BREAKING NEWS
Search

ਕੋਰੋਨਾ ਸੰਕਟ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 11 ਅਪ੍ਰੈਲ ਤੋਂ 14 ਅਪ੍ਰੈਲ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਸਾਰੇ ਸੂਬਿਆਂ ਵਿੱਚੋਂ ਮਹਾਰਾਸ਼ਟਰ ਸੂਬਾ ਵਧੇਰੇ ਪ੍ਰਭਾਵਿਤ ਹੋਇਆ ਹੈ। ਜਿੱਥੇ ਪਹਿਲਾਂ ਵੀ ਕਈ ਇਲਾਕਿਆਂ ਵਿਚ ਰਾਤ ਦਾ ਕਰਫਿਊ ਅਤੇ ਹੋਰ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਸਨ। ਉੱਥੇ ਹੀ ਹੁਣ ਸ਼ੁੱਕਰਵਾਰ ਤੋਂ ਜਾਰੀ ਹੋਇਆ ਕਰਫਿਊ ਸੋਮਵਾਰ ਤਕ ਲਾਗੂ ਰਹੇਗਾ।

ਜਿੱਥੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਭ ਕੁਝ ਬੰਦ ਕੀਤਾ ਗਿਆ ਹੈ। ਤਾਂ ਜੋ ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਿਆ ਜਾ ਸਕੇ। 8 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਗੱਲ ਬਾਤ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 11 ਅਪਰੈਲ ਤੋਂ 14 ਅਪ੍ਰੈਲ ਤੱਕ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅਹਿਮ ਬੈਠਕ ਕਰਦੇ ਹੋਏ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹੋਏ,

ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਟੈਸਟ ਅਤੇ ਟੀਕਾਕਰਨ ਸਮਰੱਥਾ ਤੇਜ਼ ਕਰਨ ਦਾ ਆਦੇਸ਼ ਦਿੱਤਾ ਗਿਆ ਹੈ, ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ 11 ਅਪਰੈਲ ਨੂੰ ਜਯੋਤੀਬਾ ਫੁਲੇ ਜੀ ਦਾ ਜਨਮ ਦਿਨ ਹੈ, ਇਸੇ ਤਰ੍ਹਾਂ 14 ਅਪ੍ਰੈਲ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਹੈ। ਇਸ ਲਈ 11 ਅਪ੍ਰੈਲ ਤੋਂ 14 ਅਪ੍ਰੈਲ ਤੱਕ ਟੀਕਾ ਉਤਸਵ ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਾਰ ਕਰੋਨਾ ਦੀ ਅਗਲੀ ਲਹਿਰ ਵਧੇਰੇ ਤੇਜ਼ ਹੈ। ਜੋ ਪੂਰੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ।

ਪ੍ਰਧਾਨ ਮੰਤਰੀ ਵੱਲੋਂ ਜਿੱਥੇ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਸਥਿਤੀ ਨਾਲ ਨਜਿੱਠਣ ਲਈ ਸਲਾਹ ਮਸ਼ਵਰਾ ਕੀਤਾ ਗਿਆ, ਉੱਥੇ ਹੀ ਉਨ੍ਹਾਂ ਇਸ਼ਾਰਿਆਂ ਵਿੱਚ ਹੀ ਲਾਕ ਡਾਊਨ ਦੇ ਖ-ਦ-ਸ਼ੇ ਨੂੰ ਵੀ ਖਾ-ਰ-ਜ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਸਮੇਂ ਮਹਾਰਾਸ਼ਟਰ ਮੱਧ ਪ੍ਰਦੇਸ਼ ਤੇ ਗੁਜਰਾਤ ਸਮੇਤ ਕਈ ਹੋਰ ਸੂਬੇ ਕਰੋਨਾ ਦੇ ਵਧੇਰੇ ਪ੍ਰਭਾਵ ਵਿੱਚ ਹਨ। ਇਸ ਲਈ ਲੋਕਾਂ ਦਾ ਵੱਧ ਤੋਂ ਵੱਧ ਕਰੋਨਾ ਟੈਸਟ ਕਰਕੇ ਕਰੋਨਾ ਟੀਕਾਕਰਨ ਕੀਤਾ ਜਾਵੇ।



error: Content is protected !!