BREAKING NEWS
Search

ਕੋਰੋਨਾ ਸੰਕਟ ਨੂੰ ਦੇਖਦੇ ਹੋਏ ਹੁਣੇ ਹੁਣੇ ਕੇਂਦਰ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਮਾਰਚ ਤੋਂ ਹੀ ਕਰੋਨਾ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਪਿਛਲੇ ਸਾਲ ਮਾਰਚ ਵਿਚ ਕੀਤੀ ਗਈ ਤਾਲਾਬੰਦੀ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਛੁੱਟ ਜਾਣ ਕਾਰਨ ਲੋਕ ਆਰਥਿਕ ਮੰਦੀ ਕਾਰਨ ਮਾਨਸਿਕ ਤਣਾਅ ਦਾ ਵੀ ਸ਼ਿਕਾਰ ਹੋ ਰਹੇ ਹਨ। ਅਜਿਹੇ ਹਲਾਤਾਂ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਬਹੁਤ ਮੁਸ਼ਕਿਲ ਨਾਲ ਸਾਰੀ ਦੁਨੀਆਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਕਰੋਨਾ ਦੀ ਅਗਲੀ ਲਹਿਰ ਪਿਛਲੇ ਕੁਝ ਮਹੀਨਿਆਂ ਤੋਂ ਫਿਰ ਸਭ ਸੂਬਿਆ ਉਪਰ ਹਾਵੀ ਹੁੰਦੀ ਨਜ਼ਰ ਆ ਰਹੀ ਹੈ।

ਕਰੋਨਾ ਸੰਕਟ ਨੂੰ ਦੇਖਦੇ ਹੋਏ ਹੁਣ ਕੇਂਦਰ ਸਰਕਾਰ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਇਹ ਆਦੇਸ਼ ਦਿੱਤਾ ਗਿਆ ਹੈ ਕਿ ਉਹ ਆਪਣੇ ਸੂਬਿਆਂ ਦੀ ਸਥਿਤੀ ਨੂੰ ਦੇਖਦੇ ਹੋਏ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਜਾਰੀ ਕਰ ਸਕਦੇ ਹਨ। ਲੋਕਾਂ ਦੇ ਆਰਥਿਕ ਪੱਧਰ ਨੂੰ ਦੇਖਦੇ ਹੋਏ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਰੋਨਾ ਕਾਰਨ ਪ੍ਰਭਾਵਿਤ ਹੋਣ ਵਾਲੇ ਪਰਿਵਾਰਾਂ ਨੂੰ ਗ਼ਰੀਬ ਕਲਿਆਣ ਯੋਜਨਾ ਦੇ ਤਹਿਤ ਅਗਲੇ ਦੋ ਮਈ ਤੇ ਜੂਨ ਦੇ ਮਹੀਨਿਆਂ ਲਈ ਪ੍ਰਤੀ ਵਿਅਕਤੀ 5 ਕਿਲੋ ਰਾਸ਼ਨ ਦੇਣ ਦਾ ਐਲਾਨ ਕੀਤਾ ਗਿਆ ਹੈ।

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਯੋਜਨਾ ਦਾ ਫਾਇਦਾ 80 ਕਰੋੜ ਲੋਕਾਂ ਨੂੰ ਹੋਵੇਗਾ। ਕਿਉਂਕਿ ਕਰੋਨਾ ਕਰਨ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਬਹੁਤ ਸਾਰੇ ਰੋਜ਼ਗਾਰ ਪ੍ਰਭਾਵਿਤ ਹੋਏ ਹਨ। ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਨੂੰ ਪੋਸ਼ਣ ਭਰਪੂਰ ਖਾਣਾ ਨਹੀਂ ਮਿਲ ਰਿਹਾ। ਸਰਕਾਰ ਦੀ ਇਸ ਯੋਜਨਾ ਨਾਲ 26 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ 80 ਕਰੋੜ ਲੋਕਾਂ ਨੂੰ ਫਾਇਦਾ ਦਿੱਤਾ ਜਾਵੇਗਾ।

ਕਿਉਂਕਿ ਕੋਰੋਨਾ ਕਾਰਨ ਬਹੁਤ ਸਾਰੇ ਸੂਬਿਆਂ ਵਿੱਚ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਕਈ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਹੋਣ ਦੇ ਵੀ ਮਾਮਲੇ ਸਾਹਮਣੇ ਆ ਰਹੇ ਹਨ। ਸਰਕਾਰ ਵੱਲੋਂ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਉਣ ਦੇ ਵੀ ਆਦੇਸ਼ ਲਾਗੂ ਕੀਤੇ ਗਏ ਹਨ।



error: Content is protected !!