BREAKING NEWS
Search

ਖੁਸ਼ੀਆਂ ਚ ਸ਼ਾਮਲ ਹੋ ਕੇ ਆ ਰਿਹਾ ਪੂਰਾ ਪ੍ਰੀਵਾਰ ਭਿਆਨਕ ਹਾਦਸੇ ਚ ਹੋ ਗਿਆ ਖਤਮ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਸੜਕੀ ਆਵਾਜਾਈ ਮਤਰਾਲਾ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸਦੇ ਤਹਿਤ ਲੋਕਾਂ ਦੀ ਜਾਨ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਕਾਰਨ ਬਹੁਤ ਸਾਰੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਬਹੁਤ ਸਾਰੇ ਲੋਕ ਇਨ੍ਹਾਂ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਹੋਏ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਖੁਸ਼ੀਆਂ ਚ ਸ਼ਾਮਲ ਹੋ ਕੇ ਵਾਪਸ ਆ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ ਹੋਇਆ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੁਢਲਾਡਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪਰਵਾਰ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਰਿਸ਼ਤੇਦਾਰੀ ਵਿੱਚ ਲੋਹੜੀ ਦੀ ਖੁਸ਼ੀ ਨੂੰ ਸਾਂਝੀ ਕਰਕੇ ਵਾਪਸ ਆਪਣੇ ਘਰ ਪਰਤ ਰਿਹਾ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਬਛੋਆਣਾ ਤੋਂ ਇਕ ਪਰਿਵਾਰ ਪਿੰਡ ਫਤਹਿਗੜ੍ਹ , ਸੰਗਰੂਰ ਨੂੰ ਜਾ ਰਿਹਾ ਸੀ। ਜਦੋਂ ਇਹ ਪਰਿਵਾਰ ਆਪਣੀ ਕਾਰ ਵਿੱਚ ਸਵਾਰ ਹੋ ਕੇ ਪਿੰਡ ਦੋਦੜਾ ਦੇ ਕੋਲ ਪਹੁੰਚਿਆ ਤਾਂ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਟਕਰਾ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕੇ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਕੇ ਉੱਪਰ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਤੁਰਤ ਪੁਲਿਸ ਵੱਲੋਂ ਮੌਕੇ ਤੇ ਪੁੱਜ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਪਵਿੱਤਰ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕਾਂ ਦੀ ਪਹਿਚਾਣ ਗੋਪੀ ਸਿੰਘ 31 ਸਾਲ ਪੁੱਤਰ ਭਾਗ ਸਿੰਘ , ਉਸ ਦੀ ਪਤਨੀ ਗੀਤਾ ਰਾਣੀ ਉਮਰ 30 ਸਾਲ, ਅਤੇ ਪੁੱਤਰੀ ਰੱਜੋ ਦੋ ਸਾਲ ਵਜੋਂ ਹੋਈ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਨੇ ਦੱਸਿਆ ਹੈ ਕਿ ਇਹ ਸਾਰਾ ਪਰਿਵਾਰ ਆਪਣੀ ਰਿਸ਼ਤੇਦਾਰੀ ਵਿੱਚ ਇੱਕ ਲੋਹੜੀ ਦੇ ਪ੍ਰੋਗ੍ਰਾਮ ਵਿੱਚ ਸ਼ਾਮਲ ਹੋਣ ਲਈ ਗਿਆ ਸੀ।



error: Content is protected !!