ਆਈ ਤਾਜ਼ਾ ਵੱਡੀ ਖਬਰ
ਜਿੱਥੇ ਤੇਲ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਧਣ ਕਾਰਨ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਹੈ। ਉੱਥੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵੀ ਲਗਾਤਾਰ ਹੋ ਰਹੇ ਵਾਧੇ ਕਾਰਨ ਲੋਕਾਂ ਵਿੱਚ ਰਸੋਈ ਦਾ ਬਜਟ ਹਿਲ ਗਿਆ ਹੈ,ਉਪਰ ਦੀ ਤਿਉਹਾਰਾਂ ਦਾ ਸੀਜ਼ਨ ਹੋਣ ਕਾਰਨ ਵਧੀਆਂ ਚੀਜਾਂ ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਵਿਚ ਗਹਿਰੀ ਚਿੰਤਾ ਵੀ ਵੇਖੀ ਜਾ ਰਹੀ ਹੈ। ਕਰੋਨਾ ਦੇ ਕਾਰਨ ਲੋਕ ਜਿੱਥੇ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਮਹਿੰਗਾਈ ਨੇ ਲੋਕਾਂ ਦਾ ਜੀਣਾ ਮੁ-ਸ਼-ਕਿ-ਲ ਕਰ ਦਿੱਤਾ ਹੈ। ਕਿਉਂਕਿ ਦੇਸ਼ ਅੰਦਰ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਵਿੱਚ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਗਏ ਸਨ ਅਤੇ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਚੁੱਕੇ ਹਨ। ਜਿਨ੍ਹਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੈ।
ਉਥੇ ਹੀ ਸਰਕਾਰ ਵੱਲੋਂ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾ ਰਹੇ ਹਨ। ਜਿਸ ਵਿੱਚ ਕੁੱਝ ਚੀਜ਼ਾਂ ਦੀਆਂ ਕੀਮਤਾਂ ਸੂਬਾ ਸਰਕਾਰਾਂ ਨੂੰ ਤੈਅ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਹੁਣ ਖਾਣ ਵਾਲੀਆਂ ਇਨ੍ਹਾਂ ਦੋ ਚੀਜ਼ਾਂ ਨੂੰ ਦੀਵਾਲੀ ਤੋਂ ਪਹਿਲਾਂ ਇੰਡੀਆ ਦੀਆਂ ਸਸਤੀਆਂ ਕੀਤਾ ਗਿਆ ਹੈ ਕਿ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਦੇਸ਼ ਵਿਚ ਜਿਥੇ ਤਿਉਹਾਰਾਂ ਦਾ ਮੌਸਮ ਹੋਣ ਕਾਰਨ ਚੀਜ਼ਾਂ ਦੀਆਂ ਕੀਮਤਾਂ ਵਿਚ ਵਾਧਾ ਹੋ ਜਾਂਦਾ ਹੈ।
ਉਥੇ ਹੀ ਦੇਸ਼ ਅੰਦਰ ਕਾਜੂ ਅਤੇ ਬਦਾਮ ,ਕਿਸ਼ਮਿਸ਼ ਅਤੇ ਅਖਰੋਟ ਦੀਆਂ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਵੈਸੇ ਤਾਂ ਹਰ ਵਾਰ ਤਿਉਹਾਰਾਂ ਦੇ ਮੌਸਮ ਵਿੱਚ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਜਾਂਦਾ ਹੈ ਪਰ ਇਸ ਵਾਰ ਇਹ ਗਿਰਾਵਟ ਦਾ ਕਾਰਨ ਅਫ਼ਗਾਨਿਸਤਾਨ ਦੀ ਸਥਿਤੀ ਵੀ ਹੈ। ਉੱਥੇ ਹੀ ਇਸ ਬਾਰੇ ਦੇਸ਼ ਦੀ ਸਭ ਤੋਂ ਵੱਡੀ ਡਰਾਈ ਫਰੂਟ ਤੇ ਵਪਾਰੀਆਂ ਵੱਲੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਹ ਕੀਮਤਾਂ ਵਧ ਜਾਣਗੀਆਂ, ਕਿਉਂਕਿ ਨਵੀਂ ਫਸਲ ਮੰਡੀਆਂ ਵਿੱਚ ਆ ਰਹੀ ਹੈ।
ਬਾਜ਼ਾਰ ਵਿੱਚ ਕਾਜੂ ਦੇ ਰੇਟ 1000 ਤੋਂ ਘਟ ਕੇ 800 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਏ ਹਨ। ਇਸ ਤਰਾਂ ਹੀ ਬਦਾਮ ਦੀ ਕੀਮਤ 1100 ਰੁਪਏ ਤੋਂ ਘੱਟ ਕੇ 600 ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਡਰਾਈ ਫ਼ਰੂਟ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
ਤਾਜਾ ਜਾਣਕਾਰੀ