BREAKING NEWS
Search

ਖੁਸ਼ਖਬਰੀ: ਪੰਜਾਬੀ ਐਨ. ਆਰ.ਆਈਜ਼ ਲਈ ਆ ਰਹੀ ਇਹ ਵੱਡੀ ਖਬਰ ਚੰਨੀ ਸਰਕਾਰ ਵਲੋਂ

ਆਈ ਤਾਜ਼ਾ ਵੱਡੀ ਖਬਰ 

ਜਿਸ ਸਮੇਂ ਤੋਂ ਚੰਨੀ ਸਰਕਾਰ ਵੱਲੋਂ ਆਪਣਾ ਕਾਰਜਭਾਰ ਸੰਭਾਲਿਆ ਗਿਆ ਹੈ। ਉਸ ਸਮੇਂ ਤੋਂ ਹੀ ਉਨ੍ਹਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕੰਮ ਕੀਤੇ ਜਾਣ ਦੇ ਐਲਾਨ ਕੀਤੇ ਗਏ ਹਨ ਅਤੇ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਨੂੰ ਵੀ ਲਾਗੂ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਕਾਫੀ ਹੱਦ ਤੱਕ ਬਿਜਲੀ ਦੇ ਬਿੱਲਾਂ ਨੂੰ ਮੁਆਫ਼ ਕੀਤੇ ਜਾਣ ਦੀ ਗੱਲ ਆਖੀ ਗਈ ਸੀ ਉਥੇ ਹੀ ਉਨ੍ਹਾਂ ਨੂੰ ਲਾਗੂ ਕਰ ਦਿੱਤਾ ਗਿਆ ਹੈ। ਨੌਜਵਾਨਾਂ ਨੂੰ ਰੁਜਗਾਰ ਦੇਣ ਲਈ ਵੀ ਉਨ੍ਹਾਂ ਵੱਲੋਂ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਥੇ ਹੀ ਕਿਸਾਨਾਂ ਦੇ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਦੇਖਦੇ ਹੋਏ ਕਿਸਾਨਾਂ ਵਾਸਤੇ ਦੀਵਾਲੀ ਤੋਂ ਪਹਿਲਾਂ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਇਸ ਤਰ੍ਹਾਂ ਵਿਦੇਸ਼ਾਂ ਵਿੱਚ ਰਹਿੰਦੇ ਪ੍ਰਵਾਸੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੀ ਚੰਨੀ ਸਰਕਾਰ ਵੱਲੋਂ ਕਾਰਜ ਕੀਤੇ ਜਾ ਰਹੇ ਹਨ। ਹੁਣ ਐਨ ਆਰ ਆਈਜ਼ ਲਈ ਇਕ ਵੱਡੀ ਖ਼ਬਰ ਚੰਨੀ ਸਰਕਾਰ ਵੱਲੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਸਿਵਲ ਸਕੱਤਰੇਤ ਸਥਿਤ ਦਫਤਰ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮਾਂ ਦਾ ਜਾਇਜ਼ਾ ਲੈਣ ਇੱਕ ਮੀਟਿੰਗ ਸੱਦੀ ਗਈ ਸੀ।

ਜਿਸ ਵਿੱਚ ਪਰਵਾਸੀ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਪਹੁੰਚਣ ਤੇ ਹਵਾਈ ਅੱਡਿਆਂ ਉਪਰ ਉਹਨਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤੇ ਜਾਣ ਲਈ ਇਕ ਕਾਲ਼ ਸੈਂਟਰ ਸਥਾਪਤ ਕੀਤਾ ਜਾਵੇਗਾ ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪ੍ਰਗਟ ਸਿੰਘ ਨੇ ਦੱਸਿਆ ਹੈ ਕਿ ਬਹੁਤ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਹਵਾਈ ਅੱਡੇ ਤੇ ਕੁਝ ਕਾਗਜ਼ੀ ਕਾਰਵਾਈਆਂ ਅਤੇ ਕੁਝ ਹੋਰ ਗਲਤ ਫਹਿਮੀਆਂ ਦੇ ਕਾਰਨ ਰੋਕ ਲਿਆ ਜਾਂਦਾ ਹੈ। ਜਿਸ ਕਾਰਨ ਇਨਾਂ ਲੰਮਾ ਸਫਰ ਤੈਅ ਕਰਕੇ ਆਏ ਯਾਤਰੀਆਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ।

ਇਸ ਸਭ ਦਾ ਆਨਲਾਈਨ ਨਿਪਟਾਰਾ ਕੀਤਾ ਜਾਵੇਗਾ ਜਿਸ ਵਾਸਤੇ ਇਕ ਫੋਨ ਨੰਬਰ ਵੀ ਸਾਂਝਾ ਕੀਤਾ ਜਾਵੇਗਾ। ਜੋ ਪ੍ਰਵਾਸੀਆਂ ਦੀ ਸੇਵਾ ਵਿਚ 24 ਘੰਟੇ ਜਾਰੀ ਰਹੇਗਾ। ਇਸ ਨੰਬਰ ਉਪਰ ਯਾਤਰੀ ਸੂਬਾ ਸਰਕਾਰ ਦੀ ਮਦਦ ਲੈਣ ਲਈ ਰਾਬਤਾ ਕਾਇਮ ਕਰ ਸਕਣਗੇ। ਅਜਿਹੇ ਉਪਰਾਲੇ ਦੀ ਐਨ ਆਰ ਆਈਜ਼ ਵੱਲੋਂ ਵੀ ਮੰਗ ਕੀਤੀ ਜਾ ਰਹੀ ਸੀ। ਜਿਸ ਸਦਕਾ ਉਹਨਾ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ।



error: Content is protected !!