ਆਈ ਤਾਜਾ ਵੱਡੀ ਖਬਰ
ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਵਿਚ ਭਾਰੀ ਤ-ਬਾ-ਹੀ ਮਚਾਈ ਹੈ, ਉਥੇ ਹੀ ਲੋਕਾਂ ਦੇ ਦਿਲ-ਦਿਮਾਗ ਤੇ ਇਸ ਕਰੋਨਾ ਨੇ ਡਰ ਪੈਦਾ ਕੀਤਾ ਹੋਇਆ ਹੈ। ਇਸ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੀ ਚ-ਪੇ-ਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਚੀਨ ਤੋਂ ਸੁਰੂ ਹੋਈ ਇਸ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਵਿੱਚ ਮੁੜ ਤੋਂ ਤਾਲਾਬੰਦੀ ਕਰਨ ਲਈ ਮਜਬੂਰ ਕਰ ਦਿੱਤਾ ਹੈ। ਜਿੱਥੇ ਇਸ ਕਰੋਨਾ ਦੀ ਮਾਰ ਹੇਠ ਅਮਰੀਕਾ ਆਇਆ ਹੈ ਉਥੇ ਹੀ ਭਾਰਤ ਦੇ ਵਿੱਚ ਵੀ ਇਸ ਕਰੋਨਾ ਨੇ ਭਾਰੀ ਤ-ਬਾ-ਹੀ ਮਚਾਈ ਹੈ।
ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦਾ ਟੀਕਾਕਰਣ ਸ਼ੁਰੂ ਹੋ ਚੁੱਕਾ ਹੈ। ਇਸ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿੱਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ। ਕਰੋਨਾ ਵੈਕਸੀਨ ਲਗਵਾਉਣ ਵਾਲਿਆਂ ਲਈ ਇਸ ਰੈਸਟੋਰੈਂਟ ਨੇ ਕਰਤਾ ਅਜਿਹਾ ਐਲਾਨ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਦੇਸ਼ ਅੰਦਰ ਲੋਕਾਂ ਨੂੰ ਕਰੋਨਾ ਟੀਕਾਕਰਨ ਲਈ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਤਾਂ ਜੋ ਦੇਸ਼ ਅੰਦਰ ਕਰੋਨਾ ਦਾ ਖਾਤਮਾ ਕੀਤਾ ਜਾ ਸਕੇ। ਉਥੇ ਹੀ ਕੁਝ ਲੋਕਾਂ ਵੱਲੋਂ ਆਪਣੇ ਬਿਜ਼ਨਸ ਦੇ ਜਰੀਏ ਕਰੋਨਾ ਟੀਕਾ ਕਰਨ ਲਈ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਜਿੱਥੇ ਕੁਝ ਦਿਨ ਪਹਿਲਾਂ ਹੀ ਗੁਜਰਾਤ ਦੇ ਵਿੱਚ ਸੋਨੇ ਦੇ ਗਹਿਣੇ ਤੋਹਫ਼ੇ ਦੇ ਰੂਪ ਵਿੱਚ ਦਿੱਤੇ ਗਏ ਸਨ, ਤਾਂ ਜੋ ਲੋਕ ਕਰੋਨਾ ਦਾ ਟੀਕਾਕਰਨ ਕਰਵਾ ਰਹੇ ਸਨ। ਉਥੇ ਹੀ ਹੁਣ ਗੁਰੂਗ੍ਰਾਮ ਦੇ ਇਕ ਰੈਸਟੋਰੈਂਟ ਵਿੱਚ ਕਰੋਨਾ ਦਾ ਟੀਕਾਕਰਨ ਕਰਵਾਉਣ ਵਾਲੇ ਲੋਕਾਂ ਲਈ ਸ਼ਾਨਦਾਰ ਆਫਰ ਦਿੱਤੀ ਗਈ ਹੈ। ਇੰਡੀਅਨ ਗ੍ਰਿਲ ਰੂਮ ਨਾਮ ਦੇ ਇਕ ਰੈਸਟੋਰੈਂਟ ਵੱਲੋਂ ਲੋਕਾਂ ਨੂੰ ਕਰੋਨਾ ਪ੍ਰਤੀ ਜਾਗਰੂਕ ਕਰਨ ਲਈ ਮੁਫ਼ਤ ਵਿੱਚ ਬੀਅਰ ਦਿਤੀ ਜਾ ਰਹੀ ਹੈ।
ਰੈਸਟੋਰੈਂਟ ਦਾ ਕਹਿਣਾ ਹੈ ਕਿ ਰੈਸਟੋਰੈਂਟ ਵਿਚ ਆਉਣ ਵਾਲੇ ਲੋਕਾਂ ਨੂੰ ਆਪਣਾ ਕਰੋਨਾ ਟੀਕਾ ਕਰਨ ਵਾਲਾ ਕਾਰਡ ਦਿਖਾਣਾ ਪਵੇਗਾ ਜਿਸ ਉਪਰ ਉਨ੍ਹਾਂ ਨੂੰ ਮੁਫ਼ਤ ਵਿਚ ਬੀਅਰ ਦਿੱਤੀ ਜਾਵੇਗੀ। ਕਰੋਨਾ ਦਾ ਟੀਕਾ ਕਰਵਾਉਣ ਵਾਲਿਆਂ ਨੂੰ ਇਹ ਆਫਰ 5 ਅਪ੍ਰੈਲ ਤੋਂ ਸ਼ੁਰੂ ਕੀਤਾ ਗਿਆ ਹੈ। ਉਥੇ ਹੀ ਗੁਜਰਾਤ ਦੇ ਰਾਜਕੋਟ ਵਿੱਚ ਹੁਣ ਇਕ ਸੰਸਥਾ ਵੱਲੋਂ ਸਵੇਰ ਦਾ ਖਾਣਾ, ਦੁਪਹਿਰ ਅਤੇ ਰਾਤ ਦੇ ਖਾਣੇ ਦੀ ਪੇਸ਼ਕਸ਼ ਕੀਤੀ ਗਈ ਹੈ। ਟੀਕਾਕਰਨ ਲਈ ਪੇਸ਼ ਕੀਤੀਆਂ ਜਾਣ ਵਾਲੀਆਂ ਅਜਿਹੀਆਂ ਪੇਸ਼ਕਸ਼ਾਂ ਦੀ ਸਭ ਪਾਸੇ ਚਰਚਾ ਹੋ ਰਹੀ ਹੈ।
Home ਤਾਜਾ ਜਾਣਕਾਰੀ ਕੋਰੋਨਾ ਵੈਕਸੀਨ ਲਗਵਾਉਣ ਵਾਲਿਆਂ ਲਈ ਇਸ ਰੈਸਟੋਰੈਂਟ ਨੇ ਕਰਤਾ ਅਜਿਹਾ ਐਲਾਨ ਸਾਰੇ ਪਾਸੇ ਹੋ ਗਈ ਚਰਚਾ
ਤਾਜਾ ਜਾਣਕਾਰੀ