾਂ ਨੂੰ ਪਹਿਲਾਂ ਦੇ ਮੁਕਾਬਲੇ ਵਧੇਰੇ ਚੌਕਸੀ ਵਰਤਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਜਿੱਥੇ ਸਭ ਲੋਕਾਂ ਨੂੰ ਘਰ ਅੰਦਰ ਰਹਿਣ ਦੀ ਅਪੀਲ ਕੀਤੀ ਗਈ ਹੈ ਉਥੇ ਹੀ ਘਰ ਦੀ ਜ਼ਰੂਰਤ ਦੀਆਂ ਚੀਜ਼ਾਂ ਲੈਣ ਵਾਸਤੇ ਇਕ ਪਰਿਵਾਰਕ ਮੈਂਬਰ ਨੂੰ ਘਰ ਤੋਂ ਬਾਹਰ ਜਾਣਾ ਹੀ ਪੈਂਦਾ ਹੈ।

ਉੱਥੇ ਹੀ ਕਰੋਨਾ ਦੇ ਡਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ। ਇਸ ਲਈ ਲੋਕਾਂ ਨੂੰ ਰਾਸ਼ਨ ਮੁਹਈਆ ਕਰਵਾਉਣ ਲਈ ਸਰਕਾਰ ਵੱਲੋਂ ਇੱਕ ਰਾਸ਼ਨ ਐਪ ਸ਼ੁਰੂ ਕੀਤਾ ਗਿਆ ਹੈ। ਇਸ ਸ਼ੁਰੂ ਕੀਤੇ ਮੇਰਾ ਰਾਸ਼ਨ ਐਪ ਵਿੱਚ ਦੁਕਾਨਦਾਰ ਦੀ ਪੂਰੀ ਜਾਣਕਾਰੀ ਮਿਲੇਗੀ। ਉਥੇ ਹੀ ਰਾਸ਼ਨ ਕਿੰਨਾ ਤੇ ਕਦੋਂ ਆਵੇਗਾ ਉਸ ਬਾਰੇ ਵੀ ਜਾਣਕਾਰੀ ਪ੍ਰਾਪਤ ਹੋਵੇਗੀ। ਇਹ ਅਜੇ ਹਿੰਦੀ ਅਤੇ ਅੰਗਰੇਜ਼ੀ ਵਿਚ ਹੀ ਸ਼ੁਰੂ ਕੀਤਾ ਗਿਆ ਹੈ ਇਸ ਨੂੰ 14 ਭਾਸ਼ਾਵਾਂ ਵਿੱਚ ਜਲਦ ਸ਼ੁਰੂ ਕੀਤਾ ਜਾਵੇਗਾ।

ਪਿਛਲੇ ਲੈਣ-ਦੇਣ ਦੇ ਬਾਰੇ ਵਿੱਚ ਵੀ ਇਸ ਐਪ ਤੋਂ ਪਤਾ ਲੱਗ ਸਕਦਾ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਦੇਸ਼ ਦੇ ਨਾਗਰਿਕਾਂ ਨੂੰ ਰਾਸ਼ਨ ਖਰੀਦਣ ਲਈ ਬਾਹਰ ਨਹੀਂ ਜਾਣਾ ਪਵੇਗਾ। ਕਰੋਨਾ ਦੇ ਦੌਰ ਵਿੱਚ ਪਰਵਾਸੀ ਕਾਮਿਆਂ ਨੂੰ ਵੀ ਰਾਸ਼ਨ ਲੈਣ ਵਿੱਚ ਭਾਰੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਜਿਨ੍ਹਾਂ ਨੂੰ ਦੇਖਦੇ ਹੋਏ ਮੋਦੀ ਸਰਕਾਰ ਵੱਲੋਂ ਵਨ ਨੈਸ਼ਨ ਵਨ ਰਾਸ਼ਨ ਕਾਰਡ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦੇ ਜ਼ਰੀਏ ਘਰ ਤੋਂ ਹੀ ਰਾਸ਼ਨ ਵਾਸਤੇ ਆਰਡਰ ਕੀਤਾ ਜਾ ਸਕੇਗਾ।error: Content is protected !!