ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸਵਾਈਨ ਫਲੂ ਨੇ ਲਈ ਇੱਕ ਹੋਰ ਔਰਤ ਦੀ ਜਾਨ, ਖੁਸ਼ੀਆਂ ਬਦਲੀਆਂ ਮਾਤਮ ‘ਚ, ਪੁੱਤ ਨੇ ਕੱਲ੍ਹ ਚੜਨਾ ਸੀ ਘੋੜੀ,ਬਟਾਲਾ: ਸੂਬੇ ‘ਚ ਲਗਾਤਾਰ ਸਵਾਈਨ ਫਲੂ ਦਾ ਕਹਿਰ ਵਧਦਾ ਜਾ ਰਿਹਾ ਹੈ।ਜਿਸ ਕਾਰਨ ਸੂਬੇ ‘ਚ ਕਈ ਮਾਮਲੇ ਸਾਹਮਣੇ ਆ ਰਹੇ ਹਨ। ਇਸ ਬਿਮਾਰੀ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਬਟਾਲਾ ਦੇ ਮਹੱਲਾ ਸਿੰਬਲ ਚੌਕ ਤੋਂ ਸਾਹਮਣੇ ਆਇਆ ਹੈ, ਜਿਥੇ ਸਵਾਈਨ ਫਲੂ ਕਾਰਨ ਇੱਕ ਅੋਰਤ ਦੀ ਮੌਤ ਹੋ ਗਈ।
ਮ੍ਰਿਤਕਾ ਦੀ ਪਹਿਚਾਣ ਜਸਵਿੰਦਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੀ ਸੀ। ਜਿਸ ਕਾਰਨ ਉਸ ਨੂੰ ਇਲਾਜ਼ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ‘ਚ ਬਿਰਤੀ ਕਰਵਾਇਆ ਗਿਆ, ਜਿਥੇ ਇਲਾਜ਼ ਅਧੀਨ ਔਰਤ ਨੇ ਦਮ ਤੋੜ ਦਿੱਤਾ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਦੇ ਲੜਕੇ ਦਾ ਕੱਲ ਵਿਆਹ ਹੋਣਾ ਸੀ। ਡਾਕਟਰਾਂ ਦੀ ਨਿਗਰਾਨੀ ‘ਚ ਮ੍ਰਿਤਕ ਔਰਤ ਦਾ ਬਟਾਲਾ ‘ਚ ਅੰਤਿਮ ਸਸਕਾਰ ਕੀਤਾ ਗਿਆ।
ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।

ਤਾਜਾ ਜਾਣਕਾਰੀ